ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

06/07/2022 4:39:07 PM

ਮਾਨਸਾ (ਬਿਊਰੋ) : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਨੌਜਵਾਨ ਗਾਇਕ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਬਾਅਦ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, ‘‘ਇੰਨੀ ਛੋਟੀ ਉਮਰ ’ਚ ਇੰਨਾ ਮੁਕਾਮ ਹਾਸਲ ਕਰਨ ਵਾਲੇ ਨੌਜਵਾਨ ਦਾ ਇਹ ਦੇਹਾਂਤ ਬਹੁਤ ਹੀ ਦੁਖ਼ਦਾਈ ਅਤੇ ਮੰਦਭਾਗਾ ਹੈ। ਇਕ ਮਾਂ ਹੋਣ ਦੇ ਨਾਤੇ ਮੈਂ ਇਨ੍ਹਾਂ ਮਾਪਿਆਂ ਦੇ ਦਰਦ ਅਤੇ ਦੁੱਖ ਨੂੰ ਮਹਿਸੂਸ ਕਰ ਸਕਦੀ ਹਾਂ ਅਤੇ ਅੱਜ ਮੈਂ ਇਥੇ ਉਨ੍ਹਾਂ ਦਾ ਦੁੱਖ ਸਾਂਝਾ ਕਰਨ ਆਈ ਹਾਂ।’’

PunjabKesari

ਇਹ ਵੀ ਪੜ੍ਹੋ : ਨਾਕੇ ’ਤੇ ਖੜ੍ਹੇ ਏ. ਐੱਸ. ਆਈ. ’ਤੇ ਨੌਜਵਾਨ ਨੇ ਚਾੜ੍ਹੀ ਤੇਜ਼ ਰਫ਼ਤਾਰ ਕਾਰ

PunjabKesari

ਉਨ੍ਹਾਂ ਕਿਹਾ ਕਿ, ‘‘ਅਸੀਂ ਮਰਹੂਮ ਗਾਇਕ ਨੂੰ ਵਾਪਸ ਤਾਂ ਨਹੀਂ ਲਿਆ ਸਕਦੇ ਪਰ ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਉਹ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਕਾਤਲਾਂ ਨੂੰ ਜਲਦ ਤੋਂ ਜਲਦ ਫੜਨ ਤਾਂ ਜੋ ਪਰਿਵਾਰ ਨੂੰ ਕੁਝ ਰਾਹਤ ਦਿੱਤੀ ਜਾ ਸਕੇ।’’ ਮੀਡੀਆ ਦੇ ਇਕ ਸਵਾਲ ਦਾ ਜਵਾਬ ਦਿੰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ ਗਾਇਕ ਦੀ ਮੌਤ ਬਹੁਤ ਮੰਦਭਾਗੀ ਅਤੇ ਦਿਲ-ਕੰਬਾਊ ਹੈ ਪਰ ਜੇਕਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਸੁਰੱਖਿਆ ਵਾਪਸ ਨਾ ਲੈਂਦੀ ਅਤੇ ਫਿਰ ਰਾਜਨੀਤੀ ਲਈ ਮੀਡੀਆ ’ਚ ਇਸ ਦਾ ਪ੍ਰਚਾਰ ਨਾ ਕਰਦੀ ਤਾਂ ਇਸ ਨੂੰ ਟਾਲਿਆ ਜਾ ਸਕਦਾ ਸੀ। ਇਕ ਹੋਰ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ, “ਮੈਂ ਇਥੇ ਇਕ ਵਿਅਕਤੀ ਵਜੋਂ ਆਈ ਹਾਂ, ਨਾ ਕਿ ਇਕ ਸਿਆਸਤਦਾਨ ਵਜੋਂ ਅਤੇ ਨਾ ਹੀ ਕਿਸੇ ਰਾਜਨੀਤਕ ਪਾਰਟੀ ਵਲੋਂ, ਮੈਂ ਇਥੇ ਪ੍ਰਨੀਤ ਕੌਰ ਵਜੋਂ ਅਤੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਵਜੋਂ ਆਈ ਹਾਂ, ਜੋ ਸਿਹਤ ਸਬੰਧੀ ਕੁਝ ਸਮੱਸਿਆਵਾਂ ਕਾਰਨ ਇਥੇ ਨਹੀਂ ਆ ਸਕੇ।’’

ਇਹ ਵੀ ਪੜ੍ਹੋ : ਚਾਹ ਵਾਲੇ ਦੀ ਧੀ ਕਾਜੋਲ ਸਰਗਾਰ ਨੇ ਰਚਿਆ ਇਤਿਹਾਸ, ਖੇਲੋ ਇੰਡੀਆ 2021 ਦਾ ਜਿੱਤਿਆ ਪਹਿਲਾ ਸੋਨਾ


Manoj

Content Editor

Related News