MP ਡਾ. ਰਾਜ ਕੁਮਾਰ ਚੱਬੇਵਾਲ ਨੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਦੌਰਾ

Thursday, Aug 28, 2025 - 02:13 PM (IST)

MP ਡਾ. ਰਾਜ ਕੁਮਾਰ ਚੱਬੇਵਾਲ ਨੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਦੌਰਾ

ਟਾਂਡਾ ਉੜਮੁੜ (ਪਰਮਜੀਤ ਮੋਮੀ): ਬਿਆਸ ਦਰਿਆ ਨਾਲ ਲੱਗਦੇ ਟਾਂਡਾ ਇਲਾਕੇ ਦੇ ਹੜ ਪ੍ਰਭਾਵਿਤ ਖੇਤਰ ਦਾ ਮੈਂਬਰ ਪਾਰਲੀਮੈਂਟ ਡਾਕਟਰ ਰਾਜ ਕੁਮਾਰ ਚੱਬੇਬਾਲ ਵੱਲੋਂ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ, ਐੱਸ.ਡੀ. ਐੱਮ. ਟਾਂਡਾ ਪਰਮਪ੍ਰੀਤ ਸਿੰਘ, ਡੀ.ਐੱਸ.ਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਨਾਇਬ ਤਹਿਸੀਲਦਾਰ ਟਾਂਡਾ ਮਨਪ੍ਰੀਤ ਸਿੰਘ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦਾ ਮੁੱਖ ਸ਼ਹਿਰ ਰਹੇਗਾ ਬੰਦ! ਦਲਿਤ ਭਾਈਚਾਰੇ ਨੇ ਕੀਤਾ ਵੱਡਾ ਐਲਾਨ

ਇਸੇ ਦੌਰਾਨ ਹੀ ਡਾ. ਰਾਜ ਕੁਮਾਰ ਚੱਬੇਵਾਲ ਨੇ ਆਪਣੇ ਘਰਾਂ ਨੂੰ ਛੱਡ ਕੇ ਰਹਿ ਰਹੇ ਵੱਖ-ਵੱਖ ਸਕੂਲਾਂ ਅਤੇ ਹੋਰ ਆਰਜੀ ਕੈਂਪਾਂ ਵਿੱਚ ਰਹਿ ਰਹੇ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ। ਇਸ ਤੋਂ ਇਲਾਵਾ ਸੰਸਦ ਰਾਜ ਕੁਮਾਰ ਨੇ ਹੜ ਪ੍ਰਭਾਵਿਤ ਵੱਖ ਵੱਖ ਪਿੰਡ ਅਬਦੁੱਲਾਪੁਰ, ਫੱਤਾ ਕੁਲਾਂ, ਰੜਾ ਮੰਡ, ਟਾਹਲੀ , ਸਲੇਮਪੁਰ ਦਾ ਦੌਰਾ ਵੀ ਕੀਤਾ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਹਾਲਾਤ ਠੀਕ ਹੋਣ ਉਪਰੰਤ  ਪ੍ਰਭਾਵਿਤ ਲੋਕਾਂ ਦੀ ਵਿਸ਼ੇਸ਼ ਮਦਦ ਕੀਤੀ ਜਾਵੇਗੀ ਤਾਂ ਜੋ ਉਹਨਾਂ ਦੇ ਹੋਏ ਨੁਕਸਾਨ ਦੀ ਭਰਭਾਈ ਕੀਤੀ ਜਾ ਸਕੇ। ਸਮੇਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਨੇ ਸਲੇਮਪੁਰ ਮੰਡ ਵਿੱਚ ਹੜ ਦੀ ਚਪੇਟ ਵਿੱਚ ਆਏ ਵਿਅਕਤੀ ਦੀ ਮੌਤ ਦੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਅਤੇ ਪੀੜਿਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਰੱਦ! ਸ਼ਨੀ-ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਇਹ ਅਦਾਰੇ

ਇਸ ਮੌਕੇ  ਵਿਧਾਇਕ ਜਸਵੀਰ ਸਿੰਘ ਰਾਜਾ ਨੇ ਦੱਸਿਆ ਕਿ ਸਮੁੱਚਾ ਜਿਲਾ ਪ੍ਰਸ਼ਾਸਨ ਹੜ ਪ੍ਰਭਾਵਿਤ ਖੇਤਰ ਵਿੱਚ ਲਗਾਤਾਰ ਮੌਜੂਦ ਹੈ ਅਤੇ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਦੱਸਿਆ ਕਿ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋਕਾਂ ਦੇ ਰਹਿਣ ਖਾਣ ਅਤੇ ਮੈਡੀਕਲ ਸਹੂਲਤਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਇਸ ਮੌਕੇ ਉਨਾਂ ਔਖੀ ਘੜੀ ਵਿੱਚ ਲੋਕਾਂ ਦੀ ਸੇਵਾ ਕਰ ਰਹੇ ਸਮਾਜ ਸੇਵੀ ਸੰਸਥਾਵਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News