ਕੇਂਦਰੀ ਟਰਾਂਸਪੋਰਟ ਵਿਭਾਗ ਦੇ ਸਕੱਤਰ ਨੂੰ ਮਿਲੇ MP ਸੁਸ਼ੀਲ ਰਿੰਕੂ, ਚੁੱਕੇ ਇਹ ਮੁੱਦੇ
Saturday, Jan 06, 2024 - 04:27 AM (IST)
ਜਲੰਧਰ (ਧਵਨ)- ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਪੰਜਾਬ ’ਚ ਚੱਲ ਰਹੇ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਨੂੰ ਜਲਦ ਮੁਕੰਮਲ ਕਰਵਾਉਣ ਅਤੇ ਹਾਈਵੇਅ ’ਤੇ ਹੋ ਰਹੇ ਸੜਕ ਹਾਦਸਿਆਂ ਦੇ ਮੁੱਦੇ ’ਤੇ ਕੇਂਦਰੀ ਟਰਾਂਸਪੋਰਟ ਵਿਭਾਗ ਦੇ ਸਕੱਤਰ ਅਨੁਰਾਗ ਜੈਨ ਨਾਲ ਮੁਲਾਕਾਤ ਕੀਤੀ।
ਇਹ ਖ਼ਬਰ ਵੀ ਪੜ੍ਹੋ - T-20 ਵਿਸ਼ਵ ਕੱਪ 2024 ਦਾ ਸ਼ਡੀਊਲ ਜਾਰੀ, 20 ਟੀਮਾਂ ਲੈਣਗੀਆਂ ਹਿੱਸਾ
ਇਸ ਦੌਰਾਨ ਪੰਜਾਬ ’ਚੋਂ ਲੰਘਦੇ ਨੈਸ਼ਨਲ ਹਾਈਵੇਅ ’ਤੇ ਸਥਿਤ 138 ਬਲੈਕ ਸਪਾਟਸ ਦੀ ਮੁਰੰਮਤ ਕਰਨ ਬਾਰੇ ਚਰਚਾ ਹੋਈ, ਕਿਉਂਕਿ ਇਨ੍ਹਾਂ ਥਾਵਾਂ ’ਤੇ ਸੜਕ ਹਾਦਸਿਆਂ ਕਾਰਨ ਵੱਡੀ ਗਿਣਤੀ ’ਚ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਬਲੈਕ ਸਪਾਟਸ ਨੂੰ ਛੇਤੀ ਤੋਂ ਛੇਤੀ ਦਰੁੱਸਤ ਕੀਤਾ ਜਾਵੇ, ਖਾਸ ਕਰ ਕੇ ਸਰਦੀਆਂ ’ਚ ਧੁੰਦ ਕਾਰਨ ਹਾਦਸੇ ਜ਼ਿਆਦਾ ਵਾਪਰਦੇ ਹਨ।
ਇਹ ਖ਼ਬਰ ਵੀ ਪੜ੍ਹੋ - ਕੇਂਦਰੀ ਜੇਲ੍ਹ ’ਚ ਇਕ ਵਾਰ ਫਿਰ ਭਿੜੇ ਹਵਾਲਾਤੀ, ਅੱਧਾ ਦਰਜਨ ਹੋਏ ਜ਼ਖ਼ਮੀ
ਇਸ ਤੋਂ ਇਲਾਵਾ ਉਨ੍ਹਾਂ ਨੇ ਜਲੰਧਰ-ਕਟੜਾ ਨੈਸ਼ਨਲ ਹਾਈਵੇਅ ਅਤੇ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਦੇ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਛੇਤੀ ਮੁਕੰਮਲ ਕਰਨ ਦਾ ਮੁੱਦਾ ਵੀ ਉਠਾਇਆ। ਸੰਸਦ ਮੈਂਬਰ ਨੇ ਕਿਹਾ ਕਿ ਇਸ ਨੈਸ਼ਨਲ ਹਾਈਵੇਅ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਕਟੜਾ ਅਤੇ ਨਵੀਂ ਦਿੱਲੀ ਵਿਚਾਲੇ ਹਾਈ ਸਪੀਡ ਸੜਕੀ ਸੰਪਰਕ ਮਿਲੇਗਾ। ਖਾਸ ਤੌਰ ’ਤੇ ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਨੂੰ ਬਹੁਤ ਆਸਾਨੀ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ‘ਸੀਤ ਲਹਿਰ’ ਤੇ ਤਰੇਲ ਨਾਲ ਵਧੇਗੀ ਠੰਡ! ਇੰਨੇ ਦਿਨਾਂ ਲਈ ‘ਸੰਘਣੀ ਤੋਂ ਸੰਘਣੀ’ ਧੁੰਦ ਦੀ ਚਿਤਾਵਨੀ
ਸੁਸ਼ੀਲ ਰਿੰਕੂ ਨੇ ਦੱਸਿਆ ਕਿ ਕੇਂਦਰੀ ਟਰਾਂਸਪੋਰਟ ਸਕੱਤਰ ਨੇ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਯੰਕ ਭਾਰਤੀ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਦਿੱਲੀ-ਕਟੜਾ ਨੈਸ਼ਨਲ ਹਾਈਵੇਅ ਨੂੰ ਲੈ ਕੇ ਜ਼ਮੀਨ ਐਕਵਾਇਰ ਨਾਲ ਸਬੰਧਤ ਮੁਕੱਦਮੇਬਾਜ਼ੀ ਨੂੰ ਘੱਟ ਕਰਨ ’ਚ ਅਹਿਮ ਭੂਮਿਕਾ ਨਿਭਾਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8