MP ਵਿਕਰਮਜੀਤ ਸਾਹਨੀ ਵਿੱਤ ਤੇ ਵਿਦੇਸ਼ੀ ਮਾਮਲਿਆਂ ਬਾਰੇ ਸੰਸਦੀ ਸਲਾਹਕਾਰ ਕਮੇਟੀ ਦੇ ਮੈਂਬਰ ਨਿਯੁਕਤ

Wednesday, Oct 23, 2024 - 10:18 PM (IST)

MP ਵਿਕਰਮਜੀਤ ਸਾਹਨੀ ਵਿੱਤ ਤੇ ਵਿਦੇਸ਼ੀ ਮਾਮਲਿਆਂ ਬਾਰੇ ਸੰਸਦੀ ਸਲਾਹਕਾਰ ਕਮੇਟੀ ਦੇ ਮੈਂਬਰ ਨਿਯੁਕਤ

ਚੰਡੀਗੜ੍ਹ (ਅੰਕੁਰ) - ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੂੰ ਵਿੱਤ ਬਾਰੇ ਸੰਸਦੀ ਸਲਾਹਕਾਰ ਕਮੇਟੀ ਦਾ ਮੈਂਬਰ ਅਤੇ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਸਲਾਹਕਾਰ ਕਮੇਟੀ ਦਾ ਵਿਸ਼ੇਸ਼ ਸੱਦੇ ’ਤੇ ਸਥਾਈ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਡਾ. ਸਾਹਨੀ ਵਿਦੇਸ਼ਾਂ ’ਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ’ਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਜਦੋਂ ਤੋਂ ਉਨ੍ਹਾਂ ਸੰਸਦ ਮੈਂਬਰ ਵਜੋਂ ਅਹੁਦਾ ਸੰਭਾਲਿਆ ਹੈ, 150 ਤੋਂ ਵੱਧ ਵਿਅਕਤੀਆਂ ਦੀ ਵਾਪਸੀ ’ਚ ਸਫਲਤਾਪੂਰਵਕ ਮਦਦ ਕਰ ਚੁੱਕੇ ਹਨ। ਮਾਨਵਤਾਵਾਦੀ ਯਤਨਾਂ ਪ੍ਰਤੀ ਉਨ੍ਹਾਂ ਦੇ ਸਮਰਪਣ ਦੀ ਮਿਸਾਲ 2020 ’ਚ ਅਫਗਾਨ ਯੁੱਧ ਦੌਰਾਨ ਉਨ੍ਹਾਂ ਦੇ ਪਹਿਲੇ ਕੰਮ ਤੋਂ ਮਿਲਦੀ ਹੈ, ਜਿੱਥੇ ਉਨ੍ਹਾਂ ਨੇ 500 ਤੋਂ ਵੱਧ ਅਫਗਾਨ ਹਿੰਦੂਆਂ ਅਤੇ ਸਿੱਖਾਂ ਨੂੰ ਬਾਹਰ ਕੱਢਣ ’ਚ ਅਹਿਮ ਭੂਮਿਕਾ ਨਿਭਾਈ ਸੀ। 

ਡਾ. ਸਾਹਨੀ ਆਪਣੇ ਮਾਨਵਵਾਦੀ ਉਪਰਾਲਿਆਂ ਤੋਂ ਇਲਾਵਾ ਪੰਜਾਬ ਦੇ ਵਿੱਤੀ ਸੰਕਟ ਦਾ ਮੁੱਦਾ ਵੀ ਲਗਾਤਾਰ ਉਠਾਉਂਦੇ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਸੂਬੇ ਲਈ ਲੋੜੀਂਦੇ ਉਪਾਅ ਅਤੇ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ ਹੈ।


author

Inder Prajapati

Content Editor

Related News