ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਪਿਉ-ਪੁੱਤ ਦੀ ਹੋਈ ਮੌਤ

Monday, Jan 27, 2020 - 04:59 PM (IST)

ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਪਿਉ-ਪੁੱਤ ਦੀ ਹੋਈ ਮੌਤ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਸ੍ਰੀ ਮੁਕਤਸਰ ਸਾਹਿਬ-ਮਲੋਟ ਮੁੱਖ ਮਾਰਗ 'ਤੇ ਰਾਧਾ ਸਵਾਮੀ ਸਤਸੰਗ ਘਰ ਨੇੜੇ ਦਰਦਨਾਕ ਹਾਦਸਾ ਵਾਪਰ ਗਿਆ, ਜਿਸ 'ਚ ਪਿਉ-ਪੁੱਤ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਪਿਤਾ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਅਤੇ ਪੁੱਤਰ ਦੀ ਪਛਾਣ ਰੋਬਨਪ੍ਰੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪਿੰਡ ਦੂਹੇਵਾਲਾ ਨਿਵਾਸੀ ਮਨਪ੍ਰੀਤ ਆਪਣੇ ਪੁੱਤਰ ਰੋਬਨਪ੍ਰੀਤ ਨੂੰ ਪਲਟੀਨਾ ਮੋਟਰਸਾਈਕਲ ਦੇ ਅੱਗੇ ਬਿਠਾ ਕੇ ਪਿੰਡ ਤੋਂ ਸ੍ਰੀ ਮੁਕਤਸਰ ਸਾਹਿਬ ਨੂੰ ਆ ਰਿਹਾ ਸੀ। ਸਥਾਨਕ ਮਲੋਟ ਰੋਡ 'ਤੇ ਸਥਿਤ ਡੇਰਾ ਰਾਧਾ ਸਵਾਮੀ ਸਤਸੰਗ ਘਰ ਨੇੜੇ ਇਕ ਟਰੱਕ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਗੰਭੀਰ ਸੱਟਾਂ ਲੱਗਣ ਕਾਰਨ ਦੋਵਾਂ ਦੀ ਮੌਕੇ 'ਤੇ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਮੌਕੇ 'ਤੇ ਪਹੁੰਚ ਗਈ, ਜਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਭੇਜ ਦਿੱਤਾ। ਹਾਦਸੇ ਮਗਰੋਂ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਮ੍ਰਿਤਕ ਦੇ ਭਰਾ ਰਮਨਦੀਪ ਸਿੰਘ ਪੁੱਤਰ ਹਰਭਜਨ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਦਿੱਤਾ।


author

rajwinder kaur

Content Editor

Related News