24 ਘੰਟਿਆਂ ਦੇ ਅੰਦਰ ਹੋ ਰਿਹੈ ਕਿਸਾਨਾਂ ਨੂੰ MSP ਭੁਗਤਾਨ, ਮੰਤਰੀ ਕਟਾਰੂਚੱਕ ਨੇ ਦਿੱਤੀ ਅਹਿਮ ਜਾਣਕਾਰੀ

Tuesday, Apr 18, 2023 - 01:48 AM (IST)

24 ਘੰਟਿਆਂ ਦੇ ਅੰਦਰ ਹੋ ਰਿਹੈ ਕਿਸਾਨਾਂ ਨੂੰ MSP ਭੁਗਤਾਨ, ਮੰਤਰੀ ਕਟਾਰੂਚੱਕ ਨੇ ਦਿੱਤੀ ਅਹਿਮ ਜਾਣਕਾਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾੜ੍ਹੀ ਦੇ ਮੰਡੀਕਰਨ ਸੀਜ਼ਨ (ਆਰ.ਐੱਮ.ਐੱਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਇਆ ਜਾ  ਰਿਹਾ ਹੈ ਅਤੇ ਖ਼ਰੀਦ ਦੀ ਪੁਸ਼ਟੀ ਹੋਣ ਦੇ 24 ਘੰਟਿਆਂ ਦਰਮਿਆਨ ਹੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ ਜਾ ਰਹੀ ਹੈ। ਪਿਛਲਾ ਰਿਕਾਰਡ ਤੋੜਦਿਆਂ ਸਰਕਾਰ ਨੇ ਖ਼ਰੀਦ ਦੇ ਨਿਰਧਾਰਤ 48 ਘੰਟਿਆਂ ਦੇ ਅੰਦਰ ਭੁਗਤਾਨ ਜਾਰੀ ਕਰਨ ਦੇ ਟੀਚੇ ਤੋਂ ਵੀ ਪਹਿਲਾਂ ਅਦਾਇਗੀਆਂ ਜਾਰੀ ਕੀਤੀਆਂ ਹਨ।

ਇਹ ਵੀ ਪੜ੍ਹੋ : NIA ਦੀ ਟੀਮ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਦਿੱਲੀ ਰਵਾਨਾ, ਹੁਣ ਇਸ ਮਾਮਲੇ ’ਚ ਕਰੇਗੀ ਪੁੱਛਗਿੱਛ

ਇਹ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ 1,05,574 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ਉੱਤੇ 3014 ਕਰੋੜ ਰੁਪਏ ਤੋਂ ਵੱਧ ਦੀਆਂ ਅਦਾਇਗੀਆਂ ਕੀਤੀਆਂ ਜਾ ਚੁੱਕੀਆਂ ਹਨ। ਇਹ 48 ਘੰਟੇ ਪਹਿਲਾਂ ਤੱਕ ਕੀਤੀ ਗਈ ਖ਼ਰੀਦ ਦੇ ਬਕਾਇਆ 2700 ਕਰੋੜ ਰੁਪਏ ਦੀ ਰਾਸ਼ੀ ਤੋਂ ਕਿਤੇ ਜ਼ਿਆਦਾ ਹਨ। ਉਨ੍ਹਾਂ ਨੇ ਕਿਹਾ ਕਿ ਇਹ ਅੰਕੜੇ ਸਪੱਸ਼ਟ ਤੌਰ 'ਤੇ ਦਰਸਾਉਂਦੇ ਹਨ ਕਿ ਕਿਸਾਨਾਂ ਨੂੰ ਖ਼ਰੀਦ ਤੋਂ ਮਹਿਜ਼ 24 ਘੰਟੇ ਦੇ ਅੰਦਰ- ਅੰਦਰ ਭੁਗਤਾਨ ਕੀਤਾ ਜਾ ਰਿਹਾ ਹੈ। ਮੁੱਲ ਵਿੱਚ ਕਟੌਤੀ ਕਰਨ ਸਬੰਧੀ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕਿਸੇ ਵੀ ਕੀਮਤ 'ਤੇ ਕਟੌਤੀ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਕਿਸੇ ਵੀ ਸੂਰਤ ਵਿੱਚ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਨਾਲੋਂ ਘੱਟ ਦਰ ਉੱਤੇ ਭੁਗਤਾਨ ਨਹੀਂ ਹੋਣ ਦੇਵੇਗੀ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੀਆਂ ਸਮੂਹ NGO's ਨੂੰ ਵੰਡੀਆਂ ਗ੍ਰਾਂਟਾਂ, ਕਹੀ ਇਹ ਗੱਲ

ਇਸ ਦੌਰਾਨ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ. ਵੇਣੂੰ ਪ੍ਰਸਾਦ ਨੇ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਮਾਰਕਫੈੱਡ, ਪਨਗ੍ਰੇਨ, ਪਨਸਪ ਅਤੇ ਪੀਐਸਡਬਲਯੂਸੀ ਦੇ ਮੈਨੇਜਿੰਗ ਡਾਇਰੈਕਟਰਜ਼ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਵੱਖ-ਵੱਖ ਮੰਡੀਆਂ ਦਾ ਦੌਰਾ ਕਰਨ ਅਤੇ ਜਮੀਨੀ ਪੱਧਰ ‘ਤੇ ਖਰੀਦ ਕਾਰਜਾਂ ਦੀ ਨਿਗਰਾਨੀ ਕੀਤੀ ਜਾਵੇ।


author

Mandeep Singh

Content Editor

Related News