3 ਮਹੀਨੇ ਦੀ ਗਰਭਵਤੀ ਵਲੋਂ ਖੁਦਕੁਸ਼ੀ, ਪਿੰਡ ਦੇ ਵਿਅਕਤੀ ''ਤੇ ਲੱਗੇ ਗੰਭੀਰ ਦੋਸ਼
Friday, Feb 21, 2020 - 03:41 PM (IST)

ਸ੍ਰੀ ਮੁਕਤਸਰ ਸਾਹਿਬ (ਰਿਣੀ) - ਨੇੜਲੇ ਪਿੰਡ ਸੁਖਨਾ ਅਬਲੂ ਵਿਖੇ ਰਹਿ ਰਹੀ ਇਕ ਔਰਤ ਵਲੋਂ ਆਪਣੇ ਘਰ ਦੀ ਛੱਤ 'ਤੇ ਲੱਗੇ ਗਾਡਰ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਸੁਖਦੀਪ ਕੌਰ (36) ਪਤਨੀ ਦਰਸ਼ਨ ਸਿੰਘ ਵਜੋਂ ਹੋਈ ਹੈ, ਜੋ 3 ਮਹੀਨੇ ਦੀ ਗਰਭਵਤੀ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈਂਦੇ ਹੋਏ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਸੁਖਦੀਪ ਨੂੰ ਪਿੰਡ ਦਾ ਹੀ ਇਕ ਵਿਅਕਤੀ ਪਰੇਸ਼ਾਨ ਕਰ ਰਿਹਾ ਸੀ, ਜਿਸ ਕਾਰਨ ਉਸ ਨੇ ਛੱਤ 'ਤੇ ਲੱਗੇ ਗਾਡਰ ਨਾਲ ਚੁੰਨੀ ਬੰਨ੍ਹ ਫਾਹਾ ਲੈ ਲਿਆ। ਫਿਲਹਾਲ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨ ਦਾ ਪਤਾ ਲਗੇਗਾ।