MP ਰਾਜਾ ਵੜਿੰਗ ਨੇ ਵਿਦੇਸ਼ ਮੰਤਰਾਲੇ ਨੂੰ ਸੌਂਪਿਆ ਮੰਗ ਪੱਤਰ, ਕੀਤੀ ਇਹ ਖ਼ਾਸ ਅਪੀਲ
Saturday, Jul 27, 2024 - 04:21 AM (IST)
ਲੁਧਿਆਣਾ (ਰਿੰਕੂ) : ਪੰਜਾਬ ’ਚੋਂ ਵੱਡੀ ਗਿਣਤੀ ’ਚ ਨੌਜਵਾਨ ਪੜ੍ਹਾਈ ਅਤੇ ਕੰਮ ਲਈ ਕੈਨੇਡਾ, ਯੂ.ਕੇ. ਆਦਿ ਦੇਸ਼ਾਂ ’ਚ ਗਏ ਹੋਏ ਹਨ, ਜਿੱਥੇ ਉਨ੍ਹਾਂ ਦੀ ਕਿਸੇ ਹਾਦਸੇ ਕਾਰਨ ਜਾਂ ਕਿਸੇ ਹੋਰ ਕਾਰਨ ਅਚਾਨਕ ਮੌਤ ਹੋਣ ’ਤੇ ਪਰਿਵਾਰ ਨੂੰ ਉਸ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਪਰਿਵਾਰ ਤਾਂ ਪਹਿਲਾਂ ਹੀ ਸਦਮੇ ’ਚ ਹੁੰਦਾ ਹੈ ਅਤੇ ਉਸ ਦੀ ਮ੍ਰਿਤਕ ਦੇਹ ਨੂੰ ਵਾਪਸ ਲਿਆਉਣ ਲਈ ਪਰਿਵਾਰ ਨੂੰ ਲੱਖਾਂ ਰੁਪਏ ਖਰਚ ਕਰਨੇ ਪੈਂਦੇ ਹਨ। ਕਈ ਵਾਰ ਪਰਿਵਾਰ ਕੋਲ ਉਸ ਦੀ ਮ੍ਰਿਤਕ ਦੇਹ ਨੂੰ ਲਿਆਉਣ ਲਈ ਪੈਸੇ ਵੀ ਨਹੀਂ ਹੁੰਦੇ, ਜਿਸ ਕਾਰਨ ਉਹ ਵੱਡੀ ਪ੍ਰੇਸ਼ਾਨੀ ਵਿਚ ਫਸ ਜਾਂਦਾ ਹੈ।
ਇਹ ਸ਼ਬਦ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਬੈਂਸ ਨੇ ਦੱਸਿਆ ਕਿ ਹਾਲ ਹੀ ’ਚ ਲੁਧਿਆਣਾ ਦੇ ਕੈਨਾਲ ਵਿਊ ਐਨਕਲੇਵ ਦੇ ਵਾਸੀ ਬਲਵਿੰਦਰ ਨੀਵੀਆ ਦੇ ਪੁੱਤਰ ਰੋਹਨਪ੍ਰੀਤ ਸਿੰਘ ਦੀ ਕੈਨੇਡਾ ’ਚ ਅਚਾਨਕ ਮੌਤ ਹੋ ਗਈ।
ਇਹ ਵੀ ਪੜ੍ਹੋ- ਹੁਣ ਸੋਸ਼ਲ ਮੀਡੀਆ 'ਤੇ ਹਥਿਆਰ ਦਿਖਾਉਣ ਵਾਲਿਆਂ ਦੀ ਖ਼ੈਰ ਨਹੀਂ ! ਜਾਰੀ ਹੋ ਗਈਆਂ ਸਖ਼ਤ ਹਦਾਇਤਾਂ
ਜਦੋਂ ਉਨ੍ਹਾਂ ਦਾ ਪਰਿਵਾਰ ਮੈਨੂੰ ਮਿਲਿਆ ਅਤੇ ਮੈਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ ਮੈਂ ਇਸ ਬਾਰੇ ਐੱਮ.ਪੀ. ਰਾਜਾ ਵੜਿੰਗ ਨਾਲ ਗੱਲਬਾਤ ਕੀਤੀ, ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਰਾਜਾ ਵੜਿੰਗ ਵੱਲੋਂ ਵਿਦੇਸ਼ ਮੰਤਰੀ ਜੈ ਸ਼ੰਕਰ ਨੂੰ ਇਕ ਮੰਗ-ਪੱਤਰ ਸੌਂਪਿਆ ਗਿਆ।
ਵਿਦੇਸ਼ ਮੰਤਰੀ ਜੈ ਸ਼ੰਕਰ ਦੇ ਵਿਦੇਸ਼ ਦੌਰੇ ’ਤੇ ਗਏ ਹੋਣ ਕਰ ਕੇ ਰਾਜਾ ਵੜਿੰਗ ਵੱਲੋਂ ਮੰਗ-ਪੱਤਰ ਉਨ੍ਹਾਂ ਦੇ ਪੀ.ਏ. ਮਿਸਟਰ ਪਾਂਡੇ ਨੂੰ ਸੌਂਪਿਆ, ਜਿਸ ’ਚ ਰੋਹਨਪ੍ਰੀਤ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਅਤੇ ਮੌਤ ਉਪਰੰਤ ਲਾਸ਼ ਵਾਪਸ ਲਿਆਉਣ ਦੀ ਪ੍ਰੀਕਿਰਿਆ ਨੂੰ ਸਸਤਾ ਅਤੇ ਸਰਲ ਬਣਾਉਣ ਦੀ ਮੰਗ ਕੀਤੀ ਗਈ।
ਇਸ ਮੌਕੇ ਵਿਦੇਸ਼ ਮੰਤਰੀ ਦੇ ਪੀ.ਏ. ਮਿਸਟਰ ਪਾਂਡੇ ਨੇ ਰਾਜਾ ਵੜਿੰਗ ਨੂੰ ਭਰੋਸਾ ਦਿਵਾਇਆ ਕਿ ਰੋਹਨਪ੍ਰੀਤ ਦੀ ਮ੍ਰਿਤਕ ਦੇਹ ਨੂੰ ਵਾਪਸ ਲਿਆਉਣ ਲਈ ਸਰਕਾਰ ਵੱਲੋਂ ਮਦਦ ਕੀਤੀ ਜਾਵੇਗੀ ਅਤੇ ਇਸ ਦੀ ਪ੍ਰਕਿਰਿਆ ਨੂੰ ਵੀ ਸਰਲ ਬਣਾਉਣ ਲਈ ਯਤਨ ਕੀਤੇ ਜਾਣਗੇ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- ਸਿੱਖਿਆ ਵਿਭਾਗ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ, ਇਕ-ਦੋ ਨੂੰ ਛੱਡ ਕੇ ਬਾਕੀ ਸਾਰੇ DEOs ਕੀਤੇ ਗਏ ਇੱਧਰੋਂ-ਉੱਧਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e