MP ਰਾਘਵ ਚੱਢਾ ਤੇ ਮੰਤਰੀ ਅਨਮੋਲ ਗਗਨ ਮਾਨ ਕ੍ਰਿਕਟਰ ਅਰਸ਼ਦੀਪ ਸਿੰਘ ਦੇ ਪਰਿਵਾਰ ਨੂੰ ਮਿਲੇ

Monday, Sep 05, 2022 - 09:36 PM (IST)

MP ਰਾਘਵ ਚੱਢਾ ਤੇ ਮੰਤਰੀ ਅਨਮੋਲ ਗਗਨ ਮਾਨ ਕ੍ਰਿਕਟਰ ਅਰਸ਼ਦੀਪ ਸਿੰਘ ਦੇ ਪਰਿਵਾਰ ਨੂੰ ਮਿਲੇ

ਚੰਡੀਗੜ੍ਹ (ਬਿਊਰੋ) : ਸੰਯੁਕਤ ਅਰਬ ਅਮੀਰਾਤ ਵਿਖੇ ਚੱਲ ਰਹੇ ਏਸ਼ੀਆ ਕੱਪ ’ਚ ਭਾਰਤ-ਪਾਕਿਸਤਾਨ ਮੈਚ ਦੌਰਾਨ ਭਾਰਤ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਵੱਲੋਂ ਕੈਚ ਛੱਡਣ ਕਾਰਨ ਉਨ੍ਹਾਂ ਦੀਆਂ ਬੇਲੋੜੀਆਂ ਆਲੋਚਨਾਵਾਂ ਮਗਰੋਂ ਪੰਜਾਬ ਦੇ ਕਈ ਵੱਡੇ ਸਿਆਸਤਦਾਨ ਉਨ੍ਹਾਂ ਦੇ ਹੱਕ ’ਚ ਨਿੱਤਰੇ ਹਨ। ਇਸੇ ਦਰਮਿਆਨ ਸੰਸਦ ਮੈਂਬਰ ਰਾਘਵ ਚੱਢਾ ਤੇ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੇ ਮੋਹਾਲੀ ਸਥਿਤ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਅਰਸ਼ਦੀਪ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਤੇ ਹੌਸਲਾ ਵਧਾਇਆ। ਇਸ ਮੌਕੇ ਸੰਸਦ ਮੈਂਬਰ ਚੱਢਾ ਨੇ ਕਿਹਾ ਕਿ ਪੂਰਾ ਦੇਸ਼ ਤੁਹਾਡੇ ਨਾਲ ਹੈ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਦੀ ਵੱਡੀ ਕਾਰਵਾਈ, ਸਹਿਕਾਰੀ ਸਭਾ ’ਚ ਕਰੋੜਾਂ ਦੇ ਹੋਏ ਘਪਲੇ ਦਾ ਕੀਤਾ ਪਰਦਾਫ਼ਾਸ਼

PunjabKesari

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਘਵ ਚੱਢਾ ਨੇ ਟਵੀਟ ਕਰਦਿਆਂ ਅਰਸ਼ਦੀਪ ਸਿੰਘ ਦੇ ਆਉਣ ਵਾਲ਼ੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਸੀ। ਉਨ੍ਹਾਂ ਕਿਹਾ ਕਿ ਕਿਸੇ ਦੇ ਧਰਮ ਕਰਕੇ ਉਸ ਨੂੰ ਨਫ਼ਰਤ ਦਾ ਸ਼ਿਕਾਰ ਬਣਾਇਆ ਜਾਣਾ ਬਹੁਤ ਗ਼ਲਤ ਹੈ। ਉਨ੍ਹਾਂ ਕਿਹਾ ਕਿ ਅਰਸ਼ਦੀਪ ਕੋਲ ਕਮਾਲ ਦਾ ਹੁਨਰ ਹੈ ਅਤੇ ਉਹ ਆਉਣ ਵਾਲੇ ਸਾਲਾਂ ’ਚ ਭਾਰਤੀ ਕ੍ਰਿਕਟ ਟੀਮ ਦੀ ਹਮਲਾਵਰ ਗੇਂਦਬਾਜ਼ੀ ਸਾਂਭੇਗਾ । ਉਨ੍ਹਾਂ ਕਿਹਾ ਕਿ ਨਫ਼ਰਤ ਕਦੇ ਵੀ ਅਰਸ਼ਦੀਪ ਦੇ ਹੁਨਰ ਨੂੰ ਪਿੱਛੇ ਨਹੀ ਖਿੱਚ ਸਕਦੀ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਅਗਲੇ ਦੋ ਸਾਲਾਂ ’ਚ ਬੰਦ ਹੋ ਜਾਣਗੇ 13 ਹੋਰ ਟੋਲ ਪਲਾਜ਼ੇ


author

Manoj

Content Editor

Related News