ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸਿਹਤ ਮੰਤਰੀ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ

Thursday, Mar 07, 2024 - 10:52 AM (IST)

ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸਿਹਤ ਮੰਤਰੀ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ

ਜਲੰਧਰ (ਧਵਨ)- ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸਕੂਲ ਆਫ਼ ਨਰਸਿੰਗ ਹਸਪਤਾਲ ਜਲੰਧਰ ’ਚ ਪਿਛਲੇ 12 ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਬੁੱਧਵਾਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਚਿੱਠੀ ਲਿਖੀ ਹੈ, ਜਿਸ ’ਚ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਰੈਗੂਲਰ ਕੀਤਾ ਜਾਵੇ। ਇਨ੍ਹਾਂ ਅਸਥਾਈ ਕਰਮਚਾਰੀਆਂ ਨੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਮਿਲ ਕੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਸਬੰਧੀ ਇਕ ਮੰਗ-ਪੱਤਰ ਦਿੱਤਾ।

ਰਿੰਕੂ ਨੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਉਨ੍ਹਾਂ ਤੁਰੰਤ ਹੀ ਸਿਹਤ ਮੰਤਰੀ ਨੂੰ ਚਿੱਠੀ ਵੀ ਲਿਖੀ। ਰਿੰਕੂ ਨੇ ਇਨ੍ਹਾਂ ਕਰਮਚਾਰੀਆਂ ਬਾਰੇ ’ਚ ਆਪਣੀ ਚਿੱਠੀ ’ਚ ਲਿਖਿਆ ਹੈ ਕਿ ਉਨ੍ਹਾਂ ਦੀ ਭਰਤੀ ਸਰਕਾਰ ਦੇ ਨਿਯਮਾਂ ਅਨੁਸਾਰ 2012 ’ਚ ਹੋਈ ਸੀ ਪਰ 2015 ’ਚ ਇਨ੍ਹਾਂ ਕਰਮਚਾਰੀਆਂ ਨੂੰ ਡੇਲੀ ਬੇਸਿਜ਼ ਨਾਲ ਆਊਟਸੋਰਸ ਕਰ ਦਿੱਤਾ ਗਿਆ, ਜਿਸ ਕਾਰਨ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਅਜੇ ਤਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਰੂਹ ਕੰਬਾਊ ਘਟਨਾ, ਗੁੜ ਵਾਲੇ ਕੜਾਹੇ 'ਚ ਡਿੱਗਣ ਕਾਰਨ ਬਜ਼ੁਰਗ ਦੀ ਦਰਦਨਾਕ ਮੌਤ

ਉਨ੍ਹਾਂ ਆਪਣੀ ਚਿੱਠੀ ’ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਸਿਫ਼ਾਰਿਸ਼ ਕੀਤੀ ਜਾਂਦੀ ਹੈ ਤਾਂ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋ ਸਕਣ। ਇਨ੍ਹਾਂ ਮਹਿਲਾ ਕਰਮਚਾਰੀਆਂ ਨੇ ਰਿੰਕੂ ਨੂੰ ਕਿਹਾ ਕਿ ਉਹ ਈਮਾਨਦਾਰੀ ਅਤੇ ਮਿਹਨਤ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਵਿਭਾਗ ਨੂੰ ਉਨ੍ਹਾਂ ਤੋਂ ਕੋਈ ਸ਼ਿਕਾਇਤ ਵੀ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਸੂਬੇ ’ਚ ਸਾਰੇ ਅਸਥਾਈ ਕਰਮਚਾਰੀਆਂ ਨੂੰ ਪੱਕਾ ਕਰਨ ’ਚ ਲੱਗੇ ਹੋਏ ਹਨ। ਇਸ ਲਈ ਉਨ੍ਹਾਂ ਦੀ ਮੰਗ ’ਤੇ ਗੰਭੀਰਤਾ ਨਾਲ ਵਿਚਾਰ ਕਰਦੇ ਹੋਏ ਉਨ੍ਹਾਂ ਨੂੰ ਪੱਕਾ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ:  ਸੁਲਤਾਨਪੁਰ ਲੋਧੀ 'ਚ ਵਾਪਰੀ ਦਿਲ ਨੂੰ ਵਲੂੰਧਰਣ ਵਾਲੀ ਘਟਨਾ, 2 ਮਾਸੂਮਾਂ ਨੂੰ ਆਵਾਰਾ ਕੁੱਤਿਆਂ ਨੇ ਬਣਾਇਆ ਨਿਸ਼ਾਨਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News