ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਨੂੰ ਲੈ ਕੇ ਸੰਸਦ ਭਵਨ ਦੇ ਬਾਹਰ ਸੰਸਦ ਮੈਂਬਰਾਂ ਦਾ ਰੋਸ ਪ੍ਰਦਰਸ਼ਨ
Monday, Jul 27, 2026 - 05:27 PM (IST)
ਨਵੀਂ ਦਿੱਲੀ/ਚੰਡੀਗੜ੍ਹ- ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਅਤੇ ਹੋਰ ਮੁਲਾਜ਼ਮਾਂ 'ਤੇ ਕੀਤੇ ਜਾ ਰਹੇ ਕਥਿਤ ਤਸ਼ੱਦਦ ਦੇ ਵਿਰੋਧ ਵਿੱਚ ਅੱਜ ਸੰਸਦ ਭਵਨ ਦੇ ਬਾਹਰ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰ ਰਾਜਾ ਵੜਿੰਗ, ਗੁਰਜੀਤ ਔਜਲਾ, ਡਾ. ਅਮਰ ਸਿੰਘ, ਸ਼ੇਰ ਸਿੰਘ ਘੁਬਾਇਆ ਸ਼ਾਮਲ ਸਨ। ਇਸ ਪ੍ਰਦਰਸ਼ਨ ਦੌਰਾਨ ਸੰਸਦ ਮੈਂਬਰਾਂ ਨੇ ਸਰਕਾਰ 'ਤੇ ਲੋਕਤੰਤਰ ਦਾ ਗਲਾ ਘੁੱਟਣ ਦੇ ਦੋਸ਼ ਲਾਉਂਦੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ Alert ਜਾਰੀ

ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ 'ਝਾੜੂ ਸਰਕਾਰ' ਹਰ ਉੱਠਣ ਵਾਲੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ। ਪਹਿਲਾਂ ਪਟਿਆਲਾ 'ਚ ਬਿਜਲੀ ਮਹਿਕਮੇ ਦੇ ਮੁਲਾਜ਼ਮਾਂ, ਫਿਰ ਖੰਨਾ 'ਚ ਮਨਰੇਗਾ ਮੁਲਾਜ਼ਮਾਂ ਅਤੇ ਹੁਣ ਬਰਨਾਲਾ 'ਚ ਸਫ਼ਾਈ ਸੇਵਕਾਂ 'ਤੇ ਹੋਏ ਬੇਰਹਿਮ ਲਾਠੀਚਾਰਜ ਨੇ ਸਰਕਾਰ ਦੇ ਅਕਸ ਨੂੰ ਲੋਕ ਵਿਰੋਧੀ ਸਾਬਤ ਕੀਤਾ ਹੈ। ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਇਹ ਸਰਕਾਰ ਸੂਬੇ ਵਿੱਚ ਸੁਚੱਜੇ ਢੰਗ ਨਾਲ ਸ਼ਾਸਨ ਚਲਾਉਣ ਦੇ ਪੂਰੀ ਤਰ੍ਹਾਂ ਅਸਮਰੱਥ ਸਾਬਤ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਨੂੰ ਆਪਣੀਆਂ ਨਾਕਾਮੀਆਂ ਸਵੀਕਾਰ ਕਰਦਿਆਂ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ ਫਿਰ...
ਲੋਕ ਇਨਸਾਫ਼ ਦੇ ਹੱਕਦਾਰ, ਡੰਡਿਆਂ ਦੇ ਨਹੀਂ
ਇਸ ਮੌਕੇ ਇਹ ਸਪੱਸ਼ਟ ਕੀਤਾ ਗਿਆ ਕਿ ਲੋਕਤੰਤਰ ਵਿੱਚ ਆਪਣੇ ਹੱਕਾਂ ਦੀ ਮੰਗ ਕਰਨਾ ਕੋਈ ਜੁਰਮ ਨਹੀਂ ਹੈ। ਪੰਜਾਬ ਦੇ ਲੋਕ ਡੰਡਿਆਂ ਦੇ ਨਹੀਂ, ਸਗੋਂ ਇਨਸਾਫ਼ ਦੇ ਹੱਕਦਾਰ ਹਨ ਅਤੇ ਸਰਕਾਰ ਨੂੰ ਜ਼ੁਲਮ ਦੀ ਨੀਤੀ ਤਿਆਗਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
