MP ਸਰਬਜੀਤ ਸਿੰਘ ਖਾਲਸਾ ਦੀ ਵਿਗੜੀ ਸਿਹਤ, ਜਲੰਧਰ ਦੇ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ

Friday, Aug 28, 2026 - 01:46 PM (IST)

MP ਸਰਬਜੀਤ ਸਿੰਘ ਖਾਲਸਾ ਦੀ ਵਿਗੜੀ ਸਿਹਤ, ਜਲੰਧਰ ਦੇ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ

ਜਲੰਧਰ (ਵੈੱਬ ਡੈਸਕ)- ਬਾਬਾ ਬਕਾਲਾ ਵਿਚ ਰੱਖੜ ਪੁੰਨਿਆ ਮੇਲੇ ਵਿਚ ਸ਼ਿਰਕਤ ਕਰਨ ਜਾ ਰਹੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਸਿਹਤ ਵਿਗੜ ਗਈ। ਉਨ੍ਹਾਂ ਨੇ ਬਾਬਾ ਬਕਾਲਾ ਸਾਹਿਬ ਵਿਚ ਹੋਣ ਵਾਲੀ ਪੰਥਕ ਕਾਨਫ਼ਰੰਸ ਵਿਚ ਸ਼ਾਮਲ ਹੋਣਾ ਸੀ। ਰਸਤੇ ਵਿਚ ਹੀ ਸਿਹਤ ਖ਼ਰਾਬ ਹੋਣ ਮਗਰੋਂ ਉਨ੍ਹਾਂ ਨੂੰ ਜਲੰਧਰ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਸਰਬਜੀਤ ਸਿੰਘ ਨੂੰ ਡ੍ਰਿਪ ਲਗਾਈ ਗਈ ਹੈ। 

ਜ਼ਿਕਰਯੋਗ ਹੈ ਕਿ ਬਾਬਾ ਬਕਾਲਾ ਸਾਹਿਬ ਵਿਖੇ ਅੱਜ ਮਨਾਇਆ ਜਾਣ ਵਾਲਾ ਰੱਖੜ ਪੁੰਨਿਆ ਦਾ ਮੇਲਾ ਬਹੁਤ ਮਹੱਤਵਪੂਰਨ ਹੋ ਗਿਆ ਹੈ ਕਿਉਂਕਿ ਇਸ ਮੇਲੇ 'ਚ ਹਰ ਸਿਆਸੀ ਪਾਰਟੀ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਸਿਆਸੀ ਦਾਅ ਖੇਡਿਆ ਜਾਵੇਗਾ। ਭਾਰਤੀ ਜਨਤਾ ਪਾਰਟੀ ਵੱਲੋਂ ਵੀ ਮੇਲੇ 'ਚ ਆਪਣੀ ਸਿਆਸੀ ਸਟੇਜ ਤਿਆਰ ਕੀਤੀ ਗਈ ਹੈ। ਭਾਜਪਾ ਵੱਲੋਂ ਇਸ ਵਾਰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਸ਼ਕਤੀ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਸਰਕਾਰੀ ਸਕੂਲ ਦੇ ਹੈੱਡ ਮਾਸਟਰ ਨੇ ਜਵਾਕੜੀ ਨਾਲ ਟੱਪੀਆਂ ਹੱਦਾਂ

ਦੂਜੇ ਪਾਸੇ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸਟੇਜ ਤੇ ਗਰਜਣਗੇ। ਇਸੇ ਤਰ੍ਹਾਂ ਕਾਂਗਰਸ ਦੇ ਅੰਦਰੂਨੀ ਕਲੇਸ਼ ਵਿਚਾਲੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗੈਰ ਹਾਜ਼ਰੀ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮੌਜੂਦਗੀ ਕਾਂਗਰਸ ਦੇ ਦੋਹਾਂ ਧੜਿਆਂ ਵਿਚਾਲੇ ਸ਼ਕਤੀ ਪ੍ਰਦਰਸ਼ਨ ਵਜੋਂ ਦੇਖੀ ਜਾ ਰਹੀ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਰਈਆ ਅਨਾਜ ਮੰਡੀ ਵਿਖੇ ਆਪਣੇ ਸਮਾਗਮ ਨੂੰ ਸੂਬਾ ਪੱਧਰੀ ਕਰਾਰ ਦਿੱਤਾ ਹੈ।

ਇਨ੍ਹਾਂ ਸਿਆਸੀ ਕਾਨਫ਼ਰੰਸਾਂ ’ਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖ ਕੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਵੀ ਸਾਂਝਾ ਕੀਤਾ ਜਾਵੇਗਾ। ਹਰੇਕ ਪਾਰਟੀ ਪੰਜਾਬ ਪ੍ਰਤੀ ਆਪਣੀਆਂ ਸਿਆਸੀ ਪਿਟਾਰੀਆਂ ਵੀ ਖੋਲ੍ਹਣਗੀਆਂ, ਜਿਨ੍ਹਾਂ ’ਚ ਲੋਕ ਪੱਖੀ ਸਕੀਮਾਂ ਸ਼ਾਮਲ ਹੋਣਗੀਆਂ। ਕਈ ਤਰਾਂ ਦੇ ਵਾਅਦੇ ਤੇ ਦਾਅਵੇ ਵੀ ਕੀਤੇ ਜਾਣਗੇ।
ਇਹ ਵੀ ਪੜ੍ਹੋ: ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਟਰੇਨਾਂ ਦਾ ਬਦਲਿਆ ਸਮਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News