MSP ਕਮੇਟੀ ’ਚੋਂ ਪੰਜਾਬ ਨੂੰ ਬਾਹਰ ਰੱਖਣ ਦੀ ਰਾਘਵ ਚੱਢਾ ਨੇ ਕੀਤੀ ਨਿਖੇਧੀ, ‘ਸਰਕਾਰ ਨੇ ਲੋਕਾਂ ਦਾ ਕੀਤਾ ਅਪਮਾਨ’
Tuesday, Jul 19, 2022 - 11:35 AM (IST)
ਚੰਡੀਗੜ੍ਹ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਫੇਸਬੁੱਕ ’ਤੇ ਪੋਸਟ ਸਾਂਝੀ ਕਰਦੇ ਹੋਏ ਕੇਂਦਰ ਸਰਕਾਰ ਵਲੋਂ ਬਣਾਈ ਐੱਮ.ਐੱਸ.ਪੀ. ਕਮੇਟੀ 'ਚ ਪੰਜਾਬ ਨੂੰ ਬਾਹਰ ਰੱਖਣ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਰਾਘਵ ਚੱਢਾ ਨੇ ਕਿਹਾ ਕਿ ਐੱਮ.ਐੱਸ.ਪੀ. ਕਮੇਟੀ 'ਚੋਂ ਪੰਜਾਬ ਨੂੰ ਜਾਣ ਬੁੱਝ ਕੇ ਬਾਹਰ ਰੱਖ ਕੇ ਕੇਂਦਰ ਸਰਕਾਰ ਨੇ ਸਾਡੇ ਲੋਕਾਂ ਦਾ ਅਪਮਾਨ ਕੀਤਾ ਹੈ।
ਰਾਘਵ ਚੱਢਾ ਨੇ ਕਿਹਾ ਕਿ ਐੱਮ.ਐੱਸ.ਪੀ. ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕੇਂਦਰ ਸਰਕਾਰ ਦੀ ਕਮੇਟੀ ਖੇਤੀਬਾੜੀ 'ਤੇ ਬੀਜੇਪੀ ਦੀ ਬੇਤੁਕੀ ਅਤੇ ਛੋਟੀ ਨਜ਼ਰ ਵਾਲੀ ਧੱਕੇਸ਼ਾਹੀ ਦੀ ਤਾਜ਼ਾ ਉਦਾਹਰਣ ਹੈ, ਕਿਉਂਕਿ ਵਿਨਾਸ਼ਕਾਰੀ ਪ੍ਰਬੰਧ ਕੋਈ ਸਬਕ ਨਹੀਂ ਸਿੱਖਦਾ। ਹਰੀ ਕ੍ਰਾਂਤੀ ਦੀ ਜਨਮ ਭੂਮੀ ਅਤੇ ਭਾਰਤ ਦੇ ਅੰਨਦਾਤਾ ਹੋਣ ਦੇ ਨਾਤੇ ਪੰਜਾਬ ਨੂੰ ਸਰਕਾਰੀ ਨੁਮਾਇੰਦਗੀ ਦੀ ਇਜਾਜ਼ਤ ਨਹੀਂ ਦਿੱਤੀ ਗਈ, ਜਦਕਿ ਕਰਨਾਟਕ, ਆਂਧਰਾ ਪ੍ਰਦੇਸ਼, ਸਿੱਕਮ ਅਤੇ ਉੜੀਸਾ ਦੇ ਨੌਕਰਸ਼ਾਹਾਂ ਨੂੰ ਇਸ 26 ਮੈਂਬਰੀ ਕਮੇਟੀ ਵਿੱਚ ਵਿਸ਼ੇਸ਼ ਥਾਂ ਦਿੱਤੀ ਗਈ ਹੈ।