ED ਦੀ ਰੇਡ ਬਾਰੇ ''ਆਪ'' MP ਸੰਜੀਵ ਅਰੋੜਾ ਦਾ ਪਹਿਲਾ ਬਿਆਨ
Monday, Oct 07, 2024 - 11:48 AM (IST)
ਲੁਧਿਆਣਾ (ਸੇਠੀ): ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਜਾ ਰਹੀ ਰੇਡ ਵਿਚਾਲੇ ਰਾਜ ਸਭਾ ਮੈਂਬਰ ਸੰਦੀਵ ਅਰੋੜਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਉਨ੍ਹਾਂ ਨੂੰ ਇਸ ਰੇਡ ਦੀ ਵਜ੍ਹਾ ਬਾਰੇ ਤਾਂ ਕੁਝ ਪਤਾ ਨਹੀਂ ਹੈ, ਪਰ ਉਹ ਏਜੰਸੀਆਂ ਦਾ ਪੂਰਾ ਸਹਿਯੋਗ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਜਾਨਲੇਵਾ ਸਾਬਿਤ ਹੋਣ ਲੱਗੀ ਇਹ ਬਿਮਾਰੀ
ਆਮ ਆਦਮੀ ਪਾਰਟੀ ਦੇ MP ਸੰਜੀਵ ਅਰੋੜਾ ਨੇ ਟਵੀਟ ਕੀਤਾ, "ਮੈਂ ਕਾਨੂੰਨ ਦਾ ਪਾਲਣ ਕਰਨ ਵਾਲਾ ਨਾਗਰਿਕ ਹਾਂ। ਮੈਨੂੰ ਸਰਚ ਆਪ੍ਰੇਸ਼ਨ ਦੀ ਵਜ੍ਹਾ ਬਾਰੇ ਕੁਝ ਨਹੀਂ ਪਤਾ, ਪਰ ਮੈਂ ਏਜੰਸੀਆਂ ਦਾ ਪੂਰਾ ਸਹਿਯੋਗ ਕਰਾਂਗਾ। ਮੈਂ ਇਹ ਯਕੀਨੀ ਬਣਾਵਾਂਗਾ ਕਿ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਜਾਣ।"
I am a law abiding citizen, am not sure about the reason for search operation, will cooperate fully with agencies and make sure all their queries are answered.
— Sanjeev Arora (@MP_SanjeevArora) October 7, 2024
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਸਿਆਸੀ ਧਮਾਕਾ! ਕਿਸੇ ਵੇਲੇ ਵੀ ਹੋ ਸਕਦੈ ਉਲਟਫ਼ੇਰ
ਦੱਸ ਦਈਏ ਕਿ ਅੱਜ ਸਵੇਰ ਤੋਂ ਹੀ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਜਲੰਧਰ, ਲੁਧਿਆਣਾ, ਗੁਰੂਗ੍ਰਾਮ ਅਤੇ ਦਿੱਲੀ ਵਿਚ ਤਕਰੀਬਨ 15 ਥਾਵਾਂ 'ਤੇ ਰੇਡ ਕੀਤੀ ਹੈ। ਵਿਭਾਗੀ ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਪੁਰਾਣੇ ਪ੍ਰਾਪਰਟੀ ਮਾਮਲੇ 'ਚ ਕਾਰਵਾਈ ਕੀਤੀ ਜਾ ਰਹੀ ਹੈ, ਪਤਾ ਲੱਗਾ ਹੈ ਕਿ ਕੋਰੋਨਾ ਕਾਲ ਦੌਰਾਨ ਸਜੀਵ ਅਰੋੜਾ ਖ਼ਿਲਾਫ਼ ਜਾਇਦਾਦ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਦੇ ਮੱਦੇਨਜ਼ਰ ਜਾਂਚ ਚੱਲ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8