ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤੀ ਇਹ ਸਹੂਲਤ
Sunday, Nov 23, 2025 - 09:42 AM (IST)
ਚੰਡੀਗੜ੍ਹ (ਅੰਕੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ 24 ਘੰਟੇ ਸਿਹਤ ਅਤੇ ਐਮਰਜੈਂਸੀ ਸੇਵਾਵਾਂ ਯਕੀਨੀ ਬਣਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਅਤੇ ਰੋਪੜ ਵਿਖੇ ਕ੍ਰਿਟੀਕਲ ਕੇਅਰ ਸੇਵਾਵਾਂ ਤੋਂ ਇਲਾਵਾ ਰੋਪੜ, ਕੀਰਤਪੁਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : 25 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਚੰਡੀਗੜ੍ਹ 'ਚ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਸਿਹਤ ਵਿਭਾਗ ਨੇ ਸਮਾਗਮ ਵਾਲੇ ਸਥਾਨਾਂ ’ਤੇ 24 ਘੰਟੇ ਸੇਵਾਵਾਂ ਦੇਣ ਲਈ 19 ਵਾਧੂ ਆਮ ਆਦਮੀ ਕਲੀਨਿਕ ਸਥਾਪਿਤ ਕਰਕੇ ਓ. ਪੀ. ਡੀ. ਸੇਵਾਵਾਂ ਦਾ ਵਿਸ਼ਾਲ ਨੈੱਟਵਰਕ ਬਣਾਇਆ ਗਿਆ ਹੈ। ਪੰਜਾਬ ਸਰਕਾਰ ਨੇ ਮਜ਼ਬੂਤ ਐਂਬੂਲੈਂਸ ਨੈੱਟਵਰਕ ਸਥਾਪਿਤ ਕੀਤਾ ਹੈ, ਜਿਸ ’ਚ 24 ਬੇਸਿਕ ਲਾਈਫ ਸਪੋਰਟ ਐਂਬੂਲੈਂਸਾਂ ਅਤੇ 7 ਐਡਵਾਂਸਡ ਲਾਈਫ ਸਪੋਰਟ ਐਂਬੂਲੈਂਸ ਸ਼ਾਮਲ ਹਨ, ਜੋ 24 ਘੰਟੇ ਰਣਨੀਤਕ ਸਥਾਨਾਂ ’ਤੇ ਸੰਗਤਾਂ ਦੀ ਸੇਵਾ ਲਈ ਉਪਲੱਬਧ ਹਨ।
ਇਹ ਵੀ ਪੜ੍ਹੋ : ਪੰਜਾਬ 'ਚ LPG ਗੈਸ ਸਿਲੰਡਰਾਂ ਨੂੰ ਲੈ ਕੇ ਅਹਿਮ ਖ਼ਬਰ, ਘਰੇਲੂ ਖ਼ਪਤਕਾਰਾਂ ਨੂੰ ਪਈ ਵੱਡੀ ਪਰੇਸ਼ਾਨੀ
ਇਸ ਤੋਂ ਇਲਾਵਾ ਵਿਸ਼ੇਸ਼ ਖੂਨਦਾਨ ਕੈਂਪ ਵੀ ਲਾਏ ਜਾਣਗੇ। ਡਾਕਟਰੀ ਐਮਰਜੈਂਸੀ ਲਈ ਇਕ ਸਮਰਪਿਤ ਹੈਲਪਲਾਈਨ ਨੰਬਰ 98155-88342 ਲੋਕਾਂ ਦੀ ਸੇਵਾਂ ਲਈ ਨਿਰੰਤਰ ਜਾਰੀ ਰਹੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
