MP ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦੇ ਬਾਰੇ ਕੀਤੀ ਗੱਲਬਾਤ
Saturday, Nov 30, 2024 - 03:45 AM (IST)
ਲੁਧਿਆਣਾ (ਜੋਸ਼ੀ/ਗਣੇਸ਼) : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਵੀਰਵਾਰ ਨੂੰ ਨਵੀਂ ਦਿੱਲੀ ’ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਭਾਰਤੀ ਹਵਾਈ ਸੈਨਾ (ਆਈ.ਏ.ਐੱਫ.) ਵੱਲੋਂ ਹਲਵਾਰਾ ਹਵਾਈ ਅੱਡੇ ਦੇ ਕੰਮ ’ਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ।
ਸ਼ੁੱਕਰਵਾਰ ਨੂੰ ਇਥੇ ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੀ ਮੀਟਿੰਗ ਦੌਰਾਨ ਰੱਖਿਆ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ, ਜਿਸ ਨੂੰ ਭਾਰਤੀ ਹਵਾਈ ਸੈਨਾ (ਆਈ.ਏ.ਐੱਫ.) ਵੱਲੋਂ ਸੰਚਾਲਿਤ ਕੀਤਾ ਜਾਂਦਾ ਹੈ, ਦੇ ਚੱਲ ਰਹੇ ਕੰਮ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਹਵਾਈ ਅੱਡੇ ਦੀ ਸੰਚਾਲਨ ਸਮਰੱਥਾ ਨੂੰ ਵਧਾਉਣ ਅਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਹੈ।
ਉਨ੍ਹਾਂ ਨੇ ਰੱਖਿਆ ਮੰਤਰੀ ਨੂੰ ਦੱਸਿਆ ਕਿ ਉਹ ਇਸ ਪ੍ਰਾਜੈਕਟ ਦੀ ਪ੍ਰਗਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ, ਲੁਧਿਆਣਾ ਦੇ ਏਅਰਪੋਰਟ ਡਾਇਰੈਕਟਰ, ਭਾਰਤ ਇਲੈਕਟ੍ਰਾਨਿਕਸ ਲਿਮ. (ਬੀ.ਈ.ਐੱਲ.) ਦੇ ਨੁਮਾਇੰਦਿਆਂ, ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ, ਪੰਜਾਬ ਪਬਲਿਕ ਵਰਕਸ ਡਿਪਾਰਟਮੈਂਟ (ਪੀ.ਡਬਲਯੂ.ਡੀ.) ਅਤੇ ਹੋਰ ਸਬੰਧਤ ਏਜੰਸੀਆਂ ਨਾਲ ਨਿਯਮਤ ਤੌਰ ’ਤੇ ਸਾਈਟ ਦਾ ਦੌਰਾ ਅਤੇ ਮੀਟਿੰਗਾਂ ਕਰ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਜਾਰੀ ਹੋਏ ਸਖ਼ਤ ਨਿਰਦੇਸ਼, ਕੀਤੀ ਕੋਤਾਹੀ ਤਾਂ ਭੁਗਤਣਾ ਪਵੇਗਾ ਅੰਜਾਮ
ਉਨ੍ਹਾਂ ਕਿਹਾ ਕਿ ਸਾਡੇ ਸਮੂਹਿਕ ਯਤਨਾਂ ਦੇ ਬਾਵਜੂਦ, ਭਾਰਤੀ ਹਵਾਈ ਸੈਨਾ ਵੱਲੋਂ ਕੁਝ ਕੰਮ, ਪ੍ਰਵਾਨਗੀਆਂ ਅਤੇ ਰਸਮੀ ਕਾਰਵਾਈਆਂ ਪੈਂਡਿੰਗ ਹਨ, ਜਿਸ ਕਾਰਨ ਪ੍ਰਾਜੈਕਟ ਨੂੰ ਪੂਰਾ ਕਰਨ ’ਚ ਦੇਰੀ ਹੋ ਰਹੀ ਹੈ, ਜਦਿਕ ਸਿਵਲ ਹਿੱਸੇ ਦਾ 100 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਅਰੋੜਾ ਨੇ ਰੱਖਿਆ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਹਵਾਈ ਸੈਨਾ ਦੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਅਤੇ ਰਸਮਾਂ ਨੂੰ ਜਲਦੀ ਪੂਰਾ ਕਰਨ ਲਈ ਨਿਰਦੇਸ਼ ਦੇਣ।
ਰੱਖਿਆ ਮੰਤਰੀ ਨੇ ਐੱਮ.ਪੀ. ਅਰੋੜਾ ਦੀ ਤਕਰੀਰ ਨੂੰ ਗੰਭੀਰਤਾ ਨਾਲ ਲੈ ਕੇ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਅਰੋੜਾ ਨੇ ਇਹ ਵੀ ਦੁਹਰਾਇਆ ਕਿ ਹਵਾਈ ਅੱਡਾ ਪ੍ਰਾਜੈਕਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ‘ਡ੍ਰੀਮ ਪ੍ਰਾਜੈਕਟ’ ਹੈ, ਜਿਨ੍ਹਾਂ ਨੇ ਇਸ ਲਈ ਫੰਡ ਮਨਜ਼ੂਰ ਕੀਤੇ ਹਨ।
ਇਹ ਵੀ ਪੜ੍ਹੋ- ਰਾਤ ਨੂੰ ਭਰਾ ਦੀ ਹੋਈ ਮੌਤ, ਖ਼ਬਰ ਸੁਣ ਵੱਡੀ ਭੈਣ ਨੇ ਵੀ ਛੱਡ'ਤੀ ਦੁਨੀਆ, ਇਕੱਠੇ ਬਲ਼ੇ ਦੋਹਾਂ ਦੇ ਸਿਵੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e