ਸੰਸਦ ਮੈਂਬਰ ਰਵਨੀਤ ਬਿੱਟੂ ਨੇ ਸ਼੍ਰੀਨਗਰ ’ਚ ਅੱਤਵਾਦ ਪੀੜਤਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Saturday, Oct 09, 2021 - 10:37 PM (IST)

ਚੰਡੀਗੜ੍ਹ(ਸ਼ਰਮਾ)- ਪੰਜਾਬ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਅੱਤਵਾਦ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸ੍ਰੀਨਗਰ ਗਏ। ਬਿੱਟੂ ਜਿਨ੍ਹਾਂ ਨਾਲ ਜੰਮੂ ਅਤੇ ਕਸ਼ਮੀਰ ਦੇ ਸਥਾਨਕ ਆਗੂ ਸੁਰਿੰਦਰ ਸਿੰਘ ਚੰਨੀ ਵੀ ਮੌਜੂਦ ਸਨ, ਨੇ ਦੁਖੀ ਪਰਿਵਾਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਇਹ ਜੰਮੂ-ਕਸਮੀਰ ’ਚ ਅੱਤਵਾਦੀਆਂ ਵਲੋਂ ਮਿੱਥ ਕੇ ਕੀਤੀਆਂ ਗਈਆਂ ਇਹ ਹੱਤਿਆਵਾਂ ਬਹੁਤ ਘਿਨਾਉਣੀਆਂ ਹਨ।

ਇਹ ਵੀ ਪੜ੍ਹੋ- ਹਿੰਦੂ ਧਰਮ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਖ਼ਿਲਾਫ਼ ਮੁੱਖ ਸੰਪਾਦਕ 'ਤੇ ਪਰਚਾ ਦਰਜ

ਉਨ੍ਹਾਂ ਅੱਗੇ ਕਿਹਾ ਕਿ ਸ੍ਰੀਨਗਰ ’ਚ ਅੱਤਵਾਦੀਆਂ ਨੇ ਖਾਸ ਭਾਈਚਾਰਿਆਂ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦਿਆਂ ਸਰਕਾਰੀ ਸਕੂਲ ਦੇ ਇਕ ਪਿ੍ਰੰਸੀਪਲ ਅਤੇ ਇਕ ਅਧਿਆਪਕ ਦੀ ਹੱਤਿਆ ਕਰ ਦਿੱਤੀ। ਉਨ੍ਹਾਂ ਕਿਹਾ ਕਿ ਅਧਿਆਪਕ ਦੀਪਕ ਚੰਦ ਜੰਮੂ ਦਾ ਰਹਿਣ ਵਾਲਾ ਹਿੰਦੂ ਸੀ ਅਤੇ ਪਿ੍ਰੰਸੀਪਲ ਸੁਪਿੰਦਰ ਕੌਰ ਸਿੱਖ ਭਾਈਚਾਰੇ ਨਾਲ ਸਬੰਧਤ ਸੀ।

PunjabKesari

ਉਨ੍ਹਾਂ ਅੱਗੇ ਕਿਹਾ ਕਿ ਅਫ਼ਗਾਨਿਸਤਾਨ ’ਚ ਵਾਪਰਿਆ ਹਾਲੀਆ ਘਟਨਾਕ੍ਰਮ, ਭਾਰਤ ਖਾਸ ਕਰਕੇ ਜੰਮੂ ਤੇ ਕਸ਼ਮੀਰ ਅਤੇ ਪੰਜਾਬ ਦੀ ਸ਼ਾਂਤੀ ਲਈ ਵੱਡਾ ਖਤਰਾ ਹੈ ਜਿਨ੍ਹਾਂ ਦੀ ਪਾਕਿਸਤਾਨ ਨਾਲ ਸਰਹੱਦ ਲੱਗਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਫ਼ਗਾਨਿਸਤਾਨ ਵਿਚ ਰਾਜਨੀਤਿਕ ਉਥਲ-ਪੁਥਲ ਦੇ ਕਾਰਣ ਪਾਕਿ ਦੀ ਸ਼ੈਅ ਪ੍ਰਾਪਤ ਅੱਤਵਾਦੀ ਸਮੂਹ ਅਜਿਹੀਆਂ ਕਾਇਰਤਾਪੂਰਨ ਗਤੀਵਿਧੀਆਂ ਨਾਲ ਪੰਜਾਬ ਅਤੇ ਜੰਮੂ-ਕਸ਼ਮੀਰ ਦੀ ਸਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ-  ਪੰਜਾਬ 'ਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਸੁਖਬੀਰ ਬਾਦਲ ਨੇ ਦੇਵੀ ਤਲਾਬ ਮੰਦਰ ਵਿਖੇ ਕੀਤੀ ਅਰਦਾਸ

ਬਿੱਟੂ ਨੇ ਕਿਹਾ ਕਿ ਇਹ ਪਰਿਵਾਰ 90 ਦੇ ਦਹਾਕੇ ਤੋਂ ਇਲਾਕੇ ਦੇ ਹਰ ਭਾਈਚਾਰੇ ਦੇ ਲੋਕਾਂ, ਇੱਥੋਂ ਤੱਕ ਕਿ ਮੁਸਲਮਾਨਾਂ ਦੀ ਵੀ ਮਦਦ ਕਰ ਰਹੇ ਸਨ। ਪਰ ਇਸ ਗੈਰ-ਮਨੁੱਖੀ ਕਾਰਨਾਮੇ ਨੇ ਜੰਮੂ ਅਤੇ ਕਸਮੀਰ ’ਚ ਫਿਰਕੂ ਸਦਭਾਵਨਾ ਲਈ ਵੱਡਾ ਖਤਰਾ ਪੈਦਾ ਕਰ ਦਿੱਤਾ ਹੈ।

ਪੰਜਾਬ ਤੋਂ ਲੋਕ ਸਭਾ ਮੈਂਬਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸਾਹ ਨੂੰ ਅਪੀਲ ਕੀਤੀ ਕਿ ਉਹ ਜੰਮੂ ਅਤੇ ਕਸ਼ਮੀਰ ’ਚ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਅਜਿਹੇ ਅੱਤਵਾਦੀ ਸੰਗਠਨਾਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਅਪੀਲ ਵੀ ਕੀਤੀ।


Bharat Thapa

Content Editor

Related News