ਬਾਦਲ ਨੇ ਚੰਨੀ ਨੂੰ ਵਧਾਈ ਦਿੰਦਿਆਂ ਪੰਜਾਬ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਕੀਤੀ ਮੰਗ

09/19/2021 9:30:21 PM

ਚੰਡੀਗੜ੍ਹ- ਕਾਂਗਰਸ ਹਾਈਕਮਾਨ ਵੱਲੋਂ ਦਲਿਤ ਸਿੱਖ ਚਿਹਰੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨੇ ਜਾਣ ਤੋਂ ਬਾਅਦ ਚੰਨੀ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਇਹ ਵੀ ਪੜ੍ਹੋ- ਸੁਖਪਾਲ ਸਿੰਘ ਖਹਿਰਾ ਨੇ ਵੀ ਚੰਨੀ ਨੂੰ ਨਵਾਂ ਮੁੱਖ ਮੰਤਰੀ ਬਣਾਏ ਜਾਣ 'ਤੇ ਦਿੱਤੀ ਵਧਾਈ
PunjabKesari

ਜਿਸ ਤੋਂ ਬਾਅਦ ਸ਼੍ਰੋਮਣੀ ਆਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੰਦਿਆਂ ਟਵੀਟ ਕੀਤਾ ਗਿਆ ਹੈ। ਜਿਸ 'ਚ ਉਨ੍ਹਾਂ ਕਿਹਾ ਕਿ ਮੈਂ ਚਰਨਜੀਤ ਸਿੰਘ ਚੰਨੀ ਨੂੰ ਸੀ.ਐਲ.ਪੀ. ਦੇ ਨੇਤਾ ਅਤੇ ਮੁੱਖ ਮੰਤਰੀ ਦੇ ਅਹੁਦੇ ਲਈ ਉੱਨਤ ਹੋਣ 'ਤੇ ਵਧਾਈ ਦਿੰਦਾ ਹਾਂ ਅਤੇ ਇਹ ਉਮੀਦ ਕਰਦਾ ਹਾਂ ਕਿ ਉਹ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਜੋ ਕਿ 4.5 ਸਾਲਾਂ ਤੋਂ ਲਟਕ ਰਹੇ ਹਨ। 
 


Bharat Thapa

Content Editor

Related News