MP ਸਿਮਰਨਜੀਤ ਸਿੰਘ ਮਾਨ ਨੂੰ ਘਰ ''ਚ ਕੀਤਾ ਗਿਆ ਨਜ਼ਰਬੰਦ, ਹਰ ਪਾਸੇ ਪੁਲਸ ਹੀ ਪੁਲਸ (ਵੀਡੀਓ)
Thursday, Feb 01, 2024 - 07:00 PM (IST)
ਫਤਿਹਗੜ੍ਹ ਸਾਹਿਬ (ਵਿਪਨ) : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਫਤਿਹਗੜ੍ਹ ਸਾਹਿਬ ਦੀ ਪੁਲਸ ਵਲੋਂ ਹਾਊਸ ਅਰੈਸਟ ਮਤਲਬ ਕਿ ਘਰ 'ਚ ਨਜ਼ਰਬੰਦ ਕੀਤਾ ਗਿਆ ਹੈ। ਫਤਿਹਗੜ੍ਹ ਸਾਹਿਬ ਦੇ ਪਿੰਡ ਕਿਲਾ ਹਰਨਾਮ ਸਿੰਘ ਨਗਰ ਵਿਖੇ ਪੁਲਸ ਫੋਰਸ ਵੱਡੀ ਗਿਣਤੀ 'ਚ ਤਾਇਨਾਤ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ : 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ PSEB ਨੇ ਖਿੱਚੀ ਤਿਆਰੀ, ਜਾਰੀ ਕੀਤੇ ਦਿਸ਼ਾ-ਨਿਰਦੇਸ਼
ਦੱਸਿਆ ਜਾ ਰਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਅੱਜ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਧੂਰੀ ਵਿਖੇ ਦਿੱਤੇ ਧਰਨੇ 'ਚ ਜਾਣ ਵਾਲੇ ਸਨ। ਇਸ ਮੌਕੇ ਗੱਲਬਾਤ ਕਰਦੇ ਹੋਏ ਪਾਰਟੀ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਭਾਗੋਵਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵੱਲੋਂ ਅੱਜ ਧੂਰੀ ਵਿਖੇ ਭਾਨਾ ਸਿੱਧੂ ਦੇ ਹੱਕ 'ਚ ਇੱਕ ਵੱਡਾ ਇਕੱਠ ਰੱਖਿਆ ਗਿਆ ਸੀ।
ਉਸ ਤੋਂ ਪਹਿਲਾਂ ਹੀ ਪੰਜਾਬ ਪੁਲਸ ਦੇ ਵੱਲੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਉਨ੍ਹਾਂ ਦੇ ਘਰ 'ਚ ਨਜ਼ਰਬੰਦ ਕਰ ਦਿੱਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8