ਧਮਕ ਬੇਸ ਵਾਲੇ ਮੁੱਖ ਮੰਤਰੀ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿਚ ਨਵਾਂ ਮੋੜ
Tuesday, Nov 12, 2024 - 06:30 PM (IST)
ਤਰਨਤਾਰਨ : ਧਰਮਪ੍ਰੀਤ ਸਿੰਘ ਉਰਫ ਮੁੱਖ ਮੰਤਰੀ ਧਮਕ ਬੇਸ ਨੂੰ ਦੋ ਪੁਲਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਪੁਲਸ ਮੁਲਾਜ਼ਮ ‘ਮੁੱਖ ਮੰਤਰੀ’ ਨੂੰ ਵਾਲਾਂ ਤੋਂ ਫੜ ਕੇ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਦੋਵਾਂ ਪੁਲਸ ਮੁਲਾਜ਼ਮਾਂ ਨੂੰ ਸਸਪੈਂਡ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਹ ਘਟਨਾ 9 ਤਾਰੀਖ ਦੀ ਦੱਸੀ ਜਾ ਰਹੀ ਹੈ, ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ 'ਤੇ ਵੱਡੇ ਸਵਾਲ ਉਠ ਰਹੇ ਹਨ।
ਇਹ ਵੀ ਪੜ੍ਹੋ : ਵਿਦਾਈ ਮੌਕੇ ਲਾੜੀ ਦੇ ਮੱਥੇ ਵਿਚ ਗੋਲ਼ੀ ਲੱਗਣ ਦੇ ਮਾਮਲੇ ਵਿਚ ਨਵਾਂ ਮੋੜ
ਦੱਸਣਯੋਗ ਹੈ ਕਿ ਇਹ ਘਟਨਾ ਪਿੰਡ ਦੀਨੇਵਾਲ ਜ਼ਿਲ੍ਹਾ ਤਰਨਤਾਰਨ ਦੀ ਹੈ। ਦਰਅਸਲ ਮੁੱਖ ਮੰਤਰੀ ਧਮਕਬੇਸ ਖਿਲਾਫ਼ ਪਿੰਡ ਦੀ ਔਰਤ ਨੇ ਤੰਗ ਪ੍ਰੇਸ਼ਾਨ ਕਰਨ ਦੀ ਸ਼ਿਕਾਇਤ ਕੀਤੀ ਸੀ। ਇਸ ਮਗਰੋਂ ਪੈਟਰੋਲਿੰਗ ਡਿਊਟੀ 'ਤੇ ਤਾਇਨਾਤ ਏ. ਐੱਸ. ਆਈ ਗੁਰਭੇਜ ਸਿੰਘ ਅਤੇ ਏ. ਐੱਸ. ਆਈ. ਸੁਖਵਿੰਦਰ ਸਿੰਘ ਮਾਮਲੇ ਦੀ ਜਾਂਚ ਸਬੰਧੀ ਪਿੰਡ ਦੀਨੇਵਾਲ ਪੁੱਜੇ।
ਇਹ ਵੀ ਪੜ੍ਹੋ : ਹੱਸਦੇ-ਖੇਡਦੇ ਆਏ ਸੀ ਨਾਨਕੇ ਘਰ, ਫਿਰ ਜੋ ਹੋਇਆ ਉੱਜੜ ਗਿਆ ਸਾਰਾ ਪਰਿਵਾਰ
ਦੋਸ਼ ਹੈ ਕਿ 'ਮੁੱਖ ਮੰਤਰੀ' ਨੇ ਪੁਲਸ ਪਾਰਟੀ ਨਾਲ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਜਿਸ ਮਗਰੋਂ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਡੰਡਿਆਂ ਨਾਲ ਬੇਰਹਿਮੀ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਘਟਨਾ ਦੀ ਵੀਡੀਓ ਉਥੇ ਮੌਜੂਦ ਕਿਸੇ ਵਿਅਕਤੀ ਵਲੋਂ ਆਪਣੇ ਫੋਨ 'ਤੇ ਰਿਕਾਰਡ ਕਰ ਲਈ ਗਈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੇ ਲੱਗੀ ਗੋਲ਼ੀ, ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e