ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਬਿਕਰਮ ਮਜੀਠੀਆ ਨੂੰ ਕੀਤਾ Challenge
Tuesday, Jan 02, 2024 - 06:22 AM (IST)
ਲੁਧਿਆਣਾ: ਪੰਜਾਬ ਦੀ ਸਿਆਸਤ ਗਰਮਾਉਂਦੀ ਨਜ਼ਰ ਆ ਰਹੀ ਹੈ। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਚੁਣੌਤੀ ਦੇ ਦਿੱਤੀ ਹੈ। ਉਨ੍ਹਾਂ ਮਜੀਠੀਆ ਨੂੰ ਕਿਹਾ ਕਿ ਜੇਕਰ ਤੁਹਾਡੇ 'ਚ ਹਿੰਮਤ ਹੈ ਤਾਂ ਆਪਣੇ ਜੀਜੇ (ਸੁਖਬੀਰ ਬਾਦਲ) ਅਤੇ ਪੂਰੇ ਪਰਿਵਾਰ ਸਮੇਤ ਲੁਧਿਆਣਾ ਤੋਂ ਚੋਣ ਲੜ ਕੇ ਦਿਖਾਓ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ’ਚ DSP ਦੀ ਲਾਸ਼ ਮਿਲਣ ਦੇ ਮਾਮਲੇ 'ਚ ਹੋਇਆ ਵੱਡਾ ਖ਼ੁਲਾਸਾ
ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਬਿਕਰਮ ਮਜੀਠੀਆ ਹਰ ਰੋਜ਼ ਉਨ੍ਹਾਂ 'ਤੇ ਟਿੱਪਣੀਆਂ ਕਰਦੇ ਹਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਨਿਸ਼ਾਨਾ ਬਣਾਇਆ ਜਾਂਦਾ ਹੈ। ਅਜਿਹਾ ਲੱਗਦਾ ਹੈ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਸ ਦਾ ਮਾਨਸਿਕ ਸੰਤੁਲਨ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਹਰ ਰੋਜ਼ ਦੇ ਮੇਰੇ ਪਰਿਵਾਰਕ ਮੁੱਦਿਆਂ 'ਤੇ ਟਿੱਪਣੀ ਕਰ ਰਿਹਾ ਹੈ। ਹੁਣ ਤੱਕ ਉਹ ਆਪਣੇ ਦਾਦਾ ਬੇਅੰਤ ਸਿੰਘ ਦੇ ਦਰਸਾਏ ਮਾਰਗ 'ਤੇ ਚੱਲ ਰਿਹਾ ਸੀ ਪਰ ਹੁਣ ਮਜੀਠੀਆ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮਜੀਠੀਆ ਸੁਖਬੀਰ ਦਾ ਸਾਲਾ ਹੋਣ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਇਸ ਤੋਂ ਇਲਾਵਾ ਹਰਸਿਮਰਤ ਬਾਦਲ ਵੀ ਉਨ੍ਹਾਂ ਦਾ ਨਾਂ ਲੈ ਕੇ ਸੰਸਦ ਵਿਚ ਬੋਲਦੀ ਰਹਿੰਦੀ ਹੈ।
ਇਹ ਖ਼ਬਰ ਵੀ ਪੜ੍ਹੋ - ਨਸ਼ਾ ਛੁਡਾਊ ਕੇਂਦਰ ਵਾਲਿਆਂ ਦੀ ਕੁੱਟਮਾਰ ਨਾਲ 18 ਸਾਲਾ ਨੌਜਵਾਨ ਦੀ ਹੋਈ ਮੌਤ
ਬਾਦਲ ਪਰਿਵਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਰਵਨੀਤ ਬਿੱਟੂ ਨੇ ਕਿਹਾ ਕਿ SGPC ਗੁਰਦੁਆਰਾ ਸਾਹਿਬ ਦਾ ਚੜ੍ਹਾਵਾ ਵੀ ਬਾਦਲ ਪਰਿਵਾਰ ਦੇ ਘਰ ਜਾਂਦਾ ਹੈ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਜਦੋਂ ਤਹਿਸੀਲਦਾਰ ਡਿਊਟੀ ’ਤੇ ਹੁੰਦਾ ਹੈ ਤਾਂ ਗੁਰਦੁਆਰੇ ਵਿਚ ਚੜ੍ਹਾਵਾ 57 ਲੱਖ ਰੁਪਏ ਬਣਦਾ ਹੈ, ਪਰ ਜੇਕਰ ਤਹਿਸੀਲਦਾਰ ਡਿਊਟੀ ’ਤੇ ਨਾ ਹੋਵੇ ਤਾਂ ਉਹੀ ਚੜ੍ਹਾਵਾ ਸਿਰਫ਼ 7 ਲੱਖ ਰੁਪਏ ਰਹਿ ਜਾਂਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8