ਰਾਜਿੰਦਰ ਗੁਪਤਾ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

Friday, Nov 07, 2025 - 11:10 AM (IST)

ਰਾਜਿੰਦਰ ਗੁਪਤਾ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਸੰਗਰੂਰ/ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਪੰਜਾਬ ਤੋਂ ਨਵ-ਨਿਯੁਕਤ ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਅੱਜ ਨਵੀਂ ਦਿੱਲੀ ’ਚ ਸੰਸਦ ਭਵਨ ਵਿਖੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਭਾਪਤੀ, ਸੀ. ਪੀ. ਰਾਧਾਕ੍ਰਿਸ਼ਨਨ ਨੇ ਸਹੁੰ ਦਿਵਾਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਕ ਹੋਰ ਚੋਟੀ ਦੇ ਕਬੱਡੀ ਖ਼ਿਡਾਰੀ ਦੀ ਮੌਤ! ਖੇਡ ਜਗਤ 'ਚ ਪਸਰਿਆ ਮਾਤਮ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰੀਟਸ ਰਾਜਿੰਦਰ ਗੁਪਤਾ ਪਿਛਲੇ ਮਹੀਨੇ ਬਿਨਾਂ ਕਿਸੇ ਵਿਰੋਧ ਦੇ ਰਾਜ ਸਭਾ ਲਈ ਚੁਣੇ ਗਏ ਸਨ। ਉਨ੍ਹਾਂ ਦੀ ਇਹ ਨਿਯੁਕਤੀ ਦੇਸ਼ ਦੇ ਉਦਯੋਗਿਕ ਅਤੇ ਲੋਕ ਭਲਾਈ ਖੇਤਰ ’ਚ ਉਨ੍ਹਾਂ ਦੇ ਵਿਆਪਕ ਯੋਗਦਾਨ ਨੂੰ ਦਰਸਾਉਂਦੀ ਹੈ। ਸਹੁੰ ਚੁੱਕ ਸਮਾਗਮ ਦੇ ਨਾਲ ਹੀ ਰਾਜਿੰਦਰ ਗੁਪਤਾ ਦੇ ਸੰਸਦੀ ਸਫਰ ਦੀ ਰਸਮੀ ਸ਼ੁਰੂਆਤ ਹੋ ਗਈ ਹੈ। ਇਹ ਸਹੁੰ ਚੁੱਕ ਸਮਾਗਮ ਸਾਦੇ ਢੰਗ ਨਾਲ ਸੰਪੰਨ ਹੋਇਆ। ਇਸ ਦੌਰਾਨ ਰਾਜ ਸਭਾ ਦੇ ਕਈ ਸੀਨੀਅਰ ਅਧਿਕਾਰੀ ਅਤੇ ਮੈਂਬਰ ਹਾਜ਼ਰ ਸਨ।

 


author

Anmol Tagra

Content Editor

Related News