''ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਦੇ ਜਹਾਜ਼ ਨੂੰ ਅੰਮ੍ਰਿਤਸਰ ਲੈਂਡ ਕਰਵਾਉਣਾ ਕੇਂਦਰ ਦੀ ਸਾਜ਼ਿਸ਼'' ; MP ਰੰਧਾਵਾ
Thursday, Feb 06, 2025 - 08:36 PM (IST)
ਗੁਰਦਾਸਪੁਰ- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਗੁਰੂ ਰਾਮਦਾਸ ਏਅਰਪੋਰਟ ਅੰਮ੍ਰਿਤਸਰ ਵਿਖੇ ਉਤਾਰਨ 'ਤੇ ਸਖ਼ਤ ਇਤਰਾਜ਼ ਜਤਾਇਆ।
ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਕੇਂਦਰ ਸਰਕਾਰ ਵੱਲੋਂ ਸਾਜਿਸ਼ ਤਹਿਤ ਕੀਤਾ ਗਿਆ ਹੈ ਜਿਸ ਦਾ ਮੁੱਖ ਮਕਸਦ ਪੰਜਾਬ ਅਤੇ ਪੰਜਾਬੀਆਂ ਦੇ ਅਕਸ ਨੂੰ ਵਿਸ਼ਵ ਭਰ ਵਿੱਚ ਠੇਸ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਜਾਣਬੁੱਝ ਕੇ ਲੈਂਡਿੰਗ ਦਾ ਦਿਨ 5 ਫਰਵਰੀ ਚੁਣਿਆ ਗਿਆ ਤਾਂ ਕਿ ਸਾਰਾ ਮੀਡੀਆ ਦਿੱਲੀ ਦੀਆਂ ਚੋਣਾਂ ਮਗਰ ਰੁੱਝਿਆ ਰਹੇ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਮਹਾਕੁੰਭ ਇਸ਼ਨਾਨ 'ਤੇ ਪਹੁੰਚ ਗਏ ਤੇ ਪੂਰਾ ਦਿਨ ਬਾਕੀ ਦਾ ਮੀਡੀਆ ਉਨ੍ਹਾਂ ਨੂੰ ਹੀ ਦਿਖਾਈ ਗਿਆ, ਜਿਸ ਕਾਰਨ ਨੌਜਵਾਨਾਂ ਦੀ ਜ਼ਿੰਦਗੀ ਨਾਲ ਜੁੜੇ ਦੇਸ਼ ਦੇ ਇੰਨੇ ਵੱਡੇ ਮਸਲੇ ਨੂੰ ਜਾਣਬੁੱਝ ਕੇ ਅੱਖੋਂ ਪਰੋਖੇ ਕੀਤਾ ਗਿਆ।
ਇਹ ਵੀ ਪੜ੍ਹੋ- PSPCL ਦਾ ਵੱਡਾ ਅਧਿਕਾਰੀ ਹੋਇਆ ਗ੍ਰਿਫ਼ਤਾਰ, ਕਾਰਾ ਜਾਣ ਰਹਿ ਜਾਓਗੇ ਹੈਰਾਨ
ਉਨ੍ਹਾਂ ਕਿਹਾ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਲਈ ਹਾਅ ਦਾ ਨਾਅਰਾ ਮਾਰਨ ਦੀ ਬਜਾਏ ਕੇਂਦਰ ਸਰਕਾਰ ਨੇ ਡਿਪੋਰਟੇਸ਼ਨ ਲਈ ਹਾਮੀ ਭਾਰੀ ਜੋ ਕਿ ਦੇਸ਼-ਵਿਦੇਸ਼ ਵਿੱਚ ਬੈਠੇ ਹਰ ਭਾਰਤੀ ਲਈ ਦੁਖਦਾਇਕ ਹੈ। ਕਿਰਤ ਦੀ ਭਾਲ ਵਿੱਚ ਬੇਘਰ ਹੋਏ ਇਨ੍ਹਾਂ ਨੌਜਵਾਨਾਂ ਨਾਲ ਕੀਤਾ ਗਿਆ ਕੈਦੀਆਂ ਵਰਗਾ ਵਿਵਹਾਰ ਅਤਿ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਉਹ ਡਿਪੋਰਟ ਹੋਏ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹੋਏ ਸੂਬਾ ਤੇ ਕੇਂਦਰ ਸਰਕਾਰ ਕੋਲੋਂ ਮੰਗ ਕਰਦੇ ਹਨ ਕਿ ਇਨ੍ਹਾਂ ਨੌਜਵਾਨਾਂ ਨੂੰ ਪੱਕੇ ਰੁਜ਼ਗਾਰ ਦਿੱਤੇ ਜਾਣ ਅਤੇ ਇਨ੍ਹਾਂ ਨੂੰ ਗੁੰਮਰਾਹ ਕਰ ਕੇ ਗੈਰਕਾਨੂੰਨੀ ਤਰੀਕੇ ਨਾਲ ਭੇਜਣ ਵਾਲੇ ਏਜੰਟਾਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਇਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।
ਇਹ ਵੀ ਪੜ੍ਹੋ- CM ਮਾਨ ਨੇ ਪੁਲਸ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼ ; 'ਜੇ ਕੋਈ ਵਾਰਦਾਤ ਹੋਈ ਤਾਂ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e