ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਗੁਰਪੁਰਬ  ਮੌਕੇ ਗੁਰੂ ਘਰਾਂ ’ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

11/28/2023 12:01:21 PM

ਜਲੰਧਰ: ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ ਵਿੱਚ ਜਾ ਕੇ ਮੱਥਾ ਟੇਕਿਆ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉਨ੍ਹਾਂ ਵਲੋਂ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਗੁਰੂਦੁਆਰਾ ਗੁਰੂ ਨਾਨਕ ਮਿਸ਼ਨ ਸਮੇਤ ਵੱਖ-ਵੱਖ ਥਾਵਾਂ ’ਤੇ ਗੁਰੂ ਪੁਰਬ ਸਬੰਧੀ ਕਰਵਾਏ ਗਏ ਸਮਾਗਮਾਂ ਵਿਚ ਸ਼ਿਰਕਤ ਵੀ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ - ਸੁਰੰਗ 'ਚ ਫਸੇ ਮਜ਼ਦੂਰਾਂ ਨੂੰ ਲੈ ਕੇ PM ਮੋਦੀ ਦਾ ਬਿਆਨ, ਤੰਦਰੁਸਤੀ ਲਈ ਕੀਤੀ ਅਰਦਾਸ

MP ਰਿੰਕੂ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਪਵਿੱਤਰ ਹੈ ਜਿਸ ਨੂੰ ਸਿਰਫ਼ ਪੰਜਾਬ ਵਿਚ ਨਹੀਂ ਬਲਕਿ ਦੇਸ਼-ਵਿਦੇਸ਼ਾਂ ਵਿਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਵੱਲੋਂ ਇਸ ਪਵਿੱਤਰ ਦਿਵਸ ’ਤੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਹਿਲੀ ਮੁਫ਼ਤ ਰੇਲ ਗੱਡੀ ਸਚਖੰਚ ਸ੍ਰੀ ਹਜ਼ੂਰ ਸਾਹਿਬ ਲਈ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਲੋਕਾਂ ਨੂੰ ਧਰਮ ਅਤੇ ਸਭਿਆਚਾਰ ਨਾਲ ਜੋੜਨ ਦੀ ਦਿਸ਼ਾ ਵਿਚ ਮੀਲ ਦਾ ਪੱਥਰ ਸਾਬਿਤ ਹੋਵੇਗੀ। 

ਇਹ ਖ਼ਬਰ ਵੀ ਪੜ੍ਹੋ - ਸਰਹੱਦ ਪਾਰ: ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ ਹੋਣ 'ਤੇ ਕੁੜੀਆਂ ਨੂੰ ਸੁਣਾਇਆ ਮੌਤ ਦਾ ਫ਼ੁਰਮਾਨ

ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਗੁਰੂਦੁਆਰਿਆਂ ਵਿਚ ਲਗਾਏ ਗਏ ਲੰਗਰਾਂ ਵਿਚ ਵੀ ਸ਼ਿਰਕਤ ਕੀਤੀ ਅਤੇ ਪੰਗਤ ਵਿਚ ਬੈਠ ਕੇ ਲੰਗਰ ਛੱਕਿਆ। ਇਸ ਮੌਕੇ ਪ੍ਰਬੰਧਕ ਕਮੇਟੀਆਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।

ਉਨ੍ਹਾਂ ਨੇ ਲੋਕਾਂ ਨੂੰ ਸ੍ਰੀ ਗੁਰੂ  ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸੰਦੇਸ਼ ’ਤੇ ਚਲਦਿਆਂ ਆਪਣੇ ਜੀਵਨ ਨੂੰ ਸਫ਼ਲ ਬਣਾਉਣ ਲਈ ਹਮੇਸ਼ਾ ਯਤਨ ਕਰਦੇ ਰਹਿਣਾ ਚਾਹੀਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra