ਮੁਕਤਸਰ ’ਚ ਵੱਡੀ ਵਾਰਦਾਤ, ਗਲ਼ਾ ਵੱਢ ਕੇ ਨੌਜਵਾਨ ਦਾ ਕਤਲ

Monday, Jun 07, 2021 - 06:35 PM (IST)

ਮੁਕਤਸਰ ’ਚ ਵੱਡੀ ਵਾਰਦਾਤ, ਗਲ਼ਾ ਵੱਢ ਕੇ ਨੌਜਵਾਨ ਦਾ ਕਤਲ

ਸ੍ਰੀ ਮੁਕਤਸਰ ਸਾਹਿਬ (ਰਿਣੀ, ਪਵਨ ਤਨੇਜਾ, ਖ਼ੁਰਾਣਾ) : ਜ਼ਿਲ੍ਹੇ ਦੇ ਪਿੰਡ ਬੂੜਾ ਗੁੱਜਰ ਕੋਲ ਸਥਿਤ ਮੁੱਦਕੀ ਮਾਇਨਰ ਕੋਲੋਂ ਅੱਜ ਸਵੇਰੇ ਇਕ ਨੌਜਵਾਨ ਦੀ ਕਤਲ ਕੀਤੀ ਹੋਈ ਲਾਸ਼ ਬਰਾਮਦ ਹੋਈ ਹੈ, ਜਿਸ ਤੋਂ ਬਾਅਦ ਸੂਚਨਾ ਮਿਲਦਿਆਂ ਹੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਜੱਸੇਆਣਾ ਵਾਸੀ ਸੰਦੀਪ ਸਿੰਘ ਪੁੱਤਰ ਇਕਬਾਲ ਸਿੰਘ ਦੀ ਲਾਸ਼ ਉਕਤ ਮਾਇਨਰ ਦੇ ਕੋਲੋਂ ਮਿਲੀ। ਮ੍ਰਿਤਕ ਦੇ ਰਿਸ਼ਤੇਦਾਰ ਬਲਕਰਨ ਸਿੰਘ ਨੇ ਦੱਸਿਆ ਕਿ ਸੰਦੀਪ ਨੂੰ ਪਿੰਡ ਦੇ ਹੀ ਕਿਸੇ ਵਿਅਕਤੀ ਵਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।

ਇਹ ਵੀ ਪੜ੍ਹੋ : ਬਠਿੰਡਾ ’ਚ ਕੋਰੋਨਾ ਨੇ ਉਜਾੜਿਆ ਇਕ ਹੋਰ ਪਰਿਵਾਰ, ਪਤੀ-ਪਤਨੀ ਨੇ ਇਕੱਠਿਆਂ ਤੋੜਿਆ ਦਮ

ਮ੍ਰਿਤਕ ਵਿਅਕਤੀ ਦੀ ਧੌਣ ’ਤੇ ਤੇਜ਼ਧਾਰ ਹਥਿਆਰਾਂ ਦੇ ਵਾਰ ਦੇ ਨਿਸ਼ਾਨ ਵੀ ਮਿਲੇ ਹਨ। ਬਲਕਰਨ ਅਨੁਸਾਰ ਸੰਦੀਪ ਸਿੰਘ ਨੂੰ ਕੋਈ ਨਸ਼ੀਲਾ ਟੀਕਾ ਲਗਾਇਆ ਗਿਆ ਹੈ, ਜਿਸਦੀ ਸਰਿੰਜ ਵੀ ਲਾਸ਼ ਕੋਲੋਂ ਮਿਲੀ ਹੈ। ਇਸ ਘਟਨਾ ਤੋਂ ਬਾਅਦ ਪਿੰਡ ਅੰਦਰ ਸਨਸਨੀ ਫੈਲ ਗਈ ਤੇ ਪੁਲਸ ਬਲ ਮੌਕੇ ’ਤੇ ਪੁੱਜ ਗਈ। ਇਸ ਸਬੰਧੀ ਥਾਣਾ ਸਦਰ ਮੁਖੀ ਵਿਸ਼ਨ ਲਾਲ ਨੇ ਦੱਸਿਆ ਕਿ ਨੌਜਵਾਨ ਦਾ ਕਤਲ ਕੀਤਾ ਗਿਆ ਹੈ ਅਤੇ ਉਸ ਦੀ ਧੌਣ ’ਤੇ ਕਿਸੇ ਤਿੱਖੀ ਚੀਜ਼ ਨਾਲ ਵਾਰ ਕੀਤਾ ਗਿਆ ਹੈ, ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸ਼ਨੀਵਾਰ ਦਾ ਲਾਕਡਾਊਨ ਹਟਾਇਆ, ਵਿਆਹ ਸਮਾਗਮ ਨੂੰ ਲੈ ਕੇ ਨਵੇਂ ਹੁਕਮ ਜਾਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


author

Gurminder Singh

Content Editor

Related News