ਲੋਕ ਸਭਾ ਸੀਟ ਜਿੱਤਣ ਮਗਰੋਂ MP ਸੁਸ਼ੀਲ ਰਿੰਕੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
Sunday, May 21, 2023 - 10:40 AM (IST)

ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਲੰਧਰ ਤੋਂ ਸਾਂਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਆਪਣੀ ਵੱਡੀ ਜਿੱਤ ਤੋਂ ਬਾਅਦ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ- ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ ਸ਼੍ਰੋਮਣੀ ਕਮੇਟੀ ਨੇ ਲਏ ਅਹਿਮ ਫ਼ੈਸਲੇ
ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਪਲਾਨਿਗ ਬੋਡ ਦੇ ਚੇਅਰਮੈਨ ਜਸਪ੍ਰੀਤ ਸਿੰਘ ਸਮੇਤ ਹੋਰ ਵੀ ਵੱਡੀ ਗਿਣਤੀ 'ਚ 'ਆਪ' ਵਰਕਰ ਨਾਲ ਸਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਸ਼ਿਵ ਕੁਮਾਰ ਟੀਨੂੰ ਸ੍ਰੀ ਸਾਹਿਬ ਅਤੇ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ ਗਿਆ ।
ਇਹ ਵੀ ਪੜ੍ਹੋ- ਬਟਾਲਾ ਦੇ ਬੱਸ ਸਟੈਂਡ ਤੋਂ ਨਸ਼ੇ ਦੀ ਹਾਲਤ 'ਚ ਮਿਲੀ ਔਰਤ, ਹੋਸ਼ ਆਉਣ 'ਤੇ ਕੀਤੇ ਵੱਡੇ ਖ਼ੁਲਾਸੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।