ਐੱਮ.ਪੀ. ਵਿਕਰਮਜੀਤ ਸਾਹਨੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
Thursday, Apr 30, 2026 - 02:20 PM (IST)
ਨੈਸ਼ਨਲ ਡੈਸਕ : ਆਮ ਆਦਮੀ ਪਾਰਟੀ (ਆਪ) ਦਾ ਪੱਲਾ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਬਾਅਦ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਰਸਮੀ ਮੁਲਾਕਾਤ ਕੀਤੀ। ਭਾਜਪਾ ਪਰਿਵਾਰ ਦਾ ਹਿੱਸਾ ਬਣਨ ਤੋਂ ਬਾਅਦ ਦੋਵਾਂ ਆਗੂਆਂ ਦਰਮਿਆਨ ਇਹ ਪਹਿਲੀ ਅਹਿਮ ਬੈਠਕ ਸੀ, ਜਿਸ ਦੌਰਾਨ ਸਾਹਨੀ ਨੇ ਗ੍ਰਹਿ ਮੰਤਰੀ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ।
ਸਾਹਨੀ ਨੇ ਸੋਸ਼ਲ ਮੀਡੀਆ ਰਾਹੀਂ ਇਸ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਅਮਿਤ ਸ਼ਾਹ ਪੰਜਾਬ ਦੀ ਮੌਜੂਦਾ ਹਾਲਤ ਨੂੰ ਲੈ ਕੇ ਕਾਫ਼ੀ ਗੰਭੀਰ ਹਨ। ਉਨ੍ਹਾਂ ਕਿਹਾ, "ਗ੍ਰਹਿ ਮੰਤਰੀ ਦੇ ਮਨ ਵਿੱਚ ਪੰਜਾਬ ਦੇ ਲੋਕਾਂ ਪ੍ਰਤੀ ਡੂੰਘੀ ਹਮਦਰਦੀ ਅਤੇ ਗੁਰੂ ਸਾਹਿਬਾਨ ਪ੍ਰਤੀ ਅਥਾਹ ਸ਼ਰਧਾ ਹੈ। ਉਹ ਸੂਬੇ ਦੀਆਂ ਮੌਜੂਦਾ ਚੁਣੌਤੀਆਂ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਬਹੁਤ ਨੇੜਿਓਂ ਸਮਝਦੇ ਹਨ।"
Humbled to receive the blessings of Shri Amit Shah ji and extended warm greetings to him on the auspicious occasion of Vaisakhi.
— Vikramjit Singh MP (@vikramsahney) April 30, 2026
He holds deep reverence for Guru Gobind Singh ji and carries a genuine concern for the current painful condition of Punjab. His understanding of the… pic.twitter.com/rDKfFDYfC7
ਕੇਂਦਰ-ਸੂਬਾ ਸਾਂਝੇਦਾਰੀ 'ਤੇ ਜ਼ੋਰ
ਮੁਲਾਕਾਤ ਦੌਰਾਨ ਸਾਹਨੀ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੀ ਆਰਥਿਕ ਸਥਿਤੀ, ਨਸ਼ਿਆਂ ਦੀ ਸਮੱਸਿਆ ਅਤੇ ਨੌਜਵਾਨਾਂ ਦੇ ਭਵਿੱਖ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਕੇਂਦਰ ਸਰਕਾਰ ਨਾਲ ਮਿਲ ਕੇ ਚੱਲਣ ਵਿੱਚ ਹੀ ਹੈ। ਉਨ੍ਹਾਂ ਅਮਿਤ ਸ਼ਾਹ ਦੀ ਦੇਸ਼ ਪ੍ਰਤੀ ਨਿਸ਼ਠਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗ੍ਰਹਿ ਮੰਤਰੀ ਨੇ ਪਿਛਲੇ 20 ਸਾਲਾਂ ਤੋਂ ਕੋਈ ਵਿਦੇਸ਼ੀ ਦੌਰਾ ਨਹੀਂ ਕੀਤਾ, ਜੋ ਉਨ੍ਹਾਂ ਦੀ ਭਾਰਤ ਮਾਂ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਸਿਆਸੀ ਮਾਇਨੇ
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ 7 ਰਾਜ ਸਭਾ ਮੈਂਬਰਾਂ ਦੇ ਨਾਲ ਵਿਕਰਮਜੀਤ ਸਾਹਨੀ ਨੇ ਭਾਜਪਾ ਦਾ ਪੱਲਾ ਫੜਿਆ ਹੈ। ਸਿਆਸੀ ਮਾਹਿਰ ਇਸ ਮੁਲਾਕਾਤ ਨੂੰ ਪੰਜਾਬ ਵਿੱਚ ਭਾਜਪਾ ਦੀ ਭਵਿੱਖੀ ਰਣਨੀਤੀ ਅਤੇ ਸੂਬੇ ਵਿੱਚ ਪਾਰਟੀ ਦੇ ਵਧਦੇ ਪ੍ਰਭਾਵ ਵਜੋਂ ਦੇਖ ਰਹੇ ਹਨ। ਸਾਹਨੀ ਨੇ ਮੁੜ ਦੁਹਰਾਇਆ ਕਿ ਉਨ੍ਹਾਂ ਦਾ ਇਕੋ-ਇਕ ਮਕਸਦ 'ਪੰਜਾਬ ਫਸਟ' (ਪੰਜਾਬ ਪਹਿਲਾਂ) ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
