ਮੁੱਖ ਮੰਤਰੀ ਧਮਕ ਬੇਸ ਕੁੱਟਮਾਰ ਮਾਮਲੇ ''ਚ ਨਵਾਂ ਮੋੜ, ਸੰਬੰਧਤ ਪੁਲਸ ਵਾਲੇ ਫਿਰ ਪਹੁੰਚੇ ਧਰਮਪ੍ਰੀਤ ਦੇ ਘਰ

Saturday, Nov 16, 2024 - 06:18 PM (IST)

ਮੁੱਖ ਮੰਤਰੀ ਧਮਕ ਬੇਸ ਕੁੱਟਮਾਰ ਮਾਮਲੇ ''ਚ ਨਵਾਂ ਮੋੜ, ਸੰਬੰਧਤ ਪੁਲਸ ਵਾਲੇ ਫਿਰ ਪਹੁੰਚੇ ਧਰਮਪ੍ਰੀਤ ਦੇ ਘਰ

ਤਰਨਤਾਰਨ (ਰਮਨ) : ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਦੀਨੇਵਾਲ ਵਿਖੇ ਕੁਝ ਦਿਨ ਪਹਿਲਾਂ ਧਰਮਪ੍ਰੀਤ ਸਿੰਘ ਉਰਫ ਮੁੱਖ ਮੰਤਰੀ ਧਮਕ ਬੇਸ ਵਾਲਾ ਜਿਸਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋਈ ਸੀ। ਇਸ ਵੀਡੀਓ ਵਿਚ ਦੋ ਪੁਲਸ ਮੁਲਾਜ਼ਮਾਂ ਵੱਲੋਂ 'ਮੁੱਖ ਮੰਤਰੀ' ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਉਨ੍ਹਾਂ ਦੋ ਪੁਲਸ ਮੁਲਾਜ਼ਮਾਂ ਨੂੰ ਐੱਸ. ਪੀ. ਡੀ. ਵੱਲੋਂ ਸਸਪੈਂਡ ਕਰ ਦਿੱਤਾ ਗਿਆ ਸੀ ਅਤੇ ਇਸੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਦੇ ਹੱਕ ਵਿਚ ਕਈ ਧਾਰਮਿਕ ਜਥੇਬੰਦੀਆਂ ਨਿਤਰੀਆਂ ਅਤੇ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਕੇਸਾਂ ਦੀ ਬੇਅਦਬੀ ਕਰਨ ਵਾਲੇ ਪੁਲਸ ਮੁਲਾਜ਼ਮਾਂ 'ਤੇ 295ਏ ਦਾ ਮੁਕੱਦਮਾ ਦਰਜ ਕੀਤਾ ਜਾਵੇ। ਇਸ ਮਗਰੋਂ ਇਨ੍ਹਾਂ ਦੋਵਾਂ ਪੁਲਸ ਮੁਲਾਜ਼ਮਾਂ ਵੱਲੋਂ ਧਰਮਪ੍ਰੀਤ ਉਰਫ ਮੁੱਖ ਮੰਤਰੀ ਧਮਕ ਬੇਸ ਦੇ ਘਰ ਜਾ ਕੇ ਜਥੇਬੰਦੀਆਂ ਦੀ ਅਗਵਾਈ ਹੇਠ ਮੁਆਫ਼ੀ ਮੰਗੀ ਅਤੇ ਗੁਰਦੁਆਰਾ ਗੋਇੰਦਵਾਲ ਸਾਹਿਬ ਬਾਊਲੀ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਭੁੱਲ ਬਖਸ਼ਾਈ। 

ਇਹ ਵੀ ਪੜ੍ਹੋ : ਪੰਜਾਬ ਵਿਚ 20 ਤਾਰੀਖ਼ ਨੂੰ ਛੁੱਟੀ ਦਾ ਐਲਾਨ

ਇਸ ਉਪਰੰਤ ਗੱਲਬਾਤ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਜਥੇਬੰਦੀਆਂ ਵੱਲੋਂ ਪੁਲਸ ਮੁਲਾਜ਼ਮਾਂ ਨਾਲ ਮੁੱਖ ਮੰਤਰੀ ਧਮਕ ਬੇਸ ਵਾਲੇ ਦਾ ਰਾਜ਼ੀਨਾਮਾ ਕਰਵਾ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਨੂੰ ਹੁਣ ਇੱਥੇ ਹੀ ਖ਼ਤਮ ਕੀਤਾ ਜਾਵੇ। ਉਨ੍ਹਾਂ ਨੇ ਅਪੀਲ ਕੀਤੀ ਕਿ ਹੁਣ ਇਸ ਲੜਾਈ ਝਗੜੇ ਦੇ ਮਾਮਲੇ ਨੂੰ ਨਾ ਚੁੱਕਿਆ ਜਾਵੇ ਕਿਉਂਕਿ ਇਸ ਮਾਮਲੇ ਨੂੰ ਲੈ ਕੇ ਰਾਜ਼ੀਨਾਮਾ ਹੋ ਚੁੱਕਾ ਹੈ ਕਿਉਂਕਿ ਕੋਈ ਵੀ ਵਿਅਕਤੀ ਨਹੀਂ ਚਾਹੁੰਦਾ ਕਿ ਕਿਸੇ ਦਾ ਕੋਈ ਨੁਕਸਾਨ ਹੋਵੇ ਜੇ ਪੁਲਸ ਮੁਲਾਜ਼ਮਾਂ ਵੱਲੋਂ ਗਲਤੀ ਕੀਤੀ ਗਈ ਸੀ ਤਾਂ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋ ਕੇ ਮੁਆਫ਼ੀ ਮੰਗ ਲਈ ਹੈ।

ਇਹ ਵੀ ਪੜ੍ਹੋ : ਕਪੂਰਥਲਾ ਤੋਂ ਪਟਿਆਲਾ ਜਾ ਰਹੀ ਪੰਜਾਬ ਪੁਲਸ ਦੀ ਬੱਸ ਦੇ ਉਡੇ ਪਰਖੱਚੇ, ਅੰਦਰ ਦੇਖਿਆ ਤਾਂ ਖੜ੍ਹੇ ਹੋਏ ਰੌਂਗਟੇ

 


author

Gurminder Singh

Content Editor

Related News