ਬਣਨ ਜਾ ਰਿਹੈ MSP ਗਾਰੰਟੀ ਕਾਨੂੰਨ! ਕਿਸਾਨਾਂ ਦੇ ਸੰਘਰਸ਼ ਦੀ ਹੋਵੇਗੀ ਜਿੱਤ
Wednesday, Dec 18, 2024 - 08:50 AM (IST)
ਚੰਡੀਗੜ੍ਹ (ਅੰਕੁਰ)- ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਰੱਖੀਆਂ ਗਈਆਂ ਦਾ ਮੰਗਾਂ ਦਾ ਹੁਣ ਛੇਤੀ ਹੀ ਹੱਲ ਹੋਣ ਦੀ ਆਸ ਬੱਝ ਗਈ ਹੈ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਖ਼ੁਦ ਇਹ ਗੱਲ ਕਹੀ ਹੈ। ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਉਨ੍ਹਾਂ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਦੇ ਕਿਸਾਨਾਂ ਦੀ ਤਰਸਯੋਗ ਹਾਲਤ ਬਾਰੇ ਦੱਸਿਆ। ਇਸ ਦੇ ਨਾਲ ਹੀ ਮੌਜੂਦਾ ਕਿਸਾਨੀ ਘੋਲ ਲੜਨ ਦੀ ਮਜਬੂਰੀ ਤੇ ਕਿਸਾਨ ਆਗੂਆਂ ਦੇ ਜਜ਼ਬੇ ਤੇ ਹੌਸਲੇ ਤੋਂ ਜਾਣੂ ਕਰਵਾਇਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲ 'ਚ ਮਚੀ ਤਰਥੱਲੀ! ਤੀਜੀ ਜਮਾਤ ਦੀ ਵਿਦਿਆਰਥਣ ਦੀ ਹੋਈ ਮੌਤ
ਤਕਰੀਬਨ ਇਕ ਘੰਟਾ ਚੱਲੀ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਉਠਾਏ ਮੁੱਦਿਆਂ ’ਤੇ ਕੇਂਦਰੀ ਮੰਤਰੀ ਨੇ ਸੰਵੇਦਨਸ਼ੀਲਤਾ ਤੇ ਹਮਦਰਦੀ ਜ਼ਾਹਿਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਿਸਾਨਾਂ ਬਾਰੇ ਚਿੰਤਾ ਵੀ ਜ਼ਾਹਿਰ ਕੀਤੀ। ਉਨ੍ਹਾਂ ਨੇ ਨਾ ਸਿਰਫ਼ ਭਰੋਸਾ ਦਿੱਤਾ ਸਗੋਂ ਵਾਅਦਾ ਕੀਤਾ ਕਿ ਕਿਸਾਨਾਂ ਲਈ ਐੱਮ. ਐੱਸ. ਪੀ. ਲਈ ਕਾਨੂੰਨੀ ਗਾਰੰਟੀ ਐਲਾਨੀ ਜਾ ਸਕਦੀ ਹੈ। ਜਾਰੀ ਸੈਸ਼ਨ ’ਚ ਦੇਸ਼ ਦੇ ਕਿਸਾਨਾਂ ਲਈ ਜ਼ਿੰਮੇਵਾਰੀ ਤੇ ਭਰੋਸੇਯੋਗਤਾ ਨਾਲ ਕਦਮ ਉਠਾਏ ਜਾ ਰਹੇ ਹਨ। ਇਸ ਤੋਂ ਇਲਾਵਾ ਨਵੀਂ ਖੇਤੀ ਨੀਤੀ ’ਚ ਜਿਹੜੇ ਨੁਕਤੇ ਕਿਸਾਨਾਂ ਲਈ ਖ਼ਦਸ਼ੇ ਬਣੇ, ਉਨ੍ਹਾਂ ’ਤੇ ਦੁਬਾਰਾ ਵਿਚਾਰ ਕਰਨ ਲਈ ਕੇਂਦਰ ਸਰਕਾਰ ਹਮੇਸ਼ਾ ਤਤਪਰ ਹੈ ਤੇ ਰਹੇਗੀ।
ਬਰਾੜ ਨੇ ਕੇਂਦਰੀ ਮੰਤਰੀ ਨੂੰ ਪਿਛਲੇ 10 ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਾਲੇ ਬਣੇ ਅੜਿੱਕੇ ਤੋਂ ਜਾਣੂ ਕਰਵਾਇਆ, ਜਿਸ ’ਤੇ ਚੌਹਾਨ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਨਹੀਂ, ਸਗੋਂ ਘੰਟਿਆਂ ’ਚ ਇਸ ਡੈੱਡਲਾਕ ਨੂੰ ਤੋੜ ਕੇ ਨਵੀਂ ਸਵੇਰ ਦਾ ਆਗ਼ਾਜ਼ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਦੀ ਯੋਜਨਾ 'ਚ ਆ ਗਏ ਪੰਜਾਬ ਦੇ ਇਹ 5 ਇਲਾਕੇ, ਜਾਣੋ ਕੀ ਹੋਣਗੇ ਬਦਲਾਅ
ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਪ੍ਰਤੀ ਪ੍ਰਗਟਾਈ ਹਮਦਰਦੀ
ਬਰਾੜ ਨੇ ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਜਾਰੀ ਮਰਨ ਵਰਤ ਦੌਰਾਨ ਉਨ੍ਹਾਂ ਦੀ ਸਿਹਤ ਤੋਂ ਵੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਜਾਣੂ ਕਰਵਾਇਆ। ਬਰਾੜ ਨੇ ਇਸ ਮੁਲਾਕਾਤ ਨੂੰ ਆਉਣ ਵਾਲੇ ਦਿਨਾਂ ’ਚ ਚੰਗੇ ਸੰਕੇਤ ਦਾ ਰੂਪ ਦੱਸਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਉਨ੍ਹਾਂ ਨੇ ਕਿਸਾਨਾਂ ਦੇ ਵਕੀਲ ਵਜੋਂ ਤਰਕ ਨਾਲ ਪਿਛਲੇ ਦਿਨੀਂ ਕਿਸਾਨ ਆਗੂਆਂ ਨਾਲ ਕੀਤੀਆਂ ਮੁਲਾਕਾਤਾਂ ਦੌਰਾਨ ਮਿਲੇ ਸੁਝਾਵਾਂ ਨਾਲ ਤੇ ਖੇਤੀ ਅਰਥਚਾਰੇ ਨੂੰ ਸਮਝਣ ਵਾਲੇ ਵਿਅਕਤੀਆਂ ਤੋਂ ਮਿਲੇ ਸੁਝਾਵਾਂ ਨਾਲ ਪੱਖ ਪੇਸ਼ ਕੀਤਾ ਹੈ, ਉਸ ਤੋਂ ਬਾਅਦ ਉਨ੍ਹਾਂ ਨੂੰ ਆਸ ਹੈ ਕਿ ਅਗਲੇ ਕੁਝ ਦਿਨਾਂ ’ਚ ਪੰਜਾਬ ਦੇ ਅੰਨਦਾਤੇ ਵੱਲੋਂ ਲੜੇ ਜਾ ਰਹੇ ਅੰਦੋਲਨ ’ਚ ਜਿੱਤ ਮਿਲੇਗੀ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਖ਼ਾਸ ਤੌਰ ’ਤੇ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਤੇ ਗੰਭੀਰਤਾ ਭਰੇ ਕਦਮ ਨਾਲ ਜਿੱਥੇ ਮੁਲਾਕਾਤ ਯਕੀਨੀ ਬਣੀ, ਉੱਥੇ ਹੀ ਉਨ੍ਹਾਂ ਵਲੋਂ ਪ੍ਰਧਾਨ ਮੰਤਰੀ ਕੋਲ ਵੀ ਕਿਸਾਨਾਂ ਦਾ ਮੁੱਦਾ ਚੁੱਕਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8