ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਮੁਕੇਰੀਆਂ ਹਾਈਵੇਅ ਜਾਮ, ਲੋਕ ਹੁੰਦੇ ਰਹੇ ਪਰੇਸ਼ਾਨ
Friday, Sep 30, 2022 - 02:21 PM (IST)

ਮੁਕੇਰੀਆਂ (ਵਰਿੰਦਰ ਪੰਡਿਤ)- ਸੰਯੁਕਤ ਕਿਸਾਨ ਮੋਰਚਾ ਦੇ ਗੈਰ ਰਾਜਨੀਤਕ ਨਾਲ ਜੁੜਿਆ ਦੁਆਬਾ ਜ਼ੋਨ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਮਾਤਾ ਰਾਣੀ ਚੌਂਕ ਮੁਕੇਰੀਆਂ ਵਿੱਚ ਹਾਈਵੇਅ ਜਾਮ ਕਰਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਹਾਈਵੇਅ ਜਾਮ ਕਰਕੇ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਕਿਸਾਨਾਂ ਨੇ ਖ਼ਰਾਬ ਫ਼ਸਲਾਂ ਦੇ ਮੁਆਵਜ਼ੇ, ਗੰਨਾ ਮਿੱਲਾਂ ਨੂੰ ਸਮੇਂ ਸਿਰ ਚਲਾਉਣ ਲਈ, ਗੰਨੇ ਦੇ ਰੇਟ ਵਿਚ ਇਜ਼ਾਫ਼ੇ ਅਤੇ ਹੋਰਨਾਂ ਮੰਗਾਂ ਦੇ ਪ੍ਰਤੀ ਸੂਬਾ ਸਰਕਾਰ ਦੀ ਟਾਲ-ਮਟੋਲ ਦੀ ਨੀਤੀ ਦਾ ਵਿਰੋਧ ਕੀਤਾ ਹੈ। ਇਸ ਦੌਰਾਨ ਟਰੈਫਿਕ ਜਾਮ ਹੋਣ ਕਾਰਨ ਹਾਈਵੇਅ 'ਤੇ ਲੰਬੀਆਂ ਕਤਾਰਾਂ ਵਿਚ ਫਸੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ: ਪੰਜਾਬ ਰੋਡਵੇਜ਼ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਮੁਲਾਜ਼ਮਾਂ ਨੇ ਵਜਾਇਆ ਸੰਘਰਸ਼ ਦਾ ਬਿਗੁਲ
ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਕਿ ਚਾਈਨਾ ਵਾਇਰਸ ਨਾਲ ਖ਼ਰਾਬ ਹੋਈ ਝੋਨੇ ਦੀ ਫ਼ਸਲ ਦਾ 60 ਹਜ਼ਾਰ ਪ੍ਰਤੀ ਏਕੜ ਅਤੇ ਲੰਪੀ ਸਕਿਨ ਨਾਲ ਮਰੇ ਪਸ਼ੂਆਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਜਾਰੀ ਕਰਨ ਸਮੇਤ ਕਈ ਹੋਰ ਅਜਿਹੀਆਂ ਮੰਗਾਂ ਹਨ, ਸਰਕਾਰ ਅੱਗੇ ਰੱਖੀਆਂ ਗਈਆਂ ਹਨ ਪਰ ਉਨ੍ਹਾਂ ਵੱਲੋਂ ਪੂਰੀਆਂ ਨਹੀਂ ਕੀਤਾ ਜਾ ਰਹੀਆਂ।
ਇਹ ਵੀ ਪੜ੍ਹੋ: ਸੂਬੇ 'ਚ ਵਿਛਿਆ ਟਰੈਵਲ ਏਜੰਟਾਂ ਦਾ ਜਾਲ, ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੀ ਆੜ ’ਚ ਚੱਲ ਰਹੀ ਠੱਗੀ ਦੀ ਮੋਟੀ ਖੇਡ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ