ਪੰਜਾਬ ਸਰਕਾਰ ਦਾ ਇਤਿਹਾਸਕ ਕਦਮ, ਹਰ ਨਾਗਰਿਕ ਲਈ 10 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਯੋਜਨਾ
Thursday, Nov 20, 2025 - 03:04 PM (IST)
ਜਲੰਧਰ- ਪੰਜਾਬ ਦੇ ਨਾਗਰਿਕਾਂ ਨੂੰ ਸਿਹਤ ਬੀਮਾ ਕਵਰੇਜ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਇਕ ਇਤਿਹਾਸਕ ਕਦਮ ਚੁੱਕਿਆ ਹੈ। ਇਸ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਕਰੀਬ 65 ਲੱਖ ਪਰਿਵਾਰਾਂ (ਲਗਭਗ 6.5 ਕਰੋੜ ਲੋਕਾਂ) ਨੂੰ ਪਰਿਵਾਰ ਪਿੱਛੇ 10 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਦਿੱਤਾ ਜਾ ਰਿਹਾ ਹੈ। ਇਸ ਯੋਜਨਾ ਤਹਿਤ ਪੰਜਾਬ ਸੂਬੇ ਦੇ ਕਿਸੇ ਵੀ ਸਰਕਾਰੀ ਅਤੇ ਸੁਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਨਕਦੀ ਰਹਿਤ ਅਤੇ ਕਾਗਜ਼ ਰਹਿਤ ਇਲਾਜ ਨੂੰ ਯਕੀਨੀ ਬਣਾਇਆ ਜਾਵੇਗਾ। ਪੰਜਾਬ ਸਰਕਾਰ ਨੇ ਕਿਹਾ ਹੈ ਕਿ ਇਸ ਯੋਜਨਾ ਤਹਿਤ ਪਰਿਵਾਰ ਦੇ ਆਕਾਰ ਦੀ ਕੋਈ ਸੀਮਾ ਨਹੀਂ ਹੋਵੇਗੀ, ਜਿਸ ਦੇ ਅਧੀਨ ਹਰ ਮੈਂਬਰ ਕਵਰ ਕੀਤਾ ਜਾਵੇਗਾ। ਸਰਕਾਰੀ ਮੁਲਾਜ਼ਮਾਂ, ਆਂਗਨਵਾੜੀ ਅਤੇ ਆਸ਼ਾ ਵਰਕਰ 100 ਫ਼ੀਸਦੀ ਯੋਜਨਾ ਹੇਠ ਕਵਰ ਹੋਣਗੇ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਵਧਣਗੀਆਂ ਸਹੂਲਤਾਂ ਤੇ ਪ੍ਰੇਸ਼ਾਨੀਆਂ! ਮੁੱਖ ਸੜਕਾਂ ਨੂੰ ਲੈ ਕੇ ਲਿਆ ਜਾਵੇਗਾ ਵੱਡਾ ਫ਼ੈਸਲਾ
ਪੰਜਾਬ ਹੁਣ ਦੁਨੀਆ ਦਾ ਪਹਿਲਾ ਸੂਬਾ ਬਣਨ ਵੱਲ ਵਧ ਰਿਹਾ ਹੈ, ਜਿਸ ਨੇ ਨਾ ਸਿਰਫ਼ ਯੂਨੀਵਰਸਲ ਹੈਲਥ ਕੇਅਰ ਦੀ ਗੱਲ ਕੀਤੀ ਹੈ, ਸਗੋਂ ਇਸ ਨੂੰ ਪ੍ਰਦਾਨ ਕਰਨ ਦੇ ਸਾਧਨ ਵੀ ਮੁਹੱਈਆ ਕਰਵਾਏ ਹਨ। ਪੰਜਾਬ ਭਰ ਵਿਚ ਇਹ ਸਕੀਮ ਜਲਦੀ ਹੀ ਲਾਗੂ ਕਰ ਦਿੱਤੀ ਜਾਵੇਗੀ। ਖ਼ਾਸ ਗੱਲ ਇਹ ਹੈ ਕਿ ਇਸ ਯੋਜਨਾ ਲਈ ਕਿਸੇ ਆਮਦਨ ਸਰਟੀਫਿਕੇਟ ਜਾਂ ਰਾਸ਼ਨ ਕਾਰਡ ਦੀ ਲੋੜ ਨਹੀਂ ਹੋਵੇਗੀ। ਬੱਸ ਪੰਜਾਬ ਦੇ ਵਸਨੀਕ ਹੋਣ ਦੀ ਤਸਦੀਕ ਲਈ ਆਧਾਰ ਕਾਰਡ ਜਾਂ ਵੋਟਰ ਆਈ. ਡੀ. ਕਾਰਡ ਨਾਲ ਹੀ ਕੈਸ਼ਲੈੱਸ ਇਲਾਜ ਲਈ ਹੈਲਥ ਕਾਰਡ ਬਣ ਜਾਵੇਗਾ। ਸਰਕਾਰੀ ਕਰਮਚਾਰੀ, ਆਂਗਣਵਾੜੀ ਵਰਕਰ ਅਤੇ ਆਸ਼ਾ ਵਰਕਰ ਵੀ ਇਸ ਯੋਜਨਾ ਵਿੱਚ ਕਵਰ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹੁਣ ਕੋਈ ਨੀਲਾ, ਪੀਲਾ, ਕਾਰਡ ਨਹੀਂ ਦੇਖਿਆ ਜਾਵੇਗਾ, ਜੋ ਪੰਜਾਬ ਦਾ ਵਾਸੀ ਹੈ ਇਸ ਯੋਜਨਾ ਤਹਿਤ ਉਸ ਦਾ ਇਲਾਜ ਹੋਵੇਗਾ। ਇਸ ਯੋਜਨਾ ਤਹਿਤ ਸਰਕਾਰੀ ਤੇ ਨਿੱਜੀ ਹਸਪਤਾਲਾਂ ‘ਚ ਹਰ ਬੀਮਾਰੀ ਦਾ ਮੁਫ਼ਤ ਇਲਾਜ ਹੋਵੇਗਾ।
ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ 'ਚ 29 ਨਵੰਬਰ ਤੱਕ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਹੋਏ ਰਸਤੇ, ਰੂਟ ਪਲਾਨ ਜਾਰੀ
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿਚ ਇਹ ਇਕ ਬਹੁਤ ਵੱਡੀ ਉਪਲੱਬਧੀ ਹੈ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕਵਰ ਵਿਅਕਤੀਆਂ ਨੂੰ ਆਪਣੇ ਇਲਾਜ ਲਈ ਕੋਈ ਪੈਸਾ ਖ਼ਰਚ ਨਹੀਂ ਕਰਨਾ ਪਵੇਗਾ। ਅਕਸਰ ਹੀ ਬੀਮਾਰੀ ਦੀ ਸੂਰਤ 'ਚ ਲੋੜਵੰਦ ਪਰਿਵਾਰਾਂ ਦੀ ਸਾਰੀ ਜਮ੍ਹਾਂ ਪੂੰਜੀ ਇਲਾਜ 'ਤੇ ਹੀ ਖ਼ਰਚ ਹੋ ਜਾਂਦੀ ਸੀ ਪਰ ਹੁਣ ਇਹ ਰਾਸ਼ੀ ਲੋਕ ਆਪਣੇ ਪਰਿਵਾਰਾਂ ਦੀ ਬਿਹਤਰੀ ਲਈ ਖ਼ਰਚ ਸਕਦੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਪੜ੍ਹੋ Latest ਅਪਡੇਟ! ਜਾਣੋ 23 ਨਵੰਬਰ ਤੱਕ ਕਿਹੋ-ਜਿਹਾ ਰਹੇਗਾ ਮੌਸਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
