ਸ਼ੂਗਰ ਮਿੱਲ ਪਨਿਆੜ ਦੀ ਚੇਅਰਪਰਸਨ ਨੂੰ ਐੱਮਪੀ ਰੰਧਾਵਾ ਨੇ ਕੁਰਸੀ ''ਤੇ ਬਿਠਾ ਕੇ ਦਿੱਤੀ ਮੁਬਾਰਕਬਾਦ
Sunday, Mar 23, 2025 - 09:11 AM (IST)

ਦੀਨਾਨਗਰ (ਹਰਜਿੰਦਰ ਗੋਰਾਇਆ) : ਦੀਨਾਨਗਰ ਦੀ ਸ਼ੂਗਰ ਮਿੱਲ ਪਨਿਆੜ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਚੇਅਰਪਰਸਨ ਦੀ ਕੁਰਸੀ ਦਾ ਬੀਤੇ ਦਿਨ ਕਾਂਗਰਸ ਪਾਰਟੀ ਦੀ ਮਲਕੀਤ ਕੌਰ ਦੇ ਸਿਰ ਤਾਜ ਸਜਿਆ ਹੈ ਜਿਸ ਕਾਰਨ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕਾ ਅਰੁਣਾ ਚੌਧਰੀ, ਵਿਧਾਇਕ ਬਰਿੰਦਰਮੀਤ ਪਾਹੜਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੀਨੀਅਰ ਕਾਂਗਰਸੀ ਨੇਤਾ ਅਸ਼ੋਕ ਚੌਧਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੋਈ ਹੈ।
ਇਹ ਵੀ ਪੜ੍ਹੋ : ਧਾਗੇ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਪਿਓ-ਪੁੱਤ 'ਤੇ ਕੀਤਾ ਹਮਲਾ
ਇਸ ਮੌਕੇ ਉਨ੍ਹਾਂ ਨਵੀਂ ਚੇਅਰਪਰਸਨ ਮਲਕੀਤ ਕੌਰ ਤੋਂ ਇਲਾਵਾ ਸਮੁੱਚੀ ਕਾਂਗਰਸੀ ਲੀਡਰਸ਼ਿਪ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਕਾਂਗਰਸੀ ਲੀਡਰਾਂ ਨੇ ਕਿਹਾ ਕੇ ਆਮ ਆਦਮੀ ਪਾਰਟੀ ਨੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਲੋਕ ਇਨ੍ਹਾਂ ਦੀਆਂ ਚਾਲਾਂ ਵਿੱਚ ਨਹੀਂ ਆਉਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਕੋਈ ਨੌਕਰੀਆਂ ਨਹੀਂ ਦਿੱਤੀਆਂ, ਸਿਰਫ ਦਿੱਲੀ ਦੇ ਇਮਾਨਦਾਰ ਲੀਡਰਾਂ ਨੂੰ ਪੰਜਾਬ ਦਾ ਇੰਚਾਰਜ ਲਾ ਕੇ ਸਿਰਫ ਉਨ੍ਹਾਂ ਨੂੰ ਹੀ ਨੌਕਰੀ ਦਿੱਤੀ ਹੈ। ਉਥੇ ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਾਡੀ ਸਰਕਾਰ ਵਲੋਂ ਜਾਰੀ ਫੰਡਾਂ ਨਾਲ ਹੀ ਮਿੱਲ ਦਾ ਕੰਮ ਨੇਪਰੇ ਚੜ੍ਹਿਆ ਹੈ, ਇਸ ਸਰਕਾਰ ਵਲੋਂ ਕੋਈ ਵੀ ਮਿੱਲ ਦਾ ਕੰਮ ਨਹੀਂ ਕਰਵਾਇਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8