ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ, ਸੜਕਾਂ ''ਤੇ ਨਿਕਲਣ ਤੋਂ ਪਹਿਲਾਂ ਦੇਣ ਧਿਆਨ
Saturday, Dec 21, 2024 - 11:22 AM (IST)
ਜ਼ੀਰਾ (ਰਾਜੇਸ਼ ਢੰਡ) : ਠੰਡ ਦੇ ਮੌਸਮ ਦੌਰਾਨ ਜਿੱਥੇ ਸਾਨੂੰ ਠੰਡ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਲੋੜ ਹੈ, ਉਸੇ ਤਰ੍ਹਾਂ ਇਨ੍ਹਾਂ ਦਿਨਾਂ ਦੌਰਾਨ ਧੁੰਦ ਪੈਣ ਕਾਰਨ ਹੁੰਦੇ ਸੜਕ ਹਾਦਸਿਆਂ ਤੋਂ ਬਚਣ ਲਈ ਸੜਕ ’ਤੇ ਚੱਲਦਿਆਂ ਵਾਹਨ ਚਾਲਕਾਂ ਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਸਿਟੀ ਜ਼ੀਰਾ ਦੇ ਐੱਸ. ਐੱਚ. ਓ. ਕੰਵਲਜੀਤ ਰਾਏ ਨੇ ਦੱਸਿਆ ਕਿ ਧੁੰਦ ਅਤੇ ਸਰਦੀ ਦੇ ਮੌਸਮ ਦੇ ਮੱਦੇਨਜ਼ਰ ਜਿੱਥੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਚਾਹੀਦੀ ਹੈ, ਉੱਥੇ ਮੌਸਮ ’ਚ ਬਦਲਾਅ ਦੇ ਚੱਲਦਿਆਂ ਵਾਪਰਦੇ ਸੜਕ ਹਾਦਸਿਆਂ ਤੋਂ ਬਚਾਅ ਦੇ ਨਾਲ-ਨਾਲ ਵਾਹਨ ਚਾਲਕਾਂ ਨੂੰ ਚਾਹੀਦਾ ਹੈ ਕਿ ਉਹ ਥੋੜ੍ਹੀ ਜਿਹੀ ਸਾਵਧਾਨੀ ਵਰਤਣ ਤਾਂ ਧੁੰਦ ਕਾਰਨ ਵਾਪਰਦੇ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਸ਼ਹੀਦੀ ਪੰਦਰਵਾੜੇ 'ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਜਿਵੇਂ ਧੁੰਦ ਹੋਵੇ ਤਾਂ ਚਾਲਕ ਆਪਣੇ ਵਾਹਨ ਨੂੰ ਤੇਜ਼ ਨਾ ਚਲਾਉਣ, ਵਾਹਨ ਚਾਲਕ ਆਪਣੇ-ਆਪਣੇ ਵਾਹਨਾਂ ਦੇ ਪਿੱਛੇ ਰਿਫਲੈਕਟਰ ਜ਼ਰੂਰ ਲਾਉਣ। ਖ਼ਾਸ ਤੌਰ ’ਤੇ ਟਰੱਕ ਅਤੇ ਟੈਂਪੂ ਚਾਲਕ ਕਿਸੇ ਵੀ ਹੋਟਲ ਜਾਂ ਢਾਬੇ ਦੇ ਅੱਗੇ ਵਾਹਨਾਂ ਨੂੰ ਸੜਕ ’ਤੇ ਖੜ੍ਹਾ ਨਾ ਕਰਨ। ਵਾਹਨ ਚਲਾਉਂਦੇ ਸਮੇਂ ਕਿਸੇ ਵੀ ਸਾਧਨ ਤੋਂ ਮੋੜਨ ਤੋਂ ਪਹਿਲਾਂ ਇੰਡੀਕੇਟਰ ਜਗਾਉਣ।
ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਕੜਾਕੇ ਦੀ ਠੰਡ ਦੌਰਾਨ ਵੋਟਾਂ ਪੈਣੀਆਂ ਸ਼ੁਰੂ, ਪੋਲਿੰਗ ਬੂਥਾਂ 'ਤੇ ਪੁੱਜੇ ਲੋਕ (ਵੀਡੀਓ)
ਇਸ ਤੋਂ ਇਲਾਵਾ ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ’ਚ ਫੌਗ ਲਾਈਟਾਂ ਜ਼ਰੂਰੀ ਤੌਰ ’ਤੇ ਲਾਉਣ ਅਤੇ ਹੈੱਡ ਲਾਈਟ ਬੰਦ ਕਰ ਕੇ ਸਿਰਫ ਫੌਗ ਲਾਈਟ ਜਗਾਉਣਾ ਖ਼ਤਰਨਾਕ ਹੋ ਸਕਦਾ ਹੈ, ਕਿਉਂਕਿ ਦੂਰ ਤੋਂ ਆਉਣ ਵਾਲੇ ਵਾਹਨ ਨੂੰ ਇਕੱਲੀ ਫੌਗ ਲਾਈਟ ਦਿਖਾਈ ਨਹੀਂ ਦਿੰਦੀ, ਜਿਸ ਕਰ ਕੇ ਇਸ ਨੂੰ ਲੋੜ ਪੈਣ ’ਤੇ ਹੀ ਜਗਾਇਆ ਜਾਵੇ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਵਾਹਨ ਚਲਾਉਂਦੇ ਸਮੇਂ ਇਨ੍ਹਾਂ ਸਾਵਧਾਨੀਆਂ ਦੀ ਵਰਤੋਂ ਕਰਦੇ ਹਨ ਤਾਂ ਧੁੰਦ ਕਾਰਨ ਵਾਪਰਦੇ ਸੜਕ ਹਾਦਸਿਆਂ ਤੋਂ ਬਚਾਅ ਹੋ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8