ਐੱਮ.ਪੀ ਤਿਵਾੜੀ ਨੇ ਮੁੱਖ ਮੰਤਰੀ ਨੂੰ ਲਿੱਖੀ ਚਿੱਠੀ, ਖਰਾਬ ਹੋਈ ਮੱਕੀ ਦੀ ਫਸਲ ਦਾ ਮੁਆਵਜ਼ਾ ਦੇਣ ਦੀ ਕੀਤੀ ਮੰਗ

Wednesday, Oct 20, 2021 - 06:02 PM (IST)

ਐੱਮ.ਪੀ ਤਿਵਾੜੀ ਨੇ ਮੁੱਖ ਮੰਤਰੀ ਨੂੰ ਲਿੱਖੀ ਚਿੱਠੀ, ਖਰਾਬ ਹੋਈ ਮੱਕੀ ਦੀ ਫਸਲ ਦਾ ਮੁਆਵਜ਼ਾ ਦੇਣ ਦੀ ਕੀਤੀ ਮੰਗ

ਰੂਪਨਗਰ (ਵਿਜੇ ਸ਼ਰਮਾ) : ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਿੱਠੀ ਲਿਖ ਕੇ ਨੂਰਪੁਰ ਬੇਦੀ ਵਿਚ ਮੱਕੀ ਦੀ ਫਸਲ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਜਿਨ੍ਹਾਂ ਨੇ ਪੀਣ ਯੋਗ ਪਾਣੀ ਅਤੇ ਸਿੰਚਾਈ ਲਈ ਟਿਊਬਵੈੱਲ ਮੁਹੱਈਆ ਕਰਵਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਹੈ। ਇਸ ਲੜੀ ਹੇਠ ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿਚ ਐੱਮ.ਪੀ ਤਿਵਾੜੀ ਨੇ 14 ਅਕਤੂਬਰ ਨੂੰ ਸ਼ਹੀਦ ਗੱਜਣ ਸਿੰਘ ਦੇ ਨੂਰਪੁਰ ਬੇਦੀ ਦੇ ਪਿੰਡ ਪਚਰੰਦਾ ਸਥਿਤ ਗ੍ਰਹਿ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਇਲਾਕੇ ਦੀਆਂ ਪਤਵੰਤੀਆਂ ਸ਼ਖਸੀਅਤਾਂ ਨਾਲ ਇਕ ਮੀਟਿੰਗ ਦੌਰਾਨ ਚੁੱਕੇ ਗਏ ਮੁੱਦਿਆਂ ਦੇ ਸਬੰਧ ਵਿਚ ਹਾਲ ਹੀ ਵਿਚ ਬਰਬਾਦ ਹੋਈ ਮੱਕੀ ਲਈ ਮੁਆਵਜ਼ਾ ਪਹਿਲ ਦੇ ਅਧਾਰ ’ਤੇ ਦਿੱਤੇ ਜਾਣ ਦੀ ਮੰਗ ਕੀਤੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਪੀਣ ਯੋਗ ਪਾਣੀ ਅਤੇ ਸਿੰਚਾਈ ਲਈ ਵੀ ਨੂਰਪੁਰ ਬੇਦੀ ’ਚ ਟਿਊਬਵੈੱਲਾਂ ਦੀ ਲੋੜ ਉੱਪਰ ਜ਼ੋਰ ਦਿੱਤਾ ਹੈ। ਇਸ ਸੰਬੰਧ ਵਿਚ ਐੱਮ.ਪੀ ਤਿਵਾੜੀ ਨੇ ਮੁੱਖ ਮੰਤਰੀ ਨੂੰ ਡਿਪਟੀ ਕਮਿਸ਼ਨਰ, ਰੂਪਨਗਰ ਨੂੰ ਇਨ੍ਹਾਂ ਮੁੱਦਿਆਂ ਬਾਰੇ ਗਿਰਦਾਵਰੀ ਕਰਵਾਉਣ ਤੇ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਲੋਕਾਂ ਦੀਆਂ ਪ੍ਰੇਸ਼ਾਨੀਆਂ ਦਾ ਤੁਰੰਤ ਹੱਲ ਹੋ ਸਕੇ।


author

Gurminder Singh

Content Editor

Related News