ਮੁਖ਼ਤਾਰ ਅੰਸਾਰੀ ਦੇ ਮਾਮਲੇ ''ਚ ਮਜੀਠੀਆ ਨੇ ਵਿਧਾਨ ਸਭਾ ''ਚ ਘੇਰੀ ਪੰਜਾਬ ਸਰਕਾਰ

Wednesday, Mar 03, 2021 - 06:44 PM (IST)

ਮੁਖ਼ਤਾਰ ਅੰਸਾਰੀ ਦੇ ਮਾਮਲੇ ''ਚ ਮਜੀਠੀਆ ਨੇ ਵਿਧਾਨ ਸਭਾ ''ਚ ਘੇਰੀ ਪੰਜਾਬ ਸਰਕਾਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਿਧਾਇਕ  ਬਿਕਰਮ ਸਿੰਘ ਮਜੀਠੀਆ ਨੇ ਅੱਜ ਕਾਂਗਰਸ ਸਰਕਾਰ ਨੂੰ ਆਖਿਆ ਕਿ ਉਹ ਦੱਸੇ ਕਿ ਉਸਨੇ ਅੰਡਰ ਵਰਲਡ ਡਾਨ ਮੁਖ਼ਤਿਆਰ ਅੰਸਾਰੀ ਨੂੰ ਪਿਛਲੇ ਦੋ ਸਾਲਾਂ ਤੋਂ ਰੋਪੜ ਦੀ ਜੇਲ੍ਹ ਵਿਚ ਸਰਕਾਰੀ ਮਹਿਮਾਨ ਬਣਾ ਕੇ ਕਿਉਂ ਰੱਖਿਆ ਹੋਇਆ ਹੈ ਤੇ ਸਰਕਾਰ ਉਸਨੂੰ ਅਣਮਨੁੱਖੀ ਅਪਰਾਧਾਂ ਲਈ ਉੱਤਰ ਪ੍ਰਦੇਸ਼ ਵਿਚ ਤਬਦੀਲ ਕਰਨ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਇਸ ਮਾਮਲੇ ਬਾਰੇ ਵਿਧਾਨ ਸਭਾ ਦੇ ਸਿਫਰ ਕਾਲ ਦੌਰਾਨ ਇਹ ਮਾਮਲਾ ਉਠਾਉਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਸੁਪਰੀਮ ਕੋਰਟ ਵਿਚ ਮੁਖ਼ਤਾਰ ਅੰਸਾਰੀ ਨੂੰ ਬਚਾਉਣ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਪਰ ਸਰਕਾਰ ਕੋਲ ਐੱਸ. ਸੀ ਸਕਾਲਰਿਸ਼ਿਪ ਸਕੀਮ, ਸਮਾਜ ਭਲਾਈ ਸਕੀਮਾਂ ਤੇ ਪੰਜਾਬੀ ਯੂਨੀਵਰਸਿਟਂ ਦੇ ਮੁਲਾਜ਼ਮਾਂ ਲਈ ਕੋਈ ਪੈਸਾ ਨਹੀਂ ਹੈ ਜਦਕਿ ਪੰਜਾਬੀ ਯੂਨੀਵਰਸਿਟੀ ਦੇ ਇਕ ਮੁਲਾਜ਼ਮ ਨੇ ਤਨਖ਼ਾਹ ਨਾ ਮਿਲਣ ਕਾਰਨ ਆਤਮ ਹੱਤਿਆਰ ਕਰ ਲਈ ਹੈ।

ਇਹ ਵੀ ਪੜ੍ਹੋ : ਗੁਰਲਾਲ ਭਲਵਾਨ ਕਤਲ ਕਾਂਡ : ਦਿੱਲੀ ਤੇ ਫਰੀਦਕੋਟ ਪੁਲਸ ਦੀ ਸਖ਼ਤ ਨਿਗਰਾਨੀ ਹੇਠ 3 ਦੋਸ਼ੀ ਅਦਾਲਤ ’ਚ ਪੇਸ਼

ਮਜੀਠੀਆ ਨੇ ਸਰਕਾਰ ਨੂੰ ਆਖਿਆ ਕਿ ਉਹ ਦੱਸੇ ਕਿ ਕਿਸ ਮਕਸਦ ਲਈ ਅੰਸਾਰੀ ਨੂੰ ਜੇਲ੍ਹ ਵਿਚ ਰੱਖਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅੰਸਾਰੀ ਖ਼ਤਰਨਾਕ ਅਪਰਾਧੀਆਂ ਨਾਲ ਰਲਿਆ ਹੋਇਆ ਹੈ ਤੇ ਇਸੇ ਕਾਰਨ ਉਸਦਾ ਕੇਸ ਉੱਤਰ ਪ੍ਰਦੇਸ਼ ਤਬਦੀਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੁਖ਼ਤਾਰ ਅੰਸਾਰੀ ਨੂੰ ਉਸ ਖ਼ਿਲਾਫ਼ ਦਰਜ ਮਾਮਲੇ ਵਿਚ ਪੰਜਾਬ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਅੰਸਾਰੀ ਖ਼ਿਲਾਫ਼ ਹੀ ਮੁਹਾਲੀ ਪੁਲਸ ਥਾਣੇ ਵਿਚ 7 ਜੁਲਾਈ 2019 ਨੂੰ ਪੁਲਸ ਕੇਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਬਠਿੰਡਾ 'ਚ ਪਿਓ ਨੇ ਰੋਲੀ ਨਾਬਾਲਗ ਧੀ ਦੀ ਪੱਤ, ਕੁੜੀ ਦੇ ਬੋਲ ਸੁਣ ਪੁਲਸ ਦੇ ਵੀ ਉੱਡੇ ਹੋਸ਼

ਉਨ੍ਹਾਂ ਕਿਹਾ ਕਿ ਇਸ ਮਗਰੋਂ ਸੂਬਾ ਪੁਲਸ ਨੇ 8 ਜਨਵਰੀ ਨੂੰ ਉਸ ਖ਼ਿਲਾਫ਼ ਕੇਸ ਦਰਜ ਕਰਵਾਉਣ ਲਈ ਬਿਜਲਈ ਰਫ਼ਤਾਰ ਨਾਲ ਕੰਮ ਕੀਤਾ ਤੇ  ਉਸਦੇ ਖ਼ਿਲਾਫ਼ 12 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ ਜਾਰੀ ਕਰਵਾ ਦਿੱਤਾ ਤੇ ਉਸਨੂੰ 21 ਜਨਵਰੀ ਨੂੰ ਗ੍ਰਿਫ਼ਤਾਰ ਕਰਵਾ ਦਿੱਤਾ, ਉਸਨੂੰ 22 ਜਨਵਰੀ ਨੂੰ ਅਦਾਲਤ ਵਿਚ ਪੇਸ਼ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਅੰਸਾਰੀ ਨੂੰ ਨਿਆਂਇਕ ਹਿਰਾਸਤ ਵਿਚ ਭੇਜਿਆ ਗਿਆ ਤਾਂ ਸਰਕਾਰ ਨੇ ਉਸਦਾ ਪੁੱਠਾ ਗੇਅਰ ਪਾ ਦਿੱਤਾ। ਉਨ੍ਹਾਂ ਕਿਹਾ ਕਿ ਅਦਾਲਤ ਵਿਚ 60 ਦਿਨਾਂ ਲਈ ਚਲਾਨ ਹੀ ਪੇਸ਼ ਨਹੀਂ ਕੀਤਾ ਗਿਆ ਜਿਸ ਕਾਰਨ ਅੰਸਾਰੀ ਨੇ ਅਗਾਊਂ ਜ਼ਮਾਨਤ ਅਪਲਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਮਗਰੋਂ ਸਰਕਾਰ ਨੇ ਅੰਡਰ ਵਰਲਡ ਦਾ ਡੋਨ ਨੂੰ ਕਦੇ ਇਕ ਤੇ ਕਦੇ ਦੂਜਾ ਬਹਾਨਾ ਬਣਾਉਂਦੇ ਹੋਏ ਵੇਖਿਆ ਤਾਂ ਜੋ ਮੁਲਜ਼ਮ ਨੂੰ ਉੱਤਰ ਪ੍ਰਦੇਸ਼ ਦੀ ਅਦਾਲਤ ਵਿਚੋਂ ਬਾਹਰ ਨਾ ਕੱਢਿਆ ਜਾ ਸਕੇ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ’ਚ ਦਰਦਨਾਕ ਹਾਦਸਾ, ਮਕਾਨ ਡਿੱਗਣ ਕਾਰਣ ਦੋ ਮੁੰਡਿਆਂ ਦੀ ਮੌਤ

 


author

Gurminder Singh

Content Editor

Related News