ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਹੋਇਆ ਕੋਰੋਨਾ, ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ
Monday, Sep 05, 2022 - 02:34 PM (IST)

ਪਟਿਆਲਾ (ਕੰਬੋਜ਼) : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਕੋਰੋਨਾ ਦਾ ਲਪੇਟ ਵਿੱਚ ਆ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਹੈ ਕਿ 'ਕੋਰੋਨਾ ਦੇ ਹਲਕੇ ਲੱਛਣ ਦਿਖਾਈ ਦੇਣ 'ਤੇ ਜਦੋਂ ਮੈਂ ਕੋਰੋਨਾ ਟੈਸਟ ਕਰਵਾਇਆ ਤਾਂ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ।' ਪ੍ਰਨੀਤ ਕੌਰ ਨੇ ਬੇਨਤੀ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਜਿਹੜੇ ਲੋਕ ਮੇਰੇ ਸੰਪਰਕ ਵਿੱਚ ਆਏ ਸਨ, ਉਹ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ।
ਇਹ ਵੀ ਪੜ੍ਹੋ- ਬਠਿੰਡਾ ਜੇਲ੍ਹ ’ਚ ਬੰਦ ਖ਼ਤਰਨਾਕ ਗੈਂਗਸਟਰ ਸਾਰਜ ਸੰਧੂ ਦਾ ਨਵਾਂ ਕਾਰਨਾਮਾ ਆਇਆ ਸਾਹਮਣੇ, ਪੁਲਸ ਨੂੰ ਪਈਆਂ ਭਾਜੜਾਂ
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।