ਕਿਸਾਨੀ ਮੁੱਦੇ ਨੂੰ ਲੈ ਕੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਘੇਰੀ ਕੇਂਦਰ ਸਰਕਾਰ

08/01/2021 3:23:52 PM

ਨਾਭਾ (ਰਾਹੁਲ) : ਨਾਭਾ ਬਲਾਕ ਦੇ ਪਿੰਡ ਜਿੰਦਲਪੁਰ ਵਿਖੇ ਆਪ ਦੇ ਸੀਨੀਅਰ ਆਗੂ ਕਰਨਵੀਰ ਸਿੰਘ ਟਿਵਾਣਾ ਜੀ ਦੀ ਮਾਤਾ ਦੇ ਭੋਗ ਸਮਾਗਮ 'ਤੇ ਪਹੁੰਚੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕੇਂਦਰ ਸਰਕਾਰ 'ਤੇ ਖੂਬ ਤੰਜ ਕੱਸੇ। ਸੰਜੇ ਸਿੰਘ ਨੇ ਕਿਹਾ ਕਿ 8 ਮਹੀਨੇ ਕਿਸਾਨੀ ਸੰਘਰਸ਼ ਨੂੰ ਹੋ ਚੁੱਕੇ ਹਨ ਅਤੇ ਇਹ ਪੰਜਾਬ ਵਿੱਚ ਬਹੁਤ ਵੱਡਾ ਸੰਕਟ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਫੌਰਨ ਕਾਲੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।

ਸੰਜੇ ਸਿੰਘ ਨੇ ਕਿਹਾ ਕਿ ਭਾਜਪਾ ਦੇ ਨੁਮਾਇੰਦਿਆਂ ਵੱਲੋਂ ਕਿਸਾਨਾਂ ਲਈ ਅਪਸ਼ਬਦ ਇਸਤੇਮਾਲ ਕਰਨਾ ਬਹੁਤ ਸ਼ਰਮਨਾਕ ਗੱਲ ਹੈ। ਉਨ੍ਹਾਂ ਕਿਹਾਕਿ ਪੰਜਾਬ ਦੇ ਅੰਨਦਾਤਾ ਲਗਾਤਾਰ ਦਿੱਲੀ ਦੀਆਂ ਬਰੂਹਾਂ 'ਤੇ ਖੱਜਲ-ਖੁਆਰ ਹੋ ਰਹੇ ਹਨ, ਇਸ ਲਈ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਦੇਣਾ ਚਾਹੀਦਾ ਹੈ। ਪੰਜਾਬ ਸਰਕਾਰ 'ਤੇ 3 ਲੱਖ ਕਰੋੜ ਦੇ ਕਰਜ਼ੇ 'ਤੇ ਸੰਜੇ ਸਿੰਘ ਨੇ ਕਿਹਾ ਕਿ 3 ਲੱਖ ਕਰੋੜ ਕਰਜ਼ੇ ਲਈ ਸਾਰੀਆਂ ਹੀ ਪਾਰਟੀਆਂ ਜ਼ਿੰਮੇਵਾਰ ਹਨ। ਇਨ੍ਹਾਂ ਸਾਰੀਆਂ ਪਾਰਟੀਆਂ ਨੂੰ ਹੀ ਜਵਾਬ ਦੇਣਾ ਚਾਹੀਦਾ ਹੈ ਕਿ 3 ਲੱਖ ਕਰੋੜ ਰੁਪਇਆ ਪੰਜਾਬ ਸਿਰ ਕਿਵੇਂ ਚੜ੍ਹਿਆ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਮਿਸ਼ਨ 2022 ਨੂੰ ਲੈ ਕੇ ਪੰਜਾਬ ਦੇ ਸਾਰੇ ਆਪ ਵਿਧਾਇਕਾਂ ਨਾਲ ਮੀਟਿੰਗ ਕਰਨ 'ਤੇ ਸੰਜੇ ਸਿੰਘ ਨੇ ਕਿਹਾ ਕਿ 2022 ਦੇ ਵਿੱਚ ਆਪ ਪਾਰਟੀ ਦੀ ਸਰਕਾਰ ਬਣੇਗੀ ਅਤੇ ਲੋਕ ਵੱਧ ਤੋਂ ਵੱਧ ਆਪ ਪਾਰਟੀ ਦਾ ਸਹਿਯੋਗ ਕਰ ਰਹੇ ਹਨ।
 


Babita

Content Editor

Related News