ਪੰਜਾਬ ''ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, PRTC ਕਾਮਿਆਂ ਨੇ ਕਰ ''ਤਾ ਵੱਡਾ ਐਲਾਨ
Monday, Feb 09, 2026 - 01:02 PM (IST)
ਲੁਧਿਆਣਾ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ 11 ਫਰਵਰੀ ਨੂੰ ਸੂਬੇ ਭਰ 'ਚ ਬੱਸਾਂ ਦਾ ਚੱਕਾ ਜਾਮ ਕਰਨ ਦੀ ਚਿਤਾਵਨੀ ਪਨਬੱਸ ਅਤੇ ਪੀ. ਆਰ. ਟੀ. ਸੀ. ਕਾਂਟਰੈਕਟ ਵਰਕਰ ਯੂਨੀਅਨ ਵਲੋਂ ਦਿੱਤੀ ਗਈ ਹੈ। ਇਸ ਲਈ ਇਸ ਤਾਰੀਖ਼ ਨੂੰ ਬੱਸਾਂ 'ਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਯੂਨੀਅਨ ਨੇ ਸਰਕਾਰ ਨੂੰ ਅਲਟੀਮੇਟ ਦਿੰਦੇ ਹੋਏ ਐਲਾਨ ਕੀਤਾ ਹੈ ਕਿ 11 ਫਰਵਰੀ ਨੂੰ ਪੂਰੇ ਪੰਜਾਬ 'ਚ ਮੁੱਖ ਮਾਰਗਾਂ 'ਤੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਤੋਂ ਬਾਅਦ 12 ਫਰਵਰੀ ਨੂੰ ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ਸੰਗਰੂਰ 'ਚ ਸੂਬਾ ਪੱਧਰੀ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਕਾਮਿਆਂ ਵਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਹੁਣ ਇਹ ਆਰ-ਪਾਰ ਦੀ ਲੜਾਈ ਹੋਵੇਗੀ ਅਤੇ ਜੇਕਰ ਚੱਕਾ ਜਾਮ ਕਾਰਨ ਜਨਤਾ ਨੂੰ ਕੋਈ ਪਰੇਸ਼ਾਨੀ ਹੁੰਦੀ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ ਫ਼ੈਸਲਾ (ਵੀਡੀਓ)
ਕੀ ਹਨ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ
ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨਾ।
ਤਨਖ਼ਾਹਾਂ 'ਚ ਕੀਤੀ ਗਈ ਕਟੌਤੀ ਨੂੰ ਬਹਾਲ ਕਰਨਾ ਅਤੇ ਸਮੇਂ ਸਿਰ ਤਨਖ਼ਾਹ ਦੇਣਾ।
ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ।
ਵਿਭਾਗ 'ਚ ਨਵੀਆਂ ਬੱਸਾਂ ਦੀ ਖੇਪ ਸ਼ਾਮਲ ਕਰਨਾ।
ਆਊਟਸੋਰਸਿੰਗ ਰਾਹੀਂ ਕੀਤੀ ਜਾ ਰਹੀ ਭਰਤੀ 'ਤੇ ਤੁਰੰਤ ਰੋਕ ਲਗਾਉਣਾ।
ਇਹ ਵੀ ਪੜ੍ਹੋ : ਲੱਖਾਂ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਬੋਰਡ ਪ੍ਰੀਖਿਆਵਾਂ ਨੂੰ ਲੈ ਕੇ CBSE ਨੇ ਲਿਆ ਵੱਡਾ ਫ਼ੈਸਲਾ
ਯਾਤਰੀਆਂ ਲਈ ਸਲਾਹ
11 ਫਰਵਰੀ ਨੂੰ ਸਰਕਾਰੀ ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਰਹਿਣ ਦੀ ਸੰਭਾਵਨਾ ਹੈ। ਇਸ ਲਈ ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀ ਯਾਤਰਾ ਲਈ ਬਦਲਵੇਂ ਪ੍ਰਬੰਧ ਦੇਖ ਲੈਣ ਜਾਂ ਅਪਡੇਟ ਦੇਖ ਕੇ ਹੀ ਘਰੋਂ ਬਾਹਰ ਨਿਕਲਣ ਕਿਉਂਕਿ ਇਸ ਦਿਨ ਯਾਤਰੀਆਂ ਨੂੰ ਦਿੱਕਤ-ਪਰੇਸ਼ਾਨੀ ਆ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
