ਓਡੀਸ਼ਾ ''ਚ ਵਾਪਰੇ ਦਰਦਨਾਕ ਰੇਲ ਹਾਦਸੇ ''ਤੇ MP ਸੰਨੀ ਦਿਓਲ ਨੇ ਪ੍ਰਗਟਾਇਆ ਦੁੱਖ

06/03/2023 6:30:14 PM

ਗੁਰਦਾਸਪੁਰ (ਵੈੱਬ ਡੈਸਕ)- ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ 'ਚ ਬੀਤੀ ਸ਼ਾਮ ਕੋਰੋਮੰਡਲ ਐਕਸਪ੍ਰੈੱਸ (ਬੈਂਗਲੁਰੂ-ਹਾਵੜਾ) ਤੇ ਸੁਪਰ ਫ਼ਾਸਟ ਐਕਸਪ੍ਰੈੱਸ ਟਰੇਨ ਦੇ ਪਟੜੀ ਤੋਂ ਉਤਰਨ ਅਤੇ ਇਕ ਮਾਲ ਗੱਡੀ ਨਾਲ ਟਕਰਾਅ ਜਾਣ ਕਾਰਨ ਤਿਕੋਣੇ ਰੇਲ ਹਾਦਸੇ 'ਚ 300 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਇਸ ਹਾਦਸੇ 'ਚ  1000 ਦੇ ਕਰੀਬ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਦਸ਼ਾ ਹੈ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨੇੜੇ ਬੰਬ ਮਿਲਣ ਦੀ ਅਫ਼ਵਾਹ, ਪੁਲਸ ਨੇ ਨਿਹੰਗ ਸਣੇ 4 ਨਾਬਾਲਗਾਂ ਨੂੰ ਲਿਆ ਹਿਰਾਸਤ 'ਚ

ਇਸ ਘਟਨਾ ਦੇ ਸਬੰਧ 'ਚ ਗੁਰਦਾਸਪੁਰ ਜ਼ਿਲ੍ਹੇ ਦੇ MP ਸੰਨੀ ਦਿਓਲ ਨੇ ਟਵੀਟ ਰਾਹੀਂ ਦੁੱਖ ਪ੍ਰਗਟਾਇਆ ਹੈ। ਸੰਨੀ ਦਿਓਲ ਨੇ ਲਿਖਿਆ ਕਿ  ਬਾਲਾਸੋਰ, ਓਡੀਸ਼ਾ 'ਚ ਹੋਏ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਮ੍ਰਿਤਕ ਲੋਕਾਂ ਦੇ ਪਰਿਵਾਰ ਨਾਲ ਮੇਰੀ ਸੰਵੇਦਨਾ ਹੈ ਅਤੇ ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਲਈ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ।

ਇਹ ਵੀ ਪੜ੍ਹੋ- ਗਰਮੀਆਂ ਦੀਆਂ ਛੁੱਟੀਆਂ 'ਚ ਅੰਮ੍ਰਿਤਸਰ ਤੋਂ ਜੈਨਗਰ ਤੇ ਅਜ਼ਮੇਰ ਤੋਂ ਦਰਭੰਗਾ ਤੱਕ ਚੱਲਣਗੀਆਂ 2 ਸਪੈਸ਼ਲ ਰੇਲਗੱਡੀਆਂ

ਦੱਸ ਦੇਈਏ ਕਿ ਇਹ ਰੇਲ ਹਾਦਸਾ ਓਡੀਸ਼ਾ ਦੇ ਬਾਲਾਸੋਰ ਤੋਂ ਤਕਰੀਬਨ 10 ਕਿਲੋਮੀਟਰ ਦੂਰ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਹ ਟਰੇਨਾਂ ਪਟੜੀ ਤੋਂ ਉਤਰਨ ਤੋਂ ਬਾਅਦ ਮਾਲ ਗੱਡੀ ਨਾਲ ਟਕਰਾ ਗਈ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

Shivani Bassan

This news is Content Editor Shivani Bassan