MP ਰਿੰਕੂ ਤੇ DC ਸਾਰੰਗਲ ਨੇ ਦੇਰ ਰਾਤ ਤਕ ਸੰਭਾਲਿਆ ਮੋਰਚਾ, ਭਰਵਾਈਆਂ ਮਿੱਟੀ ਦੀਆਂ ਬੋਰੀਆਂ

07/11/2023 3:49:48 AM

ਜਲੰਧਰ (ਚੋਪੜਾ)–ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਦੀ ਆਫ਼ਤ ਨਾਲ ਨਜਿੱਠਣ ਲਈ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਸੋਮਵਾਰ ਦੇਰ ਰਾਤ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੰਵੇਦਨਸ਼ੀਲ ਇਲਾਕਿਆਂ ਵਿਚ ਦਰਿਆ ਦੇ ਕਿਨਾਰਿਆਂ ’ਤੇ ਪੈਣ ਵਾਲੇ ਕਿਸੇ ਵੀ ਤਰ੍ਹਾਂ ਦੀ ਪਾੜ ਨਾਲ ਨਜਿੱਠਣ ਲਈ ਮਿੱਟੀ ਦੀਆਂ ਬੋਰੀਆਂ ਭਰਵਾਉਣ ਦਾ ਕੰਮ ਸ਼ੁਰੂ ਕੀਤਾ। ਵੱਡੀ ਗਿਣਤੀ ਵਿਚ ਮਿੱਟੀ ਅਤੇ ਰੇਤਾ ਦੀਆਂ ਬੋਰੀਆਂ ਭਰਵਾ ਕੇ ਵੱਖ-ਵੱਖ ਇਲਾਕਿਆਂ ਵਿਚ ਰੱਖੀਆਂ ਜਾ ਰਹੀਆਂ ਹਨ ਤਾਂ ਕਿ ਲੋੜ ਪੈਣ ’ਤੇ ਕਿਸੇ ਵੀ ਤਰ੍ਹਾਂ ਦੇ ਪਾੜ ਆਦਿ ਨੂੰ ਭਰਨ ਦਾ ਕੰਮ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਕੀਤਾ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ : ਰਾਹਤ ਭਰੀ ਖ਼ਬਰ : ਭਾਖੜਾ ਤੇ ਪੌਂਗ ਡੈਮ ਤੋਂ ਨਹੀਂ ਛੱਡਿਆ ਜਾਵੇਗਾ ਪਾਣੀ, ਸਮਰੱਥਾ ਤੋਂ ਬਹੁਤ ਹੇਠਾਂ ਹੈ ਪਾਣੀ ਦਾ ਪੱਧਰ

ਸੰਸਦ ਮੈਂਬਰ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਤ 9.30 ਵਜੇ ਤਕ ਵੱਖ-ਵੱਖ ਇਲਾਕਿਆਂ ਵਿਚ ਟੀਮਾਂ ਖਾਲੀ ਬੋਰੀਆਂ ਨੂੰ ਮਿੱਟੀ ਅਤੇ ਰੇਤ ਨਾਲ ਭਰਨ ਦੇ ਕੰਮ ਵਿਚ ਲੱਗੀਆਂ ਹੋਈਆਂ ਸਨ। ਜਿਥੇ ਮਿੱਟੀ ਦਾ ਕਟਾਅ ਜ਼ਿਆਦਾ ਹੋ ਰਿਹਾ ਹੈ, ਉਥੇ ਇਨ੍ਹਾਂ ਬੋਰੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਲ 2019 ਵਿਚ ਪੌਣੇ 2 ਲੱਖ ਕਿਊਸਿਕ ਪਾਣੀ ਸਤਲੁਜ ਵਿਚ ਆਇਆ ਸੀ ਪਰ ਇਸ ਸਾਲ ਇਹ ਅੰਕੜਾ 3 ਲੱਖ ਕਿਊਸਿਕ ਤੋਂ ਪਾਰ ਚਲਾ ਗਿਆ ਹੈ। ਇਸ ਦੇ ਬਾਵਜੂਦ ਸਥਿਤੀ ਪੂਰੀ ਤਰ੍ਹਾਂ ਕਾਬੂ ਵਿਚ ਹੈ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਆਂਗਣਵਾੜੀ ਕੇਂਦਰਾਂ ’ਚ ਵੀ 13 ਤੱਕ ਛੁੱਟੀਆਂ ਦਾ ਹੋਇਆ ਐਲਾਨ

ਉਨ੍ਹਾਂ ਕਿਹਾ ਕਿ ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਲੋਕਾਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਨੂੰ ਇਸ ਆਫ਼ਤ ਤੋਂ ਬਚਾ ਕੇ ਰੱਖਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਦਿਨ-ਰਾਤ 24 ਘੰਟੇ ਪ੍ਰਸ਼ਾਸਨ ਦੀਆਂ ਟੀਮਾਂ ਡਟੀਆਂ ਹੋਈਆਂ ਹਨ ਅਤੇ ਲੋਕਾਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

Manoj

This news is Content Editor Manoj