ਵੱਡੀ ਖ਼ਬਰ : ਪੰਜਾਬ 'ਚ 'ਭਾਰਤ ਜੋੜੋ ਯਾਤਰਾ' ਦੌਰਾਨ MP ਸੰਤੋਖ ਸਿੰਘ ਚੌਧਰੀ ਦਾ ਦਿਹਾਂਤ

Saturday, Jan 14, 2023 - 09:58 AM (IST)

ਵੱਡੀ ਖ਼ਬਰ : ਪੰਜਾਬ 'ਚ 'ਭਾਰਤ ਜੋੜੋ ਯਾਤਰਾ' ਦੌਰਾਨ MP ਸੰਤੋਖ ਸਿੰਘ ਚੌਧਰੀ ਦਾ ਦਿਹਾਂਤ

ਜਲੰਧਰ : ਜਲੰਧਰ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਦੌਰਾਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਯਾਤਰਾ ਦੌਰਾਨ ਦਿਲ ਦਾ ਦੌਰਾ ਪਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 108 ਐਂਬੂਲੈਂਸਾਂ ਦੇ ਮੁਲਾਜ਼ਮਾਂ ਨੇ ਲਾਇਆ ਧਰਨਾ, ਮਰੀਜ਼ਾਂ ਨੂੰ ਹੋਣਾ ਪਿਆ ਖੱਜਲ-ਖੁਆਰ

ਜਾਣਕਾਰੀ ਮੁਤਾਬਕ ਸੰਤੋਖ ਸਿੰਘ ਚੌਧਰੀ 'ਭਾਰਤ ਜੋੜੋ ਯਾਤਰਾ' 'ਚ ਰਾਹੁਲ ਗਾਂਧੀ ਦੇ ਨਾਲ ਸ਼ਾਮਲ ਹੋਏ ਸਨ। ਇਸ ਦੌਰਾਨ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ। ਰਾਹੁਲ ਗਾਂਧੀ ਵੱਲੋਂ ਤੁਰੰਤ ਯਾਤਰਾ ਰੋਕੀ ਗਈ। ਜਲਦਬਾਜ਼ੀ 'ਚ ਸੰਤੋਖ ਸਿੰਘ ਚੌਧਰੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ 'ਭਾਰਤ ਜੋੜੋ ਯਾਤਰਾ' ਦੌਰਾਨ MP ਸੰਤੋਖ ਸਿੰਘ ਚੌਧਰੀ ਦਾ ਦਿਹਾਂਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News