ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ MP ਸਰਬਜੀਤ ਸਿੰਘ ਖ਼ਾਲਸਾ, ਰੱਖਣਗੇ ਇਹ ਮੰਗਾਂ
Saturday, Jul 27, 2024 - 01:32 PM (IST)
ਲੁਧਿਆਣਾ (ਮੁੱਲਾਂਪੁਰੀ): ਫਰੀਦਕੋਟ ਲੋਕ ਸਭਾ ਹਲਕੇ ਤੋਂ ਚੁਣੇ ਗਏ ਲੋਕ ਸਭਾ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਅੱਜ ਇੱਥੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਲਕੇ ਉਹ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਖ਼ਾਲਸਾ ਨੇ ਦੱਸਿਆ ਕਿ ਉਸ ਦੌਰਾਨ ਜਿੱਥੇ ਉਹ ਪੰਜਾਬ ਦੇ ਹੋਰ ਕਈ ਮਾਮਲਿਆਂ 'ਤੇ ਗੱਲ ਕਰਨਗੇ, ਉੱਥੇ ਤਿੰਨ ਮੰਗਾਂ ਵੱਡੇ ਪੱਧਰ 'ਤੇ ਚੁੱਕਣਗੇ। ਉਨ੍ਹਾਂ ਕਿਹਾ ਕਿ ਉਹ ਗ੍ਰਹਿ ਮੰਤਰੀ ਕੋਲ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਰੱਖਣਗੇ। ਇਸ ਤੋਂ ਇਲਾਵਾ ਉਹ ਬੇਅਦਬੀ ਦੀ ਸਜ਼ਾ ਨੂੰ 3 ਸਾਲ ਤੋਂ ਵਧਾ ਕੇ ਮੌਤ ਦੀ ਸਜ਼ਾ ਦੇ ਬਰਾਬਰ ਕਰਨ ਅਤੇ ਕਿਸਾਨ ਅੰਦੋਲਨ ਅਤੇ MSP ਗਾਰੰਟੀ ਕਾਨੂੰਨ ਦੀ ਮੰਗ ਵੀ ਰੱਖਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ ਸਾਬਕਾ SHO 'ਤੇ ਹੋਈ ਫ਼ਾਇਰਿੰਗ! ਸ਼ਰੂਤੀ ਕਾਂਡ ਵਾਲੇ ਨਿਸ਼ਾਨ ਸਿੰਘ ਨਾਲ ਜੁੜੇ ਤਾਰ
ਅੰਮ੍ਰਿਤਪਾਲ ਸਿੰਘ ਦੀ ਰਿਹਾਈ ਮਗਰੋਂ ਹੋਵੇਗਾ ਪਾਰਟੀ ਦਾ ਫ਼ੈਸਲਾ
ਇਸ ਦੌਰਾਨ ਨਵੀਂ ਪਾਰਟੀ ਬਣਾਏ ਜਾਣ ਬਾਰੇ ਪੁੱਛੇ ਜਾਣ 'ਤੇ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਪਾਰਟੀ ਬਣਾਉਣ ਬਾਰੇ ਫ਼ੈਸਲਾ ਅੰਮ੍ਰਿਤਪਾਲ ਸਿੰਘ ਦੇ ਬਾਹਰ ਆਉਣ 'ਤੇ ਜਾਂ ਉਨ੍ਹਾਂ ਦੀ ਸਹਿਮਤੀ ਬਗੈਰ ਨਹੀਂ ਹੋਵੇਗਾ। ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਇਸ ਬਾਰੇ ਅਜੇ ਕੋਈ ਵਿਚਾਰ ਨਹੀਂ ਪਰ ਚਰਚਾ ਜ਼ਰੂਰ ਕੀਤੀ ਜਾਵੇਗੀ। ਭਾਈ ਖ਼ਾਲਸਾ ਅੱਜ ਲਾਗਲੇ ਕਸਬੇ ਸਾਹਨੇਵਾਲ ਵਿਖੇ ਸੰਤਾ ਸਿੰਘ ਉਮਦੇਪੁਰੀ ਵੱਲੋਂ ਰੱਖੇ ਗਏ ਸਮਾਗਮ ਵਿਚ ਸਨਮਾਨ ਸਭਾ ਵਿਚ ਸ਼ਾਮਲ ਹੋਣ ਲਈ ਪੁੱਜੇ ਹੋਏ ਸਨ। ਉਨ੍ਹਾਂ ਦੇ ਨਾਲ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੋਂ ਇਲਾਵਾ ਸਾਬਕਾ ਮੈਂਬਰ ਪਾਰਲੀਮੈਂਟ ਰਜਿੰਦਰ ਕੌਰ ਬੁਲਾਰਾ, ਕਰਨੈਲ ਸਿੰਘ ਪੰਜੋਲੀ ਆਦਿ ਵੀ ਸ਼ਾਮਲ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8