ਮੁਕਤਸਰ : ਦੁਕਾਨਾਂ ਦੇ ਕਬਜ਼ੇ ਨੂੰ ਲੈ ਕੇ 2 ਧਿਰਾਂ 'ਚ ਹੋਈ ਫਾਇਰਿੰਗ, ਇਕ ਜ਼ਖਮੀ (ਵੀਡੀਓ)

Monday, Oct 22, 2018 - 02:07 PM (IST)

ਸ੍ਰੀ ਮੁਕਤਸਰ ਸਾਹਿਬ (ਹਰੀਸ਼ ਤਨੇਜਾ, ਤਰਸਮੇ ਢੁੱਡੀ) - ਸ੍ਰੀ ਮੁਕਤਸਰ ਸਾਹਿਬ 'ਚ ਅੱਜ ਸਵੇਰੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਦੇ ਗੇਟ ਨੰਬਰ-4 ਸਾਹਮਣੇ ਮਲੋਟ ਰੋਡ 'ਤੇ ਦੁਕਾਨਾਂ ਦੇ ਕਬਜ਼ੇ ਨੂੰ ਲੈ ਕੇ 2 ਧਿਰਾਂ 'ਚ ਲੜਾਈ-ਝਗੜਾ ਹੋ ਜਾਣ ਦੀ ਸੂਚਨਾ ਮਿਲੀ ਹੈ। ਝਗੜੇ ਦੌਰਾਨ ਗੁੱਸੇ 'ਚ ਆਏ ਕੁਝ ਵਿਅਕਤੀਆਂ ਨੇ ਇਕ-ਦੂਜੇ ਦੇ ਇੱਟਾਂ-ਪੱਥਰ ਮਾਰਨੇ ਸ਼ੁਰੂ ਕਰ ਦਿੱਤੇ ਅਤੇ ਗੋਲੀਬਾਰੀ ਕਰ ਦਿੱਤੀ।

PunjabKesari

ਗੋਲੀਬਾਰੀ ਕਾਰਨ ਇਕ ਵਿਅਕਤੀ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ, ਜਿਸ ਨੂੰ ਮੌਕੇ 'ਤੇ ਮੌਜੂਦ ਕੁਝ ਲੋਕਾਂ ਨੇ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਇਕ ਧਿਰ ਦੇ ਹੱਕ 'ਚ ਫ਼ੈਸਲਾ ਆਉਣ ਕਾਰਨ ਜਦੋਂ ਉਹ ਕਬਜ਼ਾ ਲੈਣ ਆਏ ਤਾਂ ਦੂਜੀ ਧਿਰ ਨੇ ਉਨ੍ਹਾਂ ਨੂੰ ਰੋਕਣ ਲਈ ਉਨ੍ਹਾਂ 'ਤੇ ਹਮਲਾ ਕਰ ਦਿੱਤਾ।

PunjabKesari

ਦੁਕਾਨਦਾਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੇ ਮੌਕੇ ਤੋਂ ਭੱਜ ਕੇ ਆਪਣੀਆਂ ਜਾਨਾਂ ਬਚਾਈਆਂ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਥਿਤੀ ਨੂੰ ਸੰਭਾਲ ਲਿਆ। ਦੱਸ ਦੇਈਏ ਕਿ ਇਸ ਝਗੜੇ 'ਚ ਇਕ ਕਾਰ ਦੇ ਨੁਕਸਾਨ ਹੋ ਜਾਣ ਦੀ ਸੂਚਨਾ ਵੀ ਮਿਲੀ ਹੈ।


Related News