ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਸਾਂਸਦ ਰਾਜਾ ਵੜਿੰਗ, ਬਾਪੂ ਬਲਕੌਰ ਨਾਲ ਕੀਤੀ ਖ਼ਾਸ ਮੁਲਾਕਾਤ

Friday, Sep 06, 2024 - 11:08 AM (IST)

ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਸਾਂਸਦ ਰਾਜਾ ਵੜਿੰਗ, ਬਾਪੂ ਬਲਕੌਰ ਨਾਲ ਕੀਤੀ ਖ਼ਾਸ ਮੁਲਾਕਾਤ

ਮਾਨਸਾ : ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਲੁਧਿਆਣਾ ਤੋਂ ਸਾਂਸਦ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮੂਸਾ ਪਿੰਡ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ। ਇਸ ਦੌਰਾਨ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ 'ਤੇ ਪੁੱਛੇ ਸਵਾਲ ਦੇ ਜਵਾਬ 'ਚ ਕਿਹਾ ਕਿ ਸਿੱਧੂ ਮੂਸੇਵਾਲੇ ਦਾ ਪਰਿਵਾਰ ਉਨ੍ਹਾਂ ਦਾ ਆਪਣਾ ਪਰਿਵਾਰ ਹੈ।

PunjabKesari

ਜਦੋਂ ਵੀ ਸਮਾਂ ਮਿਲਦਾ ਹੈ ਤਾਂ ਸਿੱਧੂ ਦੇ ਪਿਤਾ ਨੂੰ ਮਿਲਣ ਲਈ ਚਲੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਉਹ ਪਹਿਲੀ ਵਾਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮਿਲਣ ਲਈ ਪਹੁੰਚੇ ਹਨ ਅਤੇ ਪਰਿਵਾਰ ਨਾਲ ਗੱਲਾਂ ਬਾਤਾਂ ਕਰਕੇ ਦਿਲ ਹੌਲਾ ਹੋ ਜਾਂਦਾ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - ਫਾਇਰਿੰਗ ਮਰਗੋਂ ਏਪੀ ਢਿੱਲੋਂ ਨੇ ਇਕ ਹੋਰ ਵੀਡੀਓ ਕੀਤੀ ਸਾਂਝੀ, ਵੇਖ ਫੈਨਜ਼ ਹੋਏ ਖ਼ੁਸ਼

ਦੱਸ ਦਈਏ ਕਿ ਜਦੋਂ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਛੋਟੇ ਪੁੱਤਰ ਨੂੰ ਜਨਮ ਦਿੱਤਾ ਸੀ, ਉਦੋਂ ਵੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਪਿਓ ਬਲਕੌਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਸੀ। ਇਸ ਦੌਰਾਨ ਉਨ੍ਹਾਂ ਨੇ ਇਕ ਪੋਸਟ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਟ 'ਤੇ ਸਾਂਝੀ ਕੀਤੀ ਹੈ। ਰਾਜਾ ਵੜਿੰਗ ਨੇ ਪੋਸਟ 'ਚ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਸੀ, ''ਬਲਕੌਰ ਸਿੱਧੂ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਨਵੇਂ ਜਨਮੇ ਪੁੱਤਰ ਦੇ ਆਉਣ 'ਤੇ ਮੇਰੀ ਤਹਿ ਦਿਲੋਂ ਵਧਾਈ, ਵਾਹਿਗੁਰੂ ਜੀ ਨਵ ਜਨਮੇ ਬੱਚੇ ਅਤੇ ਸਾਰੇ ਸਿੱਧੂ ਪਰਿਵਾਰ ਨੂੰ ਹਮੇਸ਼ਾ ਤੰਦਰੁਸਤੀ ਅਤੇ ਖੁਸ਼ੀਆਂ ਬਖਸ਼ਣ।''

PunjabKesari

ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ 'ਐਮਰਜੈਂਸੀ' 'ਤੇ ਗਿੱਪੀ ਗਰੇਵਾਲ ਦਾ ਬਿਆਨ, ਜਾਣੋ ਕੀ ਬੋਲੇ ਅਦਾਕਾਰ

ਦੱਸਣਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਦਿਨ-ਦਿਹਾੜੇ ਗੈਂਗਸਟਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਹਰ ਪੰਜਾਬੀ ਦੁਖੀ ਅਤੇ ਸਦਮੇ 'ਚ ਹੈ। ਮੂਸੇਵਾਲਾ ਦੇ ਜਾਣ ਨਾਲ ਉਨ੍ਹਾਂ ਦੇ ਮਾਤਾ-ਪਿਤਾ ਸਦਕੇ 'ਚ ਹਨ, ਜੋ ਆਪਣੇ ਪੁੱਤਰ ਨੂੰ ਯਾਦ ਕਰ ਰੋ ਰਹੇ ਹਨ। ਸਿੱਧੂ ਦੇ ਪ੍ਰਸ਼ੰਸਕਾਂ ਨੂੰ ਅਜੇ ਵੀ ਯਕੀਨ ਨਹੀਂ ਹੋ ਰਿਹਾ ਕਿ ਉਹ ਹੁਣ ਇਸ ਦੁਨੀਆ ’ਚ ਹੁਣ ਨਹੀਂ ਰਿਹਾ। ਬੇਸ਼ੱਕ ਸਿੱਧੂ ਮੂਸੇਵਾਲਾ ਨੂੰ ਕਤਲ ਕਰਕੇ ਮਾਰ ਦਿੱਤਾ ਗਿਆ ਹੈ ਪਰ ਉਸ ਦੇ ਗੀਤਾਂ ਰਾਹੀਂ ਉਹ ਰਹਿੰਦੀ ਦੁਨੀਆ ਤਕ ਯਾਦ ਰਹੇਗਾ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News