ਪੰਜਾਬ ਦੇ ਨੌਜਵਾਨਾਂ ਲਈ ਅਹਿਮ ਖ਼ਬਰ, ਸੂਬਾ ਸਰਕਾਰ ਨੇ ਲਿਆ ਵੱਡਾ ਫ਼ੈਸਲਾ

Tuesday, Dec 12, 2023 - 06:11 PM (IST)

ਪੰਜਾਬ ਦੇ ਨੌਜਵਾਨਾਂ ਲਈ ਅਹਿਮ ਖ਼ਬਰ, ਸੂਬਾ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨਾਂ ਦੇ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਨੂੰ ਉੱਚਾ ਚੁੱਕਣ ਲਈ ਸੂਬਾ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ (ਲੜਕਿਆਂ ਲਈ) ਦੇ ਪਹਿਲੇ ਪੜਾਅ ਦਾ ਆਗਾਜ਼ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਕੀਤਾ ਗਿਆ ਹੈ। ਇਹ ਵਰਕਸ਼ਾਪ 15 ਦਸੰਬਰ ਤੱਕ ਜਾਰੀ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਸੇਧ ਦੇਣ ਦੀ ਹਮੇਸ਼ਾ ਵਕਾਲਤ ਕਰਦੇ ਹਨ।  ਇਸੇ ਮਕਸਦ ਦੀ ਪੂਰਤੀ ਲਈ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਸਰਪ੍ਰਸਤੀ ਹੇਠ ਨੌਜਵਾਨਾਂ ਨੂੰ ਸਹੀ ਸੇਧ ਦੇਣ, ਕਿੱਤਾ-ਮੁੱਖੀ ਕੋਰਸਾਂ, ਪੰਜਾਬ ਸਰਕਾਰ ਦੀਆਂ ਸਕੀਮਾਂ ਅਤੇ ਨੌਜਵਾਨਾਂ ਦੀ ਭਲਾਈ ਅਤੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆ ਸਬੰਧੀ ਜਾਣਕਾਰੀ ਦੇਣ ਲਈ ਇਸ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਵੱਡੀ ਕਾਰਵਾਈ, 13 ਪਿਸਤੌਲਾਂ ਤੇ ਕਰੋੜਾਂ ਦੀ ਹੈਰੋਇਨ ਸਣੇ 5 ਗ੍ਰਿਫ਼ਤਾਰ

ਇਸ ਸਿਖਲਾਈ ਵਰਕਸ਼ਾਪ ਵਿਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ 115 ਨੌਜਵਾਨ ਭਾਗ ਲੈ ਰਹੇ ਹਨ। ਇਸ ਯੁਵਕ ਵਰਕਸ਼ਾਪ ਵਿਚ ਰਾਜ ਦੇ ਐਫੀਲੀਏਟ ਯੂਥ ਕਲੱਬਾਂ ਦੇ ਅਹੁਦੇਦਾਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਇਹ ਨੌਜਵਾਨ ਯੂਥ ਕਲੱਬਾਂ ਰਾਹੀਂ ਪਿੰਡਾਂ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾ ਸਕਣ। ਇਸ ਵਰਕਸ਼ਾਪ ਦੌਰਾਨ ਵੱਖ-ਵੱਖ ਉੱਘੇ ਵਿਸ਼ਾ-ਮਾਹਿਰ ਨੌਜਵਾਨਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।  

ਇਹ ਵੀ ਪੜ੍ਹੋ : ਪਟਿਆਲਾ ਦੇ ਇਤਿਹਾਸਕ ਕਾਲੀ ਦੇਵੀ ਮੰਦਰ ’ਚ ਬੇਅਦਬੀ ਦੀ ਕੋਸ਼ਿਸ਼, ਵੱਡੀ ਗਿਣਤੀ ’ਚ ਪੁਲਸ ਤਾਇਨਾਤ

ਇਸ ਵਰਕਸ਼ਾਪ ਦੇ ਉਦਘਾਟਨ ਸਮਾਰੋਹ ਦੌਰਾਨ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਤੇ ਰੁਪਿੰਦਰ ਕੌਰ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਯੁਵਕ ਭਲਾਈ ਵਿਭਾਗ ਦੇ ਅਧਿਕਾਰੀ ਹਾਜ਼ਿਰ ਹੋਏ। ਇਸ ਮੌਕੇ ਸਾਬਕਾ ਡਾਇਰੈਕਟਰ ਡਾ. ਕਮਲਜੀਤ ਸਿੰਘ ਸਿੱਧੂ ਨੇ ਵਿਭਾਗ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਅਤੇ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਨੌਜਵਾਨਾਂ ਨਾਲ ਸਾਂਝੀ ਕੀਤੀ। 

ਇਹ ਵੀ ਪੜ੍ਹੋ : ਪੰਜਾਬ ਵਿਚ 107 ਕਰੋੜ ਦੀ ਤਿਰਪਾਲ ਖਰੀਦ ਵਿਵਾਦਾਂ ’ਚ, ਮੁੱਖ ਮੰਤਰੀ ਵਲੋਂ ਜਾਂਚ ਦੇ ਹੁਕਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News