ਸਿਹਤ ਮੰਤਰੀ ਮਾਂਡਵੀਆ ਨੂੰ ਮਿਲਣ ਮਗਰੋਂ ਬੋਲੇ ਸੰਨੀ ਦਿਓਲ, ਗੁਰਦਾਸਪੁਰ ਹਲਕੇ ਦੇ ਲੋਕਾਂ ਨੂੰ ਜਲਦ ਮਿਲੇਗਾ ਤੋਹਫ਼ਾ

04/27/2022 2:53:22 PM

ਗੁਰਦਾਸਪੁਰ - ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਨੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨਾਲ ਖ਼ਾਸ ਮੁਲਾਕਾਤ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਮਾਂਡਵੀਆ ਨਾਲ ਸਿਹਤ ਸੱਮਸਿਆਵਾਂ ਨੂੰ ਲੈ ਕੇ AIIMS ਜਾਂ PGI ਦੇ ਸੈਟੇਲਾਈਟ ਕੇਂਦਰ ਸਥਾਪਿਤ ਕਰਨ ਦੇ ਮੁੱਦੇ ਨੂੰ ਲੈਕੇ ਗੱਲਬਾਤ ਕੀਤੀ।  

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਨੀ ਦਿਓਲ ਨੇ ਕਿਹਾ ਕਿ ‘‘ਮੈਂ ਆਪਣੇ ਲੋਕ ਸਭਾ ਦੇ ਇਲਾਕਾ ਨਿਵਾਸੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅੱਜ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨਾਲ ਸਿਹਤ ਸੱਮਸਿਆਵਾਂ ਨੂੰ ਲੈ ਕੇ ਇਕ ਬੈਠਕ ਹੋਈ। ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੂੰ ਲੋਕਾਂ ਨੂੰ ਆ ਰਹੀਆਂ ਸਿਹਤ ਸਮਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਹੋਇਆ ਦੱਸਿਆ ਕਿ ਸਰਹੱਦੀ ਖੇਤਰ ਹੋਣ ਕਰਕੇ ਲੋਕਾਂ ਨੂੰ ਆਪਣੇ ਇਲਾਜ ਲਈ ਬਹੁਤ ਦੂਰ ਜਾਣਾ ਪੈਂਦਾ ਹੈ। ਉਨ੍ਹਾਂ ਤੋਂ ਮੰਗ ਕੀਤੀ ਕਿ ਇੰਨਾ ਸਮੱਸਿਆਵਾਂ ਨੂੰ ਦੇਖਦਿਆਂ ਹੋਇਆਂ ਮੇਰੇ ਇਲਾਕੇ 'ਚ AIIMS ਜਾਂ PGI ਦੇ ਸੈਟੇਲਾਈਟ ਕੇਂਦਰ ਸਥਾਪਿਤ ਕੀਤਾ ਜਾਵੇ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਸਕੂਲੋਂ ਬੰਕ ਮਾਰ ਕੇ ਨਹਿਰ ’ਚ ਨਹਾਉਣ ਗਏ 2 ਬੱਚੇ ਡੁੱਬੇ, ਤੀਜੇ ਨੂੰ ਲੋਕਾਂ ਨੇ ਬਚਾਇਆ

ਸੰਨੀ ਦਿਓਲ ਨੇ ਕਿਹਾ ਕਿ ਉਨ੍ਹਾਂ ਦੀ ਇਸ ਮੰਗ ਨੂੰ ਲੈ ਕੇ ਕੇਂਦਰੀ ਮੰਤਰੀ ਜੀ ਵਲੋਂ ਸਕਾਰਾਤਮਕ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਨੇ ਇਸਨੂੰ ਪ੍ਰਮੁੱਖਤਾ ਦਿੰਦਿਆਂ ਹੋਇਆ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਪ੍ਰਮਾਤਮਾ ਦੀ ਕਿਰਪਾ ਨਾਲ ਜਲਦ ਇਹ ਤੋਹਫ਼ਾ ਮੈਂ ਆਪਣੇ ਇਲਾਕਾ ਵਾਸੀਆਂ ਨਾਲ ਸਾਂਝਾ ਕਰਾਂਗਾ।
 


rajwinder kaur

Content Editor

Related News