MP ਸੰਜੀਵ ਅਰੋੜਾ ਨੇ ਕੇਂਦਰੀ ਮੰਤਰੀਆਂ ਨੂੰ ਲਿਖੀ ਚਿੱਠੀ, ਪੰਜਾਬ ਦੇ ਕਿਸਾਨਾਂ ਲਈ ਕੀਤੀ ਇਹ ਖ਼ਾਸ ਅਪੀਲ
Sunday, Sep 08, 2024 - 05:14 AM (IST)
ਲੁਧਿਆਣਾ (ਜੋਸ਼ੀ)- ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਬਾਸਮਤੀ ਸਬੰਧੀ ਪੱਤਰ ਲਿਖ ਕੇ ਘੱਟੋ-ਘੱਟ ਨਿਰਯਾਤ ਮੁੱਲ (ਐੱਮ.ਈ.ਪੀ.) ਨੂੰ ਖ਼ਤਮ ਕਰਨ ਲਈ ਤੁਰੰਤ ਵਿਚਾਰ ਕਰਨ ਅਤੇ ਦਖਲ ਦੇਣ ਦੀ ਮੰਗ ਕੀਤੀ ਹੈ।
ਅਰੋੜਾ ਨੇ ਆਪਣੇ ਪੱਤਰਾਂ ਵਿਚ ਜ਼ਿਕਰ ਕੀਤਾ ਹੈ ਕਿ ਪੰਜਾਬ ਦੇ ਬਾਸਮਤੀ ਚੌਲਾਂ ਦਾ ਉਤਪਾਦਨ ਕਰਨ ਵਾਲੇ ਕਿਸਾਨਾਂ ਨੂੰ ਉਨ੍ਹਾਂ ਦੀ ਰੋਜ਼ੀ-ਰੋਟੀ ਅਤੇ ਸਮੁੱਚੀ ਖੇਤੀ ਆਰਥਿਕਤਾ ਨੂੰ ਪ੍ਰਭਾਵਿਤ ਕਰਨ ਵਾਲੀਆਂ ਮਹੱਤਵਪੂਰਨ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਥਿਤੀ ਬਾਸਮਤੀ ਚੌਲਾਂ ’ਤੇ ਲਾਏ ਗਏ ਘੱਟੋ-ਘੱਟ ਨਿਰਯਾਤ ਮੁੱਲ (ਐੱਮ.ਈ.ਪੀ.) ਨੂੰ ਖ਼ਤਮ ਕਰਨ ਲਈ ਸਬੰਧਤ ਮੰਤਰਾਲਿਆਂ ਤੋਂ ਤੁਰੰਤ ਵਿਚਾਰ ਅਤੇ ਦਖਲ ਦੀ ਮੰਗ ਕਰਦੀ ਹੈ।
ਇਹ ਵੀ ਪੜ੍ਹੋ- ਬੱਸਾਂ 'ਚ ਘੁੰਮਣਾ ਹੋਇਆ ਮਹਿੰਗਾ, ਹੁਣ ਸਫ਼ਰ ਕਰਨ ਲਈ ਖ਼ਰਚਣੇ ਪੈਣਗੇ ਵਾਧੂ ਪੈਸੇ
ਸੂਬੇ ਦੀਆਂ ਮੰਡੀਆਂ ਵਿਚ ਘੱਟ ਰਿਟਰਨ ਦਾ ਮੁੱਦਾ ਉਠਾਉਂਦੇ ਹੋਏ ਅਰੋੜਾ ਨੇ ਕਿਹਾ ਕਿ ਇਸ ਸਮੇਂ ਕਿਸਾਨ ਮੰਡੀਆਂ ਵਿਚ ਔਸਤਨ 2,500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬਾਸਮਤੀ ਚੌਲ ਵੇਚ ਰਹੇ ਹਨ। ਇਹ ਪਿਛਲੇ ਸਾਲ ਦੇ ਮੁਕਾਬਲੇ 1000 ਰੁਪਏ ਪ੍ਰਤੀ ਕੁਇੰਟਲ ਦੀ ਗਿਰਾਵਟ ਨੂੰ ਦਰਸਾਉਂਦਾ ਹੈ। ਭਾਅ ਵਿਚ ਇੰਨੀ ਵੱਡੀ ਗਿਰਾਵਟ ਕਿਸਾਨਾਂ ਲਈ ਭਾਰੀ ਵਿੱਤੀ ਨੁਕਸਾਨ ਦਾ ਕਾਰਨ ਬਣ ਰਹੀ ਹੈ, ਜੋ ਪਹਿਲਾਂ ਹੀ ਘੱਟ ਝਾੜ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ।
ਅਰੋੜਾ ਨੇ ਉਮੀਦ ਜ਼ਾਹਰ ਕੀਤੀ ਕਿ ਇਨ੍ਹਾਂ ਚਿੰਤਾਵਾਂ ਨੂੰ ਤੁਰੰਤ ਹੱਲ ਕਰਨ ਨਾਲ ਨਾ ਸਿਰਫ ਸੰਘਰਸ਼ਸ਼ੀਲ ਕਿਸਾਨਾਂ ਦਾ ਸਮਰਥਨ ਹੋਵੇਗਾ ਸਗੋਂ ਚੌਲ ਉਦਯੋਗ ਦੀ ਸਥਿਰਤਾ ਤੇ ਵਿਕਾਸ ਵਿਚ ਵੀ ਯੋਗਦਾਨ ਹੋਵੇਗਾ।
ਇਹ ਵੀ ਪੜ੍ਹੋ- ਜ਼ਿਲ੍ਹੇ 'ਚ ਬੰਦ ਰਹਿਣਗੀਆਂ ਮੀਟ-ਆਂਡੇ ਦੀਆਂ ਦੁਕਾਨਾਂ, ਹੋਟਲਾਂ-ਢਾਬਿਆਂ ਲਈ ਵੀ ਜਾਰੀ ਹੋਇਆ ਸਖ਼ਤ ਫ਼ਰਮਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e