ਰਾਜ ਸਭਾ ਮੈਂਬਰ ਸੰਦੀਪ ਪਾਠਕ ਪਹੁੰਚੇ ਹਸਪਤਾਲ, CM Mann ਦਾ ਪੁੱਛਿਆ ਹਾਲ-ਚਾਲ
Saturday, Sep 28, 2024 - 08:07 PM (IST)
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਫੇਫੜਿਆਂ 'ਚ ਹਲਕੀ ਸੋਜ ਦੇ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਹਨ। ਇਸ ਦੌਰਾਨ ਉਨ੍ਹਾਂ ਨੂੰ ਮਿਲਣ ਲਈ ਰਾਜ ਸਭਾ ਮੈਂਬਰ ਸੰਦੀਪ ਪਾਠਕ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਮਾਨ ਦਾ ਹਾਲ-ਚਾਲ ਪੁੱਛਿਆ ਤੇ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਉਨ੍ਹਾਂ ਬਾਹਰ ਆ ਕੇ ਦੱਸਿਆ ਕਿ ਮੁੱਖ ਮੰਤਰੀ ਮਾਨ ਹੁਣ ਪੂਰੀ ਤਰ੍ਹਾਂ ਠੀਕ ਹਨ। ਉਨ੍ਹਾਂ ਦੱਸਿਆ ਕਿ ਉਹ ਹੁਣ ਤੇਜ਼ੀ ਨਾਲ ਰਿਕਵਰੀ ਕਰ ਰਹੇ ਹਨ ਤੇ ਛੇਤੀ ਹੀ ਛੁੱਟੀ ਲੈ ਕੇ ਬਾਹਰ ਆ ਜਾਣਗੇ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਮਾਨ ਦੀ ਸਿਹਤ ਅਚਾਨਕ ਵਿਗੜ ਗਈ ਸੀ ਤੇ ਰਾਤ ਦੇ ਸਮੇਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਣਾ ਪਿਆ ਸੀ, ਜਿਸ ਮਗਰੋਂ ਉਨ੍ਹਾਂ ਦੇ ਟੈਸਟ ਕਰਵਾਏ ਗਏ ਤੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਫੇਫੜਿਆਂ 'ਚ ਹਲਕੀ ਸੋਜ ਦੇ ਲੱਛਣ ਸਨ। ਪਰ ਹੁਣ ਉਹ ਪੂਰੀ ਤਰ੍ਹਾਂ ਠੀਕ ਹਨ ਤੇ ਭਲਕੇ ਉਨ੍ਹਾਂ ਦੇ ਹੋਰ ਟੈਸਟ ਕਰਵਾਏ ਜਾਣਗੇ, ਜਿਨ੍ਹਾਂ ਦੀਆਂ ਰਿਪੋਰਟਾਂ ਅਨੁਸਾਰ ਅਗਲੇ ਫੈਸਲੇ ਲਏ ਜਾਣਗੇ।
ਇਹ ਵੀ ਪੜ੍ਹੋ- ਹੁਣ ਪੰਜਾਬ ਦੇ ਇਸ ਇਲਾਕੇ 'ਚ 2 ਬੱਚਿਆਂ ਨਾਲ ਦੇਖਿਆ ਗਿਆ ਤੇਂਦੂਆ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e