MP ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ਤੇ CM ਚੰਨੀ ਨੂੰ ਪੁੱਛੇ ਇਹ ਵੱਡੇ ਸਵਾਲ

Thursday, Nov 11, 2021 - 01:25 AM (IST)

MP ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ਤੇ CM ਚੰਨੀ ਨੂੰ ਪੁੱਛੇ ਇਹ ਵੱਡੇ ਸਵਾਲ

ਜਲੰਧਰ- ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਕੁਝ ਅਹਿਮ ਸਵਾਲਾਂ ਦੇ ਜਵਾਬ ਮੰਗੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਵਿਚਾਲੇ ਹੁਣ ਸਭ ਕੁਝ ਠੀਕ ਜਾਪਦਾ ਹੈ ਪਰ ਕੁਝ ਅਹਿਮ ਸਵਾਲ ਹਾਲੇ ਵੀ ਬਾਕੀ ਹਨ।

ਇਹ ਵੀ ਪੜ੍ਹੋ- ਕੈਪਟਨ ਵਾਂਗ ਮੋਦੀ ਸਰਕਾਰ ਦੀ ਕਠਪੁਤਲੀ ਬਣੇ ਮੁੱਖ ਮੰਤਰੀ ਚੰਨੀ: ਹਰਪਾਲ ਚੀਮਾ

PunjabKesari

ਉਨ੍ਹਾਂ ਪਹਿਲਾ ਸਵਾਲ ਕਰਦਿਆਂ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਪੁੱਛਿਆ ਕਿ ਕੀ ਹੁਣ ਡਰੱਗ ਰਿਪੋਰਟ ਜਨਤਕ ਕੀਤੀ ਜਾਵੇਗੀ ? ਇਸ ਦੇ ਨਾਲ ਹੀ ਉਨ੍ਹਾਂ ਦੂਜਾ ਸਵਾਲ ਪੁੱਛਦਿਆਂ ਕਿਹਾ ਕਿ ਕੀ AG ਨੂੰ ਬਦਲਣ ਨਾਲ ਬਰਗਾੜੀ ਲਈ ਇਨਸਾਫ ਯਕੀਨੀ ਹੋਵੇਗਾ? ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਨ੍ਹਾਂ ਅੱਜ ਆਪਣੇ ਫੇਸਬੁੱਕ ਪੇਜ ਰਾਹੀ ਕੀਤਾ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Bharat Thapa

Content Editor

Related News