ਧਮਕ ਬੇਸ ਵਾਲਾ ਮੁੱਖ ਮੰਤਰੀ ਸਜਿਆ ਨਿਹੰਗ, ਕਹਿੰਦਾ- ਹੁਣ ਨਹੀਂ ਜਾਵਾਂਗਾ ਘਰ
Friday, Nov 29, 2024 - 06:33 PM (IST)
ਅੰਮ੍ਰਿਤਸਰ: ਸੋਸ਼ਲ ਮੀਡੀਆ 'ਤੇ ਚਰਚਾ 'ਚ ਰਹਿਣ ਵਾਲਾ ਧਰਮਪ੍ਰੀਤ ਸਿੰਘ ਉਰਫ ਧਮਕ ਬੇਸ ਵਾਲਾ ਮੁੱਖ ਮੰਤਰੀ ਦਲ ਪੰਥ ਬਾਬਾ ਬੀਰ ਸਿੰਘ ਦੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਜਥੇਬੰਦੀ 'ਚ ਸ਼ਾਮਲ ਹੋ ਗਿਆ ਹੈ। ਇਸ ਦੀ ਪੁਸ਼ਟੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਕਾਲੇਕੇ ਵਿਖੇ ਸਮਾਗਮ 'ਚ ਸ਼ਾਮਲ ਹੋਣ ਦੌਰਾਨ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ ਤਾਬੜਤੋੜ ਗੋਲੀਆਂ
ਇਸ ਦੌਰਾਨ ਧਰਮਪ੍ਰੀਤ ਸਿੰਘ ਉਰਫ ਧਮਕ ਬੇਸ ਵਾਲਾ ਮੁੱਖ ਮੰਤਰੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਦਲ 'ਚ ਸ਼ਾਮਲ ਹੋਣ ਤੋਂ ਬਾਅਦ ਪਹਿਲੇ ਦਿਨ ਤੋਂ ਹੀ ਉਸ ਵੱਲੋਂ ਘੋੜਾ ਭਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਵਲੋਂ ਹੁਣ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਦਲ ਵਿੱਚ ਸ਼ਮੂਲੀਅਤ ਕੀਤੀ ਗਈ ਹੈ ਅਤੇ ਹੁਣ ਉਹ ਘਰ ਨਹੀਂ ਜਾਵੇਗਾ ਅਤੇ ਦਲ ਵਿੱਚ ਹੀ ਰਹੇਗਾ। ਉਨ੍ਹਾਂ ਦੱਸਿਆ ਬਹੁਤ ਵਧੀਆ ਮਹਿਸੂਸ ਹੋ ਰਿਹਾ ਹੈ ਅਤੇ ਇੱਥੇ ਸਭ ਬਹੁਤ ਪਿਆਰ ਕਰਦੇ ਹਨ। ਧਰਮਪ੍ਰੀਤ ਸਿੰਘ ਉਰਫ ਮੁੱਖ ਮੰਤਰੀ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਦੀ ਕੁੱਟਮਾਰ ਵਾਲਾ ਮਸਲਾ ਬਾਬਾ ਮੇਜਰ ਸਿੰਘ ਸੋਢੀ ਵਲੋਂ ਇਸ ਮਾਮਲੇ ਵਿੱਚ ਸ਼ਾਮਲ ਪੁਲਸ ਮੁਲਾਜ਼ਮਾਂ ਤੋਂ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਉਨ੍ਹਾਂ ਤੋਂ ਮਾਫ਼ੀ ਮੰਗਵਾ ਕੇ ਹੱਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਨੂੰ ਲੈ ਕੇ ਵੱਡੀ ਅਪਡੇਟ, 9 ਜ਼ਿਲ੍ਹਿਆਂ 'ਚ ਅਲਰਟ ਜਾਰੀ
ਇਸ ਦੌਰਾਨ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਵੱਲੋਂ ਤਾਂ ਪਹਿਲਾਂ ਵੀ ਧਰਮਪ੍ਰੀਤ ਸਿੰਘ ਨੂੰ ਦਲ ਵਿੱਚ ਸ਼ਾਮਲ ਹੋਣ ਨੂੰ ਕਿਹਾ ਗਿਆ ਸੀ, ਪਰ ਉਸ ਦਾ ਮਨ ਸੀ ਕਿ ਉਸ ਨੇ ਗਾਣੇ ਗਾਉਣੇ ਹਨ ਤੇ ਹੁਣ ਉਸ ਤਰਫੋਂ ਆ ਕੇ ਉਹ ਦਲ ਵਿੱਚ ਸ਼ਾਮਲ ਹੋ ਗਿਆ ਹੈ। ਹੁਣ ਉਹਧਾਰਮਿਕ ਗਤੀਵਿਧੀਆਂ ਸਿੱਖੇਗਾ।
ਇਹ ਵੀ ਪੜ੍ਹੋ- ਨਵਜੋਤ ਕੌਰ ਸਿੱਧੂ ਨਾਲ ਦੋ ਕਰੋੜ ਦੀ ਠੱਗੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8